ਅੰਮ੍ਰਿਤਸਰ, 11 ਅਗਸਤ (ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਏਅਰ ਪੋਰਟ ਵਿਖੇ ਤੀਆਂ ਦਾ ਤਿਉਹਾਰ ਧੀਆਂ ਤੇਤੀਆਂ ਬੜੇ ਚਾਅ ਅਤੇ ਉਤਸ਼ਾਹ ਨਾਲ ਮਨਾਇਆ ਗਿਆ।ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਚਰਨਜੀਤ ਸਿੰਘ ਚੱਢਾ ਨੇ ਮੁੱਖ ਮਹਿਮਾਨ ਦੇ ਤੌਰ ‘ਤੇ ਸ਼ਿਰਕਤ ਕੀਤੀ ਪ੍ਰਿੰਸੀਪਲ ਰਵਿੰਦਰ ਕੌਰ ਬਮਰਾ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ। ਪ੍ਰੋਗਰਾਮ ਦਾ ਆਰੰਭ ਸਕੂਲ ਸ਼ਬਦ ਨਾਲ ਕੀਤਾ ਗਿਆ। ਬੱਚਿਆਂ ਨੇ ਰੰਗਾ-ਰੰਗ ਪ੍ਰੋਗਰਾਮ ਦੌਰਾਨ ਗੀਤ ਸੰਗੀਤ ਤੋਂ ਇਲਾਵਾ ਧੀਆਂ ਬਚਾਓ ਤੇ ਰੁੱਖ ਲਗਾਓ ਦਾ ਸੰਦੇਸ਼ ਦਿੰਦਾ ਇੱਕ ਨਾਟਕ ਵੀ ਪੇਸ਼ ਕੀਤਾ ਅਤੇ ਗਿੱਧੇ ਅਤੇ ਭੰਗੜੇ ਨੇ ਦਰਸ਼ਕਾਂ ਨੂੰ ਕੀਲ ਲਿਆ।ਅਧਿਆਪਕਾਂ ਤੇ ਮਾਪਿਆਂ ਦੇ ਪ੍ਰੰਪਰਾਗਤ ਪਹਿਰਾਵੇ ਨੇ ਸੱਭਿਆਚਾਰਕ ਮਾਹੌਲ ਸਿਰਜਿਆ।
ਮਹਿੰਦੀ ਲਗਾਉਣ ਦੀ ਪ੍ਰਤੀਯੋਗਤਾ ਵੀ ਕਰਵਾਈ ਗਈ ਪਹਿਲੇ ਦੂਜੇ ਤੇ ਤੀਜੇ ਸਥਾਨ ‘ਤੇ ਆਉਣ ਵਾਲੀਆਂ ਵਿਦਿਆਰਥਣਾਂ ਨੂੰ ਇਨਾਮ ਦਿਤੇ ਗਏ ।ਪ੍ਰਧਾਨ ਚੱਢਾ ਨੇ ਅਕਾਦਮਿਕ ਪਾ੍ਰਪਤੀਆਂ ਕਰਨ ਵਾਲੇ ਪ੍ਰਾਇਮਰੀ ਸ਼ੈਕਸ਼ਨ ਦੇ ਵਿਦਿਆਰਥੀਆਂ ਨੂੰ ਵੀ ਇਨਾਮ ਦਿੱਤੇ ਅਤੇ ਸਕੂਲ ਵਿੱਚ ਬਣਾਏ ਗਏ ਗੁਰੁ ਰਾਮ ਦਾਸ ਹਾਲ ਅਤੇ ਖੇਡ ਕਮਰੇ ਦਾ ਉਦਘਾਟਨ ਵੀ ਕੀਤਾ ।ਤੀਆਂ ਦੇ ਮਹੱਤਵ ਬਾਰੇ ਜਾਣਕਾਰੀ ਿਿਦੰਦਿਆਂ ਕਿਹਾ ਕਿ ਅਜਿਹੇ ਪ੍ਰੋਗਰਾਮ ਆਉਣ ਵਾਲੀ ਪੀੜੀ ਨੂੰ ਆਪਣੇ ਸਭਿਆਚਾਰ ਨਾਲ ਜੋੜਣ ਵਿੱਚ ਵਿਸ਼ੇਸ਼ ਭੂਮਿਕਾ ਨਿਭਾਉਂਦੇ ਹਨ।ਉਹਨਾਂ ਨੇ ਅਕਾਦਮਿਕ ਪ੍ਰਾਪਤੀਆਂ ਕਰਨ ਵਾਲੇ ਬੱਚਿਆਂ ਅਤੇ ਪ੍ਰਿੰਸੀਪਲ ਮੈਡਮ ਨੂੰ ਵਧਾਈ ਦਿਤੀ ਤੇ ਛੇਤੀ ਹੀ ਸਕੂਲ ਵਿੱਚ ਅਲਟਰਾ ਮਾਡਰਨ ਸਹੂਲਤਾਂ ਵਾਲੇ ਆਡੀਟੋਰੀਅਮ ਬਣਾਉਣ ਦਾ ਭਰੋਸਾ ਦਿਵਾਇਆ।ਇਸ ਮੌਕੇ ਮੈਂਬਰ ਇੰਚਾਰਜ ਮਨਮੋਹਨ ਸਿੰਘ ਖੰਨਾ, ਹਰਮਿੰਦਰ ਸਿੰਘ, ਡਾ: ਧਰਮਵੀਰ ਸਿੰਘ, ਰਮਣੀਕ ਸਿੰਘ ਤੇ ਹੋਰ ਸ਼ਖਸ਼ੀਅਤਾਂ ਮੌਜੂਦ ਸਨ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media