Tuesday, October 13, 2026

’ਫਲਾਇੰਗ ਜੱਟ’ ਇਤਰਾਜ਼ਯੋਗ ਦ੍ਰਿਸ਼ ਹਟਾਉਣ ਪਿਛੋਂ ਰਿਲੀਜ਼ ਹੋਵੇਗੀ – ਅਵਤਾਰ ਸਿੰਘ

Avtar Singh SGPCਅੰਮ੍ਰਿਤਸਰ, 9 ਅਗਸਤ (ਗੁਰਪ੍ਰੀਤ ਸਿੰਘ) – ਬਾਲਾ ਜੀ ਮੋਸ਼ਨ ਪਿਕਚਰਜ਼ ਲਿਮਟਿਡ ਦੇ ਬੈਨਰ ਹੇਠ ਬਣੀ ਫ਼ਿਲਮ ‘ਫਲਾਇੰਗ ਜੱਟ’ ਦੀ ਨਿਰਮਾਤਾ ਸ਼ੋਭਾ ਕਪੂਰ ਤੇ ਏਕਤਾ ਕਪੂਰ ਨੇ ਸ਼ੋ੍ਰਮਣੀ ਕਮੇਟੀ ਵਲੋਂ ਸਥਾਪਿਤ ਫ਼ਿਲਮ ਕਮੇਟੀ ਵੱਲੋਂ ਫ਼ਿਲਮ ਦੇਖਣ ਉਪਰੰਤ ਦਿੱਤੇ ਸੁਝਾਵਾਂ ਨੂੰ ਪ੍ਰਵਾਨਦਿਆਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਭਰੋਸਾ ਦਿੱਤਾ ਹੈ ਕਿ ਇਸ ਫ਼ਿਲਮ ਵਿਚੋਂ ਇਤਰਾਜ਼ਯੋਗ ਦ੍ਰਿਸ਼ ਹਟਾਏ ਜਾਣਗੇ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਸੰਸਥਾ ਦੇ ਬੁਲਾਰੇ ਦਿਲਜੀਤ ਸਿੰਘ ਬੇਦੀ ਨੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹਵਾਲੇ ਨਾਲ ਕੀਤਾ।ਉਨ੍ਹਾਂ ਕਿਹਾ ਕਿ ਪ੍ਰਧਾਨ ਸ਼ੋ੍ਰਮਣੀ ਕਮੇਟੀ ਵੱਲੋਂ ਫ਼ਿਲਮ ਦੇਖਣ ਤੇ ਸੁਝਾਵਾਂ ਲਈ ਇਕ ਕਮੇਟੀ ਦਾ ਗਠਨ ਕੀਤਾ ਹੋਇਆ ਹੈ ਜੋ ਇਤਰਾਜ਼ਯੋਗ ਫਿਲਮਾਂ ਦਾ ਨਿਰੀਖਣ ਕਰਦੀ ਹੈ।
ਉਨ੍ਹਾਂ ਕਿਹਾ ਕਿ ਫ਼ਿਲਮ ‘ਫਲਾਇੰਗ ਜੱਟ’ ਵਿੱਚ ਕੁਝ ਇਤਰਾਜ਼ਯੋਗ ਦ੍ਰਿਸ਼ ਸਨ ਜਿਸ ਸਬੰਧੀ ਸ਼ੋ੍ਰਮਣੀ ਕਮੇਟੀ ਦੀ ਟੀਮ ਵੱਲੋਂ ਫ਼ਿਲਮ ਨੂੰ ਪੂਰੀ ਤਰ੍ਹਾਂ ਦੇਖਣ ਉਪਰੰਤ ਆਪਣੀ ਰਿਪੋਰਟ ਵਿੱਚ ਸੁਝਾਅ ਦਿੱਤਾ ਗਿਆ ਕਿ ਇਸ ਵਿੱਚ ਕਾਫੀ ਸੋਧਾਂ ਦੀ ਜ਼ਰੂਰਤ ਹੈ।ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਕਮੇਟੀ ਦੀ ਟੀਮ ਨੇ ਫ਼ਿਲਮ ਦੀ ਨਿਰਮਾਤਾ ਨੂੰ ਕਿਹਾ ਹੈ ਕਿ ਉਹ ਫ਼ਿਲਮ ਵਿੱਚ ਵਿਖਾਏ ਗਏ ਅਣਉਚਿਤ ਦ੍ਰਿਸ਼ ਤੁਰੰਤ ਹਟਾਉਣ।ਉਨ੍ਹਾਂ ਕਿਹਾ ਕਿ ਫ਼ਿਲਮ ਦੀ ਨਿਰਮਾਤਾ ਨੇ ਉਨ੍ਹਾਂ ਨੂੰ ਨਿਮਰਤਾ ਪੂਰਵਕ ਵਿਸ਼ਵਾਸ਼ ਦਿੱਤਾ ਹੈ ਕਿ ਉਹ ਸਿੱਖਾਂ ਦੀਆਂ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਹੋਇਆ ਫ਼ਿਲਮ ਵਿਚੋਂ ਇਤਰਾਜ਼ਯੋਗ ਦ੍ਰਿਸ਼ ਹਟਾ ਕੇ ਹੀ ਰਿਲੀਜ਼ ਕਰਨਗੇ।

Check Also

ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ

ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …

Leave a Reply