Friday, July 5, 2024

12 ਅਗਸਤ ਨੂੰ ਮੁੱਖ ਸੰਸਦੀ ਸਕੱਤਰ ਪ੍ਰਕਾਸ਼ ਚੰਦ ਗਰਗ ਕਰਨਗੇ ਬਠਿੰਡਾ ਵਿੱਚ ਸੇਵਾ ਕੇਂਦਰ ਦਾ ਉਦਘਾਟਨ

PPN1108201603ਬਠਿੰਡਾ, 11 ਅਗਸਤ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਪੰਜਾਬ ਸਰਕਾਰ ਨੇ ਈ-ਗਵਰਨੈਂਸ ਦੇ ਖੇਤਰ ਵਿੱਚ ਵੱਡੀ ਪੁਲਾਂਘ ਪੁਟਦਿਆਂ ਪਿੰਡਾਂ ਅਤੇ ਸ਼ਹਿਰਾਂ ਦੇ ਲੋਕਾਂ ਨੂੰ ਇੱਕੋ ਛੱਤ ਹੇਠ ਨਾਗਰਿਕ ਸੇਵਾਵਾਂ ਪ੍ਰਦਾਨ ਕਰਾਉਣ ਲਈ ਜ਼ਿਲਖ਼ੇ ਵਿੱਚ ਸਥਾਪਿਤ 123 ਸੇਵਾ ਕੇਂਦਰਾਂ ਵਿੱਚੋਂ 34 ਸੇਵਾ ਕੇਂਦਰ 12 ਅਗਸਤ ਤੋਂ ਸ਼ੁਰੂ ਕੀਤੇ ਜਾ ਰਹੇ ਹਨ। ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਮੁੱਖ ਸੰਸਦੀ ਸਕੱਤਰ ਪ੍ਰਕਾਸ਼ ਚੰਦ ਗਰਗ ਸਥਾਨਕ ਫੇਸ-3, ਮਾਡਲ ਟਾਊਨ ਵਿਚ ਸੇਵਾ ਕੇਂਦਰ ਦਾ ਸ਼ੁੱਕਰਵਾਰ ਨੂੰ ਉਦਘਾਟਨ ਕਰਨਗੇ।ਇਸੇ ਤਰ੍ਹਾਂ ਵਿਧਾਨ ਸਭਾ ਹਲਕਾ ਮੌੜ ਵਿਚ ਸਥਾਪਿਤ 5, ਤਲਵੰਡੀ ਸਾਬੋ ਵਿੱਚ 4 ਅਤੇ ਬਠਿੰਡਾ ਸ਼ਹਿਰੀ ਵਿਚ ਪੈਂਦੇ ਸੇਵਾ ਕੇਂਦਰਾਂ ਦਾ ਉਦਘਾਟਨ ਆਉਂਦੇ ਦਿਨਾਂ ਵਿੱਚ ਕੀਤਾ ਜਾਵੇਗਾ।
ਇਸ ਸਬੰਧੀ ਹੋਈ ਮੀਟਿੰਗ ਦੌਰਾਨ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਡਾ. ਬਸੰਤ ਗਰਗ ਨੇ ਦੱਸਿਆ ਕਿ ਸ਼ਹਿਰੀ ਖੇਤਰਾਂ ਵਾਲੇ ਟਾਈਪ-2 ਦੇ 34 ਸੇਵਾ ਕੇਂਦਰ ਪੂਰੀ ਤਰ੍ਹਾਂ ਤਿਆਰ ਹਨ ਜੋ ਆਉਂਦੇ ਕੁਝ ਦਿਨਾਂ ਵਿੱਚ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਉਣੀਆਂ ਸ਼ੁਰੂ ਕਰ ਦੇਣਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੇਂਦਰਾਂ ਰਾਹੀਂ 9 ਵਿਭਾਗਾਂ ਦੀਆਂ 62 ਸੇਵਾਵਾਂ ਇੱਕੋ ਛੱਤ ਹੇਠ ਬਹੁਤ ਘੱਟ ਸਮੇਂ ਵਿੱਚ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾਣਗੀਆਂ।
ਜ਼ਿਲਖ਼ੇ ਵਿਚ ਸਥਾਪਿਤ ਸੇਵਾ ਕੇਂਦਰਾਂ ਦੀ ਜਾਣਕਾਰੀ ਦਿੰਦਿਆਂ ਡਾ. ਗਰਗ ਨੇ ਦੱਸਿਆ ਕਿ ਬਠਿੰਡਾ ਵਿਚ ਕੁੱਲ 123 ਸੇਵਾ ਕੇਂਦਰ ਸਥਾਪਿਤ ਕੀਤੇ ਜਾ ਰਹੇ ਹਨ ਜਿਨਾਂ ਵਿੱਚੋਂ ਸ਼ਹਿਰੀ ਖੇਤਰਾਂ ਦੇ 34 ਦੋ-ਤਿੰਨ ਦਿਨਾਂ ਤੱਕ ਕੰਮ ਕਰਨਾ ਸ਼ੁਰੂ ਕਰ ਦੇਣਗੇ, ਜਦਕਿ 89 ਟਾਈਪ-3 ਸੇਵਾ ਕੇਂਦਰ ਵੀ ਜਲਦ ਹੀ ਸ਼ੁਰੂ ਕਰਵਾ ਦਿੱਤੇ ਜਾਣਗੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਸੇਵਾ ਕੇਂਦਰਾਂ ਵਿਚ ਪੰਜਾਬ ਸੇਵਾ ਅਧਿਕਾਰ ਕਾਨੂੰਨ ਤਹਿਤ ਸਰਕਾਰੀ ਸੇਵਾਵਾਂ ਨਿਸ਼ਚਿਤ ਸਮੇ ਵਿਚ ਲੋਕਾਂ ਨੂੰ ਅਸਾਨੀ ਨਾਲ ਉਪਲਬਧ ਹੋਣਗੀਆਂ।ਉਨ੍ਹਾਂ ਦੱਸਿਆ ਕਿ ਇਨ੍ਹਾਂ ਸੇਵਾ ਕੇਂਦਰਾਂ ਰਾਹੀਂ ਆਮ ਲੋਕਾਂ ਨੂੰ ਮਾਲ ਵਿਭਾਗ, ਸਿਹਤ ਵਿਭਾਗ, ਰਿਹਾਇਸ਼ੀ ਸਰਟੀਫਿਕੇਟ ਜਾਰੀ ਕਰਨ, ਸਮਾਜਿਕ ਸੁਰਖਿਆ, ਭਲਾਈ ਵਿਭਾਗ, ਗ੍ਰਹਿ ਵਿਭਾਗ, ਖੇਤੀਬਾੜੀ, ਪੇਵਿਕਾਸ ਅਤੇ ਪੰਚਾਇਤ ਵਿਭਾਗ, ਪ੍ਰਸ਼ਾਸਕੀ ਸੁਧਾਰ, ਜਦ ਕਿ ਮਾਲ ਅਤੇ ਪੁਨਰਵਾਸ ਦੀਆਂ ਸੇਵਾਵਾਂ ਮੁਹਈਆ ਕਰਵਾਈਆਂ ਜਾਣਗੀਆਂ।ਉਨ੍ਹਾਂ ਦੱਸਿਆ ਕਿ ਇਨ੍ਹਾਂ ਸੇਵਾ ਕੇਦਰਾਂ ਵਿੱਚ ਸੇਵਾ ਅਧਿਕਾਰ ਕਾਨੂੰਨ ਤਹਿਤ ਦਿਤੀਆਂ ਜਾਣ ਵਾਲੀਆਂ 62 ਸੇਵਾਵਾਂ ਤੋਂ ਇਲਾਵਾ ਹੋਰ ਸੇਵਾਵਾਂ ਵੀ ਦਿੱਤੀਆਂ ਜਾਣਗੀਆਂ ਅਤੇ ਇਨ੍ਹਾਂ ਸੇਵਾ ਕੇਂਦਰਾਂ ਵੱਲੋਂ ਹੀ ਅਰਜੀਆਂ ਅਤੇ ਫਾਰਮ ਸਬੰਧਤ ਵਿਭਾਗਾਂ ਨੂੰ ਭੇਜੇ ਜਾਣਗੇ।
ਇੱਥੇ ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਆਸਾਨ ਢੰਗ ਅਤੇ ਘੱਟ ਤੇ ਤੈਅ ਸਮੇਂ ਅੰਦਰ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਰਾਜ ਭਰ ਵਿਚ 2147 ਸੇਵਾ ਕੇਂਦਰ ਸਥਾਪਿਤ ਕੀਤੇ ਜਾ ਰਹੇ ਹਨ, ਜਿਨ੍ਹਾਂ ਵਿਚੋਂ 1758 ਦਿਹਾਤੀ ਅਤੇ 389 ਸ਼ਹਿਰੀ ਖੇਤਰ ਵਿਚ ਬਣਾਏ ਗਏ ਹਨ।

Check Also

ਡਾ. ਮਨਿੰਦਰ ਲਾਲ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟਰ ਖੋਜ ਨਿਯੁੱਕਤ

ਅੰਮ੍ਰਿਤਸਰ, 3 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ …

Leave a Reply