Saturday, July 5, 2025
Breaking News

ਰੈਸ਼ਨੇਲਾਈਜੇਸ਼ਨ ਉਪਰੰਤ ਜ਼ਿਲ੍ਹੇ ਵਿੱਚ ਪੋਲਿੰਗ ਕੇਂਦਰਾਂ ਦੀ ਗਿਣਤੀ 1970 ਹੋਈ – ਜ਼ਿਲ੍ਹਾ ਚੋਣ ਅਫ਼ਸਰ

PPN0908201609ਅੰਮ੍ਰਿਤਸਰ, 9 ਅਗਸਤ (ਜਗਦੀਪ ਸਿੰਘ ਸੱਗੂ) – ਜ਼ਿਲ੍ਹਾ ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਿਆਂ ਦੇ ਪੋਲਿੰਗ ਬੂਥਾਂ ਦੀ ਰੈਸ਼ਨੇਲਾਈਜੇਸ਼ਨ ਕਰਵਾਈ ਗਈ ਸੀ ਜਿਸ ਤਹਿਤ ਹੁਣ ਜ਼ਿਲ੍ਹੇ ਵਿਚ 50 ਨਵੇਂ ਪੋਲਿੰਗ ਕੇਂਦਰਾਂ ਸਬੰਧੀ ਤਜਵੀਜ਼ ਨੂੰ ਭਾਰਤ ਚੋਣ ਕਮਿਸ਼ਨ ਵੱਲੋਂ ਪ੍ਰਵਾਨ ਕਰ ਲਿਆ ਗਿਆ ਹੈ। ਇਸ ਤਰ੍ਹਾਂ ਹੁਣ ਜ਼ਿਲ੍ਹੇ ਵਿਚ ਪੋਲਿੰਗ ਕੇਂਦਰਾਂ ਦੀ ਗਿਣਤੀ 1920 ਤੋਂ ਵੱਧ ਕੇ 1970 ਹੋ ਗਈ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਵਰੁਣ ਰੂਜਮ ਨੇ ਦੱਸਿਆ ਕਿ ਜ਼ਿਲ੍ਹੇ ਦੇ 11 ਵਿਧਾਨ ਸਭਾ ਚੋਣ ਹਲਕਿਆਂ ਵਿਚੋਂ ਹੁਣ ਵਿਧਾਨ ਸਭਾ ਹਲਕਾ ਅਜਨਾਲਾ ਵਿਚ 174, ਰਾਜਾਸਾਂਸੀ ਵਿਚ 209, ਮਜੀਠਾ ਵਿਚ 193, ਜੰਡਿਆਲਾ ਵਿਚ 194, ਅੰਮ੍ਰਿਤਸਰ ਉੱਤਰੀ ਵਿਚ 182, ਅੰਮ੍ਰਿਤਸਰ ਪੱਛਮੀ ਵਿਚ 172, ਅੰਮ੍ਰਿਤਸਰ ਕੇਂਦਰੀ ਵਿਚ 135, ਅੰਮ੍ਰਿਤਸਰ ਪੂਰਬੀ ਵਿਚ 153, ਅੰਮ੍ਰਿਤਸਰ ਦੱਖਣੀ ਵਿਚ 151, ਅਟਾਰੀ ਵਿਚ 191 ਅਤੇ ਬਾਬਾ ਬਕਾਲਾ ਵਿਚ 216 ਪੋਲਿੰਗ ਕੇਂਦਰ ਹੋਣਗੇ।
ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕਾ ਅਜਨਾਲਾ ਵਿਚ 1, ਰਾਜਾਸਾਂਸੀ ਵਿਚ 10, ਮਜੀਠਾ ਵਿਚ 9, ਜੰਡਿਆਲਾ ਵਿਚ 5, ਅੰਮ੍ਰਿਤਸਰ ਪੂਰਬੀ ਵਿਚ 4, ਅਟਾਰੀ ਵਿਚ 11 ਅਤੇ ਬਾਬਾ ਬਕਾਲਾ ਵਿਚ ਵੀ 11 ਪੋਲਿੰਗ ਕੇਂਦਰਾਂ ਦਾ ਵਾਧਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਉੱਤਰੀ, ਅੰਮ੍ਰਿਤਸਰ ਕੇਂਦਰੀ ਅਤੇ ਅੰਮ੍ਰਿਤਸਰ ਦੱਖਣੀ ਵਿਚ ਪੋਲਿੰਗ ਕੇਂਦਰਾਂ ਵਿਚ ਕੋਈ ਵਾਧਾ ਨਹੀਂ ਕੀਤਾ ਗਿਆ ਜਦਕਿ ਅੰਮ੍ਰਿਤਸਰ ਪੱਛਮੀ ਵਿਚ 2 ਪੋਲਿੰਗ ਕੇਂਦਰ ਘਟਾਏ ਗਏ ਹਨ। ਉਨ੍ਹਾਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ ਇਸ ਜ਼ਿਲ੍ਹੇ ਵਿਚ ਪੈਂਦੇ ਸਮੂਹ ਵਿਧਾਨ ਸਭਾ ਚੋਣ ਹਲਕਿਆਂ ਦੇ ਰਿਟਰਨਿੰਗ ਅਫ਼ਸਰਾਂ ਵੱਲੋਂ ਪੋਲਿੰਗ ਕੇਂਦਰਾਂ ਦੀ ਰੈਸ਼ਨੇਲਾਈਜੇਸ਼ਨ ਕੀਤੀ ਗਈ ਸੀ। ਰੈਸ਼ਨੇਲਾਈਜੇਸ਼ਨ ਕਰਨ ਉਪਰੰਤ ਪੋਲਿੰਗ ਕੇਂਦਰਾਂ ਦੀ ਤਬਦੀਲੀ ਅਤੇ ਨਵੇਂ ਪੋਲਿੰਗ ਕੇਂਦਰਾਂ ਦੀ ਸਥਾਪਤੀ ਆਦਿ ਕਰਨ ਲਈ ਤਜਵੀਜ਼ਾਂ ਭਾਰਤ ਚੋਣ ਕਮਿਸ਼ਨ ਦੀ ਪ੍ਰਵਾਨਗੀ ਲਈ ਮੁੱਖ ਚੋਣ ਅਫ਼ਸਰ, ਪੰਜਾਬ, ਚੰਡੀਗੜ੍ਹ ਨੂੰ ਭੇਜੀਆਂ ਗਈਆਂ ਸਨ। ਹੁਣ ਭਾਰਤ ਚੋਣ ਕਮਿਸ਼ਨ ਵੱਲੋਂ ਜ਼ਿਲ੍ਹੇ ਵੱਲੋਂ ਪੋਲਿੰਗ ਕੇਂਦਰਾਂ ਸਬੰਧੀ ਭੇਜੀਆਂ ਗਈਆਂ ਤਜਵੀਜ਼ਾਂ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ।

Check Also

ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਸਲਾਨਾ ਸਮਾਗਮ ‘ਤੇ 10ਵੀਂ ਜਨਰਲ ਬਾਡੀ ਮੀਟਿੰਗ ਦਾ ਆਯੋਜਨ

ਸੰਗਰੂਰ, 4 ਜੁਲਾਈ (ਜਗਸੀਰ ਲੌਂਗੋਵਾਲ) – ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਸਲਾਨਾ ਸਮਾਗਮ ਅਤੇ 10ਵੀਂ …

Leave a Reply