Saturday, April 18, 2026

ਜ਼ਿਲ੍ਹਾ ਮੈਜ਼ਿਸਟ੍ਰੇਟ ਵੱਲੋਂ ਆਮ ਲੋਕਾਂ ਦੇ ਮਿਲਟਰੀ ਰੰਗ ਦੀ ਵਰਦੀ ਤੇ ਜੀਪਾਂ ਵਰਤਣ ਤੇ ਪਾਬੰਦੀ

Isha Kaliaਫਾਜ਼ਿਲਕਾ 11 ਅਗਸਤ (ਵਨੀਤ ਅਰੋੜਾ) – ਜ਼ਿਲ੍ਹਾ ਮੈਜ਼ਿਸਟ੍ਰੇਟ ਸ਼੍ਰੀਮਤੀ ਈਸ਼ਾ ਆਈ.ਏ.ਐਸ. ਨੇ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕੀਤਾ ਹੈ ਕਿ ਕੋਈ ਵੀ ਵਿਅਕਤੀ (ਸਿਵਾਏ ਮਿਲਟਰੀ ਅਧਿਕਾਰੀਆਂ ਤੇ ਜਵਾਨਾਂ ਦੇ) ਜ਼ਿਲ੍ਹਾ ਫਾਜ਼ਿਲਕਾ ਅੰਦਰ ਉਲਾਈਵ ਰੰਗ ਦੀ ਮਿਲਟਰੀ ਵਰਦੀ ਅਤੇ ਉਲਾਈਵ ਰੰਗ (ਮਿਲਟਰੀ ਰੰਗ) ਦੀਆਂ ਜੀਪਾਂ/ਮੋਟਰ ਸਾਈਕਲਾਂ/ਮੋਟਰ ਗੱਡੀਆਂ ਦੀ ਵਰਤੋਂ ਨਹੀਂ ਕਰੇਗਾ। ਉਨ੍ਹਾਂ ਨੇ ਇਸ ਸਬੰਧੀ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਅਜਿਹਾ ਇਸ ਲਈ ਕੀਤਾ ਗਿਆ ਹੈ ਕਿ ਕਿਸੇ ਵੀ ਸਮਾਜ ਵਿਰੋਧੀ ਤੱਤ ਵੱਲੋਂ ਅਜਿਹੇ ਰੰਗ ਦੀ ਵਰਦੀ ਜਾਂ ਜੀਪਾਂ/ਮੋਟਰ ਸਾਈਕਲਾਂ ਆਦਿ ਦੀ ਵਰਤੋਂ ਕਰਦੇ ਹੋਏ ਕੋਈ ਵੀ ਗੈਰ ਕਾਨੂੰਨੀ ਕਾਰਵਾਈ ਹਿੰਸਕ ਘਟਨਾ ਕੀਤੀ ਜਾਂ ਸਕਦੀ ਹੈ, ਜਿਸ ਨਾਲ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ  ਖਤਰਾ ਪੈਦਾ ਹੋ ਸਕਦਾ ਹੈ । ਉਨ੍ਹਾਂ ਫਾਜ਼ਿਲਕਾ ਜ਼ਿਲ੍ਹੇ ਵਿਚ ਆਮ ਲੋਕਾਂ ਦੇ ਮਿਲਟਰੀ ਰੰਗ ਦੀ ਵਰਦੀ, ਜੀਪਾਂ ਆਦਿ ਦੀ ਖਰੀਦ, ਵੇਚ ਵਰਤੋਂ ਕਰਨ ਤੇ ਪਾਬੰਦੀ ਦੇ ਹੁਕਮ ਦਿੱਤੇ ਹਨ। ਇਹ ਹੁਕਮ 7 ਅਕਤੂਬਰ 2016ਤੱਕ ਲਾਗੂ ਰਹਿਣਗੇ।

Check Also

ਸਰਕਾਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਪੰਜਾਬ ਦੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ‘ਚ ਲਾਅ ਦਾਖਲੇ ਕਰਵਾਉਣ ਦੀ ਜ਼ਿੰਮੇਵਾਰੀ ਸੌਂਪੀ

ਅੰਮ੍ਰਿਤਸਰ, 17 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ …

Leave a Reply