Tuesday, October 13, 2026

ਭਾਰਤੀ ਸੈਨਾ ਵੱਲੋਂ ‘ਆਪਣੀ ਫ਼ੌਜ ਨੂੰ ਪਹਿਚਾਣੋ’ ਮੇਲਾ ਧੂਮ-ਧੜੱਕੇ ਨਾਲ ਸ਼ੁਰੂ

ਮੇਲੇ ਦਾ ਉਦੇਸ਼ ਨੌਜਵਾਨਾਂ ਨੂੰ ਫ਼ੌਜ ਵਿੱਚ ਜਾਣ ਲਈ ਉਤਸ਼ਾਹਿਤ ਕਰਨਾ- ਮੇਜਰ ਜਨਰਲ ਖੰਡੂਰੀ

PPN1008201602

ਅੰਮ੍ਰਿਤਸਰ, 10 ਅਗਸਤ੩ (ਪੰਜਾਬ ਪੋਸਟ ਬਿਊਰੋ)- ਭਾਰਤੀ ਸੈਨਾ ਵੱਲੋਂ ‘ਆਪਣੀ ਫ਼ੌਜ ਨੂੰ ਪਹਿਚਾਣੋ’ ਥੀਮ ਤਹਿਤ ਕਰਵਾਇਆ ਜਾ ਰਿਹਾ ਵਿਸ਼ਾਲ ਮੇਲਾ ਅੱਜ ਪੈਂਥਰ ਸਟੇਡੀਅਮ, ਅੰਮ੍ਰਿਤਸਰ ਛਾਉਣੀ ਵਿਖੇ ਧੂਮ-ਧੜੱਕੇ ਨਾਲ ਸ਼ੁਰੂ ਹੋ ਗਿਆ ਜਿਸ ਦਾ ਉਦਘਾਟਨ 15 ਇਨਫੈਂਟਰੀ ਡਵੀਜ਼ਨ ਦੇ ਜਨਰਲ ਆਫੀਸਰ ਕਮਾਂਡਿੰਗ ਮੇਜਰ ਜਨਰਲ ਨਵ ਕੇ ਖੰਡੂਰੀ ਨੇ ਕੀਤਾ। 16 ਅਗਸਤ ਤੱਕ ਚੱਲਣ ਵਾਲੇ ਇਸ ਮੇਲੇ ਵਿਚ ਭਾਰਤੀ ਫ਼ੌਜ ਦੁਆਰਾ ਵਰਤੇ ਜਾਂਦੇ ਸਾਜ਼ੋ-ਸਾਮਾਨ, ਹਥਿਆਰਾਂ, ਟੈਂਕਾਂ, ਤੋਪਾਂ, ਰਾਡਾਰਾਂ, ਸੈਂਸਰਾਂ, ਇੰਜੀਨੀਅਰਿੰਗ ਯੰਤਰਾਂ ਆਦਿ ਤੋਂ ਇਲਾਵਾ ਬੈਂਡ ਦਾ ਪ੍ਰਦਰਸ਼ਨ ਕੀਤਾ ਗਿਆ ਹੈ। ਮੇਲੇ ਦੌਰਾਨ ਭਾਰਤ ਦੀ ‘ਅਨੇਕਤਾ ਵਿਚ ਏਕਤਾ’ ਦੀ ਗਵਾਹੀ ਭਰਦੇ ਬਹੁ-ਸੱਭਿਆਚਾਰਕ ਪ੍ਰੋਗਰਾਮਾਂ ਤੋਂ ਇਲਾਵਾ ਫੂਡ ਸਟਾਲ ਵੀ ਵਿਸ਼ੇਸ਼ ਖਿੱਚ ਦਾ ਕੇਂਦਰ ਬਣੇ ਹੋਏ ਹਨ। ਇਸ ਤੋਂ ਇਲਾਵਾ ਨੌਜਵਾਨਾਂ ਨੂੰ ਸੈਨਾ ਵਿਚ ਭਰਤੀ ਪ੍ਰਕਿਰਿਆ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਜਾ ਰਹੀ ਹੈ।
ਸਮਾਗਮ ਨੂੰ ਸੰਬੋਧਨ ਕਰਦਿਆਂ ਮੇਜਰ ਜਨਰਲ ਨਵ ਕੇ ਖੰਡੂਰੀ ਨੇ ਕਿਹਾ ਕਿ ਇਸ ਮੇਲੇ ਦਾ ਮੁੱਖ ਉਦੇਸ਼ ਭਾਰਤੀ ਫ਼ੌਜ ਦੇ ਕੰਮਕਾਜ਼ ਅਤੇ ਹੋਰਨਾਂ ਗਤੀਵਿਧੀਆਂ ਤੋਂ ਜਾਣੂ ਕਰਵਾਉਣਾ ਅਤੇ ਨੌਜਵਾਨਾਂ ਨੂੰ ਇਸ ਵਿਸ਼ੇਸ਼ ਅਤੇ ਅਨੋਖੇ ਕੈਰੀਅਰ ਲਈ ਤਿਆਰ ਕਰਨਾ ਹੈ। ਉਨ੍ਹਾਂ ਕਿਹਾ ਕਿ ਇਹ ਮੇਲਾ ਜਿਥੇ ਨੌਜਵਾਨਾਂ ਨੂੰ ਫ਼ੌਜ ਵਿਚ ਜਾਣ ਲਈ ਉਤਸ਼ਾਹਿਤ ਕਰੇਗਾ ਉਥੇ ਉਨ੍ਹਾਂ ਨੂੰ ਇਕ ਚੰਗੇ ਨਾਗਰਿਕ ਬਣਨ ਵਿਚ ਵੀ ਮਦਦ ਕਰੇਗਾ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਪ੍ਰਦਰਸ਼ਨੀਆਂ ਨੂੰ ਲਗਾਤਾਰ ਜਾਰੀ ਰੱਖਿਆ ਜਾਵੇਗਾ।
ਇਸ ਪ੍ਰਦਰਸ਼ਨੀ ਨੂੰ ਸੇਵਾਮੁਕਤ ਸੈਨਿਕਾਂ, ਸਿਵਲ ਉੱਚ ਅਧਿਕਾਰੀਆਂ, ਸਕੂਲਾਂ-ਕਾਲਜਾਂ ਦੇ ਵਿਦਿਆਰਥੀਆਂ, ਐਨ. ਸੀ. ਸੀ ਕੈਡਿਟਾਂ ਤੋਂ ਇਲਾਵਾ ਆਮ ਲੋਕਾਂ ਨੇ ਬਹੁਤ ਗਹੁ ਨਾਲ ਦੇਖਿਆ ਅਤੇ ਇਸ ਦੀ ਭਰਪੂਰ ਪ੍ਰਸੰਸਾ ਕੀਤੀ। ਉਨ੍ਹਾਂ ਦਾ ਉਤਸ਼ਾਹ ਵੇਖਿਆਂ ਹੀ ਬਣਦਾ ਸੀ ਅਤੇ ਉਨ੍ਹਾਂ ਨੇ ਭਾਰਤੀ ਫ਼ੌਜ ਦੇ ਟੈਂਕਾਂ, ਤੋਪਾਂ ਅਤੇ ਹੋਰਨਾਂ ਹਥਿਆਰਾਂ ਨਾਲ ਤਸਵੀਰਾਂ ਵੀ ਖਿਚਵਾਈਆਂ। ਸਾਫ-ਸੁਥਰੀ ਵਰਦੀ ਵਿਚ ਸਜੇ ਸੈਨਿਕਾਂ ਤੋਂ ਉਨ੍ਹਾਂ ਬਹੁਤ ਸਾਰੇ ਸਵਾਲ ਵੀ ਪੁੱਛੇ। ਇਸ ਮੌਕੇ ਇਕ ਡਾਕਟਰੀ ਜਾਂਚ ਕੈਂਪ ਵੀ ਲਗਾਇਆ ਗਿਆ।

Check Also

ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ

ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …

Leave a Reply