ਅੰਮ੍ਰਿਤਸਰ, 10 ਅਗਸਤ (ਜਗਦੀਪ ਸਿੰਘ ਸੱਗੂ) – ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਸ. ਗੁਰਬੀਰ ਸਿੰਘ ਦੀ ਅਗਵਾਈ ਹੇਠ 13 ਅਗਸਤ 2016 ਨੂੰ ਜ਼ਿਲ੍ਹਾ ਕਚਹਿਰੀਆਂ, ਅੰਮ੍ਰਿਤਸਰ ਅਤੇ ਸਬ-ਡਵੀਜ਼ਨਾਂ ਅਜਨਾਲਾ ਅਤੇ ਬਾਬਾ ਬਕਾਲਾ ਵਿਖੇ ਕੌਮੀ ਲੋਕ ਅਦਾਲਤ ਲਗਾਈ ਜਾ ਰਹੀ ਹੈ, ਜਿਥੇ ਦੋਵਾਂ ਧਿਰਾਂ ਦੀ ਆਪਸੀ ਸਹਿਮਤੀ ਨਾਲ ਵੱਖ-ਵੱਖ ਕੇਸਾਂ ਦਾ ਨਿਪਟਾਰਾ ਕੀਤਾ ਜਾਵੇਗਾ। ਇਹ ਜਾਣਕਾਰੀ ਦਿੰਦਿਆਂ ਸੀ. ਜੇ. ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਮੈਡਮ ਗਿਰੀਸ਼ ਬਾਂਸਲ ਨੇ ਦੱਸਿਆ ਕਿ ਇਸ ਲੋਕ ਅਦਾਲਤ ਵਿਚ ਬੈਂਕਾਂ ਦੇ ਝਗੜੇ ਜਿਵੇਂ ਕਿ ਨੈਗੋਸ਼ੀਏਬਲ ਇੰਸਟੂਮੈਂਟਸ ਐਕਟ, ਰਿਕਵਰੀ ਮਾਮਲਿਆਂ ਆਦਿ ਨਾਲ ਸਬੰਧਤ ਕੇਸਾਂ ਦੇ ਆਪਸੀ ਸਹਿਮਤੀ ਨਾਲ ਨਿਪਟਾਰੇ ਕੀਤੇ ਜਾਣਗੇ।
ਮੈਡਮ ਗਿਰੀਸ਼ ਬਾਂਸਲ ਨੇ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਵਿਚ ਵੱਧ ਤੋਂ ਵੱਧ ਕੇਸਾਂ ਦਾ ਨਿਪਟਾਰਾ ਕੀਤਾ ਜਾਣਾ ਹੈ। ਲੋਕ ਅਦਾਲਤਾਂ ਦੇ ਲਾਭ ਦੱਸਦਿਆਂ ਉਨ੍ਹਾਂ ਕਿਹਾ ਕਿ ਇਨ੍ਹਾਂ ਰਾਹੀਂ ਤੁਰੰਤ ਅਤੇ ਸਸਤਾ ਨਿਆਂ ਮਿਲਦਾ ਹੈ ਜਿਸ ਨਾਲ ਲੋਕਾਂ ਦਾ ਪੈਸਾ ਅਤੇ ਸਮਾਂ ਦੋਵੇਂ ਬਚਾਏ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਲੋਕ ਅਦਾਲਤ ਦਾ ਫ਼ੈਸਲਾ ਅੰਤਿਮ ਹੁੰਦਾ ਹੈ ਅਤੇ ਇਸ ਦੇ ਫ਼ੈਸਲੇ ਖਿਲਾਫ਼ ਕਿਤੇ ਵੀ ਅਪੀਲ ਨਹੀਂ ਕੀਤੀ ਜਾ ਸਕਦੀ। ਇਸ ਤੋਂ ਇਲਾਵਾ ਕੋਰਟ ਫੀਸ ਵੀ ਵਾਪਸ ਮਿਲ ਜਾਂਦੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਲੋਕ ਅਦਾਲਤ ਵਿਚ ਆਪਣੇ ਕੇਸ ਲਗਾ ਕੇ ਉਨ੍ਹਾਂ ਦਾ ਨਿਪਟਾਰਾ ਕਰਵਾਉਣ।
Check Also
ਵਿਧਾਇਕ ਡਾ. ਗੁਪਤਾ ਨੇ ਵਿਧਾਨ ਸਭਾ ਵਿੱਚ ਸੀਵਰੇਜ਼ ਅਤੇ ਪਾਰਕਿੰਗ ਸਟੈਂਡ ਪ੍ਰੋਜੈਕਟ ਸਬੰਧੀ ਮੁੱਦੇ ਉਠਾਏ
ਅੰਮ੍ਰਿਤਸਰ, 8 ਅਗਸਤ (ਸੁਖਬੀਰ ਸਿੰਘ) – ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਦੌਰਾਨ ਕੇਂਦਰੀ …
Punjab Post Daily Online Newspaper & Print Media