ਅੰਮ੍ਰਿਤਸਰ, 11 ਅਗਸਤ (ਜਗਦੀਪ ਸਿੰਘ ਸੱਗੂ) – ਡੇਅਰੀ ਵਿਭਾਗ ਪੰਜਾਬ ਵੱਲੋਂ ਪੜ੍ਹੇ-ਲਿਖੇ ਬੇਰੁਜ਼ਗਾਰ ਵਿਅਕਤੀਆਂ ਨੂੰ ਸਵੈ-ਰੁਜ਼ਗਾਰ ਸਕੀਮ ਅਧੀਨ ਇਕ ਪੰਦਰਾਂ ਦਿਨਾ ਡੇਅਰੀ ਸਿਖਲਾਈ ਕੋਰਸ ਚਲਾਇਆ ਜਾ ਰਿਹਾ ਹੈ ਅਤੇ ਕੋਈ ਵੀ ਵਿਅਕਤੀ, ਜਿਸ ਦੀ ਉਮਰ ਘੱਟੋ-ਘੱਟ 18 ਸਾਲ ਅਤੇ ਵੱਧ ਤੋ ਵੱਧ 50 ਸਾਲ ਹੋਵੇ, ਇਹ ਕੋਰਸ ਕਰ ਸਕਦਾ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਸ. ਹਰਦੀਪ ਸਿੰਘ ਨੇ ਦੱਸਿਆ ਕਿ ਕੈਬਨਿਟ ਮੰਤਰੀ ਸ. ਗੁਲਜ਼ਾਰ ਸਿੰਘ ਰਣੀਕੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਰਵਾਏ ਜਾ ਰਹੇ ਇਸ ਕੋਰਸ ਲਈ ਸਿਖਿਆਰਥੀ ਘੱਟੋ-ਘੱਟ ਪੰਜਵੀਂ ਪਾਸ, ਬੇਰੁਜ਼ਗਾਰ ਅਤੇ ਪੇਂਡੂ ਖੇਤਰ ਨਾਲ ਸਬੰਧਤ ਹੋਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਇਹ ਸਿਖਲਾਈ ਕੋਰਸ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਵੇਰਕਾ ਵਿਖੇ 16 ਅਗਸਤ, 2016 ਤੋਂ ਸ਼ੁਰੂ ਹੋਵੇਗਾ ਅਤੇ ਇਸ ਸਬੰਧੀ ਦਰਖਾਸਤ ਦੇਣ ਦੀ ਆਖਰੀ ਮਿਤੀ ਵੀ 16-8-2016 ਹੈ। ਉਨ੍ਹਾਂ ਅੱਗੇ ਕਿਹਾ ਕਿ ਚਾਹਵਾਨ ਵਿਅਕਤੀ ਦਫ਼ਤਰ ਡਿਪਟੀ ਡਾਇਰੈਕਟਰ ਅੰਮ੍ਰਿਤਸਰ ਵਿਖੇ ਆਪਣੇ ਨਾਲ ਪੰਜਵੀਂ, ਅੱਠਵੀ ਜਾਂ ਦਸਵੀਂ, ਜਿਹੜਾ ਵੀ ਸਰਟੀਫਿਕੇਟ ਹੋਵੇ, ਰਿਹਾਇਸ਼ੀ ਸਬੂਤ, ਆਧਾਰ ਕਾਰਡ ਅਤੇ ਇਕ ਪਾਸਪੋਰਟ ਸਾਈਜ਼ ਫੋਟੋ ਲੈ ਕੇ ਆਉਣ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media