ਜੰਡਿਆਲਾ ਗੁਰੂ, 9 ਅਗਸਤ (ਹਰਿੰਦਰ ਪਾਲ ਸਿੰਘ) – ਜਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਅਧੀਨ ਆਉਦੇ ਥਾਣਾ ਜੰਡਿਆਲਾ ਗੁਰੂ ਦੇ ਐਸ.ਐਚ.ਓ ਅਮਨਦੀਪ ਸਿੰਘ ਵਲੋਂ ਨਸ਼ੇ ਦੇ ਖਿਲਾਫ ਵੱਡੀ ਮੁਹਿਮ ਵਿੱਚ ਜੰਡਿਆਲਾ ਪੁਲਿਸ ਨੇ ਇਕ ਵੱਡੇ ਪੱਧਰ ਤੇ ਨਸ਼ਾ ਵੇਚਣ ਵਾਲੇ ਤਸਕਰ ਦਵਿੰਦਰ ਸਿੰਘ ਉਰਫ ਕਾਕਾ ਪੁੱਤਰ ਜਸਵੰਤ ਸਿੰਘ ਵਾਸੀ ਮੁਹੱਲਾ ਸ਼ੈਖਪੁਰਾ ਜੰਡਿਆਲਾ ਨੂੰ 500 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ। ਜਿਸ ਉਪਰ ਪਹਿਲਾਂ ਵੀ ਕਈ ਮੁਕ`ਦਮੇ ਦਰਜ ਹਨ । ਇਸ ਮਾਮਲੇ ਦੀ ਜਾਂਚ ਕਰ ਰਹੇ ਏ.ਐਸ.ਆਈ ਹੀਰਾ ਸਿੰਘ ਅਤੇ ਏ.ਐਸ.ਆਈ ਨਰਿੰਦਰਪਾਲ ਸਿੰਘ ਨੇ ਦੱਸਿਆ ਕਿ ਉਹ ਆਪਣੀ ਪਾਰਟੀ ਸਮੇਤ ਜੰਡਿਆਲਾ ਤੋਂ ਪਿੰਡ ਦੇਵੀਦਾਸਪੁਰਾ ਜਾ ਰਹੇ ਸਨ ।ਜਦ ਉਹਨਾਂ ਦੀ ਪਾਰਟੀ ਫਤਿਹ ਅਕੈਡਮੀ ਨਜ਼ਦੀਕ ਪਹੁੰਚੀ ਤਾਂ ਉਹਨਾਂ ਨੂੰ ਇਕ ਮੋਨਾ ਨੌਜਵਾਨ ਦਿਖਾਈ ਦਿੱਤਾ ਜਿਸ ਦੀ ਤਲਾਸ਼ੀ ਲੈਣ ‘ਤੇ ਉਸ ਦੀ ਪੈਂਟ ਦੀ ਜੇਬ ਵਿੱਚੋਂ ਲਿਫਾਫੇ ਵਿੱਚ ਪਈਆਂ 500 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਪੁਲਿਸ ਵਲੋਂ ਥਾਣਾ ਜੰਡਿਆਲਾ ਵਿਖੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Check Also
ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ
ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …
Punjab Post Daily Online Newspaper & Print Media