Friday, June 19, 2026

ਬਾਦਲ ਸਰਕਾਰ ਨੇ 9 ਸਾਲਾਂ ਵਿੱਚ ਬਦਲੀ ਸੂਬੇ ਦੀ ਨੁਹਾਰ – ਧੁੱਗਾ

Desraj Dhugga

ਬਟਾਲਾ, 8 ਅਗਸਤ (ਨਰਿੰਦਰ ਬਰਨਾਲ ) – ਸ਼੍ਰੋਮਣੀ ਅਕਾਲੀ ਦਲ ਦੀ ਰਾਜ ਸਰਕਾਰ ਨੇ ਪਿਛਲੇ 9 ਸਾਲਾਂ ਵਿਚ ਸੂਬੇ ਦਾ ਮਿਸਾਲੀ ਵਿਕਾਸ ਕਰਵਾਇਆ ਹੈ ਅਤੇ ਹਰ ਖੇਤਰ ਦਾ ਚਹੁੰਮੁਖੀ ਵਿਕਾਸ ਸੂਬਾ ਸਰਕਾਰ ਦੀ ਵੱਡੀ ਪ੍ਰਾਪਤੀ ਹੈ। ਇਹ ਪ੍ਰਗਟਾਵਾ ਕਰਦਿਆਂ ਮੁੱਖ ਸੰਸਦੀ ਸਕੱਤਰ ਸ. ਦੇਸਰਾਜ ਸਿੰਘ ਧੁੱਗਾ ਨੇ ਕਿਹਾ ਕਿ 9 ਸਾਲ ਪਹਿਲਾਂ ਜਦੋਂ ਪੰਜਾਬ ਦੀ ਸੇਵਾ ਸੰਭਾਲੀ ਸੀ ਤਾਂ ਸੂਬੇ ਵਿਚ ਬਿਜਲੀ ਦਾ ਬੁਰਾ ਹਾਲ ਸੀ ਪਰ ਅਕਾਲੀ-ਭਾਜਪਾ ਸਰਕਾਰ ਦੇ ਯਤਨਾਂ ਸਦਕਾ ਇਸ ਸਮੇਂ ਪੰਜਾਬ ਵਿਚ ਬਿਜਲੀ ਦਾ ਵਾਧੂ ਉਤਪਾਦਨ ਹੋ ਰਿਹਾ ਹੈ ਅਤੇ ਗੁਆਂਢੀ ਸੂਬਿਆਂ ਦੇ ਮੁਕਾਬਲੇ ਪੰਜਾਬ ਵਾਸੀਆਂ ਨੂੰ 24 ਘੰਟੇ ਨਿਰੰਤਰ ਬਿਜਲੀ ਮਿਲ ਰਹੀ ਹੈ। ਸ. ਧੁੱਗਾ ਨੇ ਕਿਹਾ ਕਿ ਬਿਜਲੀ ਦਾ ਰਿਕਾਰਡ ਉਤਪਾਦਨ ਬਾਦਲ ਸਰਕਾਰ ਦੀ ਸਭ ਤੋਂ ਵੱਡੀ ਪ੍ਰਾਪਤੀ ਹੈ ਅਤੇ ਇਸ ਤੋਂ ਬਾਅਦ ਸੂਬੇ ਦੀਆਂ ਸੜਕਾਂ ਦੀ ਨੁਹਾਰ ਬਦਲਣ ਵਿਚ ਵੀ ਸੂਬਾ ਸਰਕਾਰ ਦਾ ਖਾਸ ਯੋਗਦਾਨ ੍ਵ
ਮੁੱਖ ਸੰਸਦੀ ਸਕੱਤਰ ਸ. ਦੇਸਰਾਜ ਸਿੰਘ ਧੁੱਗਾ ਨੇ ਕਿਹਾ ਕਿ 30000 ਕਰੋੜ ਰੁਪਏ ਦੀ ਲਾਗਤ ਨਾਲ ਪੰਜਾਬ ਦੀਆਂ ਸਾਰੀਆਂ ਪ੍ਰਮੁੱਖ ਸੜਕਾਂ ਨੂੰ 4-6 ਮਾਰਗੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਸਾਰੀਆਂ ਲਿੰਕ ਸੜਕਾਂ ਨਵੀਆਂ ਬਣਾਈਆਂ ਜਾਣਗੀਆਂ ਜਿਸ ਸਬੰਧੀ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਪਿਛਲੇ 9 ਸਾਲਾਂ ਵਿਚ ਜਿੰਨਾ ਵਿਕਾਸ ਹੋਇਆ ਹੈ ਉਹ ਇਕ ਰਿਕਾਰਡ ਹੈ ਅਤੇ ਇਸ ਤੋਂ ਪਹਿਲਾਂ ਕਦੇ ਵੀ ਪੰਜਾਬ ਵਾਸੀਆਂ ਨੇ ਏਨੀ ਤਰੱਕੀਨਹੀਂ ਵੇਖੀ ੴ੍ਵ
ਸ. ਧੁੱਗਾ ਨੇ ਕਿਹਾ ਕਿ ਇਸਤੋਂ ਪਹਿਲਾਂ ਕਾਂਗਰਸ ਸਰਕਾਰਾਂ ਨੇ ਪੰਜਾਬ ਦਾ ਕਦੇ ਕੁਝ ਨਹੀਂ ਸੰਵਾਰਿਆ ਅਤੇ ਇਹੋ ਜਿਹੀ ਇਕ ਵੀ ਨਿਸ਼ਾਨੀ ਨਹੀਂ ਜੋ ਕਾਂਗਰਸ ਸਰਕਾਰਾਂ ਨੇ ਪੰਜਾਬ ਨੂੰ ਦਿੱਤੀ ਹੋਵੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ਤਰੱਕੀ ਉਦੋਂ ਹੀ ਹੋਈ ਹੈ ਜਦੋਂ ਇੱਥੇ ਸ. ਪਰਕਾਸ਼ ਸਿੰਘ ਬਾਦਲ ਦੀ ਅਗਵਾਈ ਵਿਚ ਸਰਕਾਰ ਬਣੀ ਹੈ। ਉਨ੍ਹਾਂ ਕਿਹਾ ਕਿ ਜਿੰਨੀਆਂ ਵੀ ਭਲਾਈ ਸਕੀਮਾਂ ਹਨ ਉਹ ਵੀ ਸ. ਬਾਦਲ ਦੀ ਸਰਕਾਰ ਸਮੇਂ ਹੀ ਸ਼ੁਰੂ ਹੋਈਆਂ ਹਨ। ਸ਼ਗਨ ਸਕੀਮ, ਪੈਨਸ਼ਨ ਸਕੀਮਾਂ, ਲੜਕੀਆਂ ਨੂੰ ਮੁਫਤ ਸਾਈਕਲ, ਮੁਫਤ ਸਿਹਤ ਬੀਮਾ ਯੋਜਨਾ, ਕਿਸਾਨਾਂ ਨੂੰ ਮੁਫਤ ਬਿਜਲੀ ਅਤੇ ਐਸ.ਸੀ. ਪਰਿਵਾਰਾਂ ਨੂੰ ਬਿਜਲੀ ਦੇ 200 ਮੁਫਤ ਯੂਨਿਟ ਦੀ ਯੋਜਨਾ ਸਿਰਫ ਅਕਾਲੀ ਸਰਕਾਰ ਨੇ ਹੀ ਦਿੱਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਦਾ ਇਕੋ-ਇਕ ਅਜਿਹਾ ਸੂਬਾ ਹੈ ਜੋ ਕਿਸਾਨਾਂ ਨੂੰ ਸਾਲ ਦੀ ਕਰੀਬ 6000 ਕਰੋੜ ਰੁਪਏ ਦੀ ਮੁਫਤ ਬਿਜਲੀ ਦਿੰਦਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਪ੍ਰਤੀ ਕਿਸਾਨ ਕਿਸਾਨ ਨੂੰ ਪ੍ਰਤੀ ਸਾਲ 60000 ਰੁਪਏ ਤੱਕ ਦਾ ਲਾਭ ਮਿਲਦਾ[

Check Also

ਕਥਾਕਾਰ ਦੀਪ ਦੇਵਿੰਦਰ ਸਿੰਘ ਨੂੰ ਗਹਿਰਾ ਸਦਮਾ, ਵੱਡੇ ਭਰਾ ਦਾ ਦੇਹਾਂਤ

ਅੰਮ੍ਰਿਤਸਰ, 18 ਜੂਨ (ਜਗਦੀਪ ਸਿੰਘ) – ਪੰਜਾਬੀ ਕਹਾਣੀਕਾਰ ਅਤੇ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਦਫਤਰ …

Leave a Reply