Sunday, February 1, 2026

ਵਧੀਕ ਡਿਪਟੀ ਕਮਿਸ਼ਨਰ ਕਮ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਸਿਆਸੀ ਪਾਰਟੀਆਂ ਦੇ ਅਹੁਦੇਦਾਰਾਂ ਨਾਲ ਮੀਟਿੰਗ

PPN1108201613

ਫਾਜ਼ਿਲਕਾ 11 ਅਗਸਤ (ਵਨੀਤ ਅਰੋੜਾ) – ਮੁੱਖ ਚੋਣ ਅਫਸਰ ਪੰਜਾਬ ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਵਿਧਾਨ ਸਭਾ ਚੋਣਾਂ-2017 ਲਈ ਬੀ.ਈ.ਐਲ. ਪੋਸਟ 2006 ਮਾਡਲ ਦੀਆਂ ਵੋਟਿੰਗ ਮਸ਼ੀਨਾਂ ਦਾ ਉਪਯੋਗ ਕੀਤਾ ਣਾ ਹੈ।ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ ( ਜਨਰਲ ) ਕਮ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸ. ਚਰਨਦੇਵ ਸਿੰਘ ਮਾਨ ਨੇ ਜ਼ਿਲ੍ਹਾ ਫਾਜ਼ਿਲਕਾ ਦੇ ਵੋਟਿੰਗ ਮਸ਼ੀਨਾਂ ਦੀ ਸਟਾਕ ਟੇਕਿੰਗ ਸਬੰਧੀ ਵੱਖ ਵੱਖ ਰਾਜਨੀਤਿਕ ਪਾਰਟੀ ਦੇ ਪ੍ਰਧਾਨਾਂ ਅਤੇ ਸਕੱਤਰਾਂ ਨਾਲ ਕੀਤੀ ਗਈ ਮੀਟਿੰਗ ਦੌਰਾਨ ਦਿੱਤੀ।
ਸ.ਮਾਨ ਨੇ ਦੱਸਿਆ ਕਿ ਜ਼ਿਲ੍ਹਾ ਫਾਜ਼ਿਲਕਾ ਲਈ 990 ਬੈਲਟ ਯੂਨਿਟ (ਬੀ.ਈ.ਐਲ ਪੋਸਟ-2006 ਮਾਡਲ) ਅਤੇ 940 ਕੰਟਰੋਲ ਯੂਨਿਟ (ਬੀ.ਈ.ਐਲ. ਪੋਸਟ-2006 ਮਾਡਲ) ਝਾਰਖੰਡ ਰਾਜ ਦੇ ਧੰਨਬਾਦ ਜ਼ਿਲ੍ਹੇ ਤੋਂ ਪ੍ਰਾਪਤ ਹੋ ਚੁੱਕੀਆਂ ਹਨ ਅਤੇ 50 ਕੰਟਰੋਲ ਯੂਨਿਟ (ਬੀ.ਈ.ਐਲ. ਪੋਸਟ 2006 ਮਾਡਲ) ਸ਼੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਤੋਂ ਪ੍ਰਾਪਤ ਕਰ ਲਈਆਂ ਗਈਆਂ ਹਨ। ਇਸ ਤਰ੍ਹਾਂ ਇਸ ਜ਼ਿਲ੍ਹੇ ਵਿੱਚ ਹੁਣ ਬੀ.ਈ.ਐਲ. ਪੋਸਟ-2006 ਮਾਡਲ ਦੀਆਂ 990 ਕੰਟਰੋਲ ਯੂਨਿਟ ਅਤੇ 990 ਬੈਲਟ ਯੂਨਿਟ ਉਪਲੱਬਧ ਹਨ। ਉਨ੍ਹਾਂ ਨਾਲ ਹੀ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਵੋਟਿੰਗ ਮਸ਼ੀਨਾਂ ਨਾਲ ਸਬੰਧਤ ਇੱਕ ਮੋਬਾਇਲ ਫੋਨ ਐਪਲੀਕੇਸ਼ਨ ਤਿਆਰ ਕੀਤੀ ਗਈ ਹੈ। ਇਸ ਐਪਲੀਕੇਸ਼ਨ ਦੀ ਸਹਾਇਤਾ ਨਾਲ ਵੋਟਿੰਗ ਮਸ਼ੀਨਾਂ ਦੇ ਨੰਬਰਾਂ ਨੂੰ ਮੋਬਾਇਲ ਫੋਨ ਦੀ ਸਹਾਇਤਾ ਨਾਲ ਸਕੈਨ ਕੀਤਾ ਜਾਵੇਗਾ ਜਿਸ ਨਾਲ ਸਾਰੀਆਂ ਵੋਟਿੰਗ ਮਸ਼ੀਨਾਂ ਦੇ ਨੰਬਰ ਈ.ਵੀ.ਐਮ. ਟਰੈਕਿੰਗ ਸਾਫਟਵੇਅਰ ਵਿੱਚ ਦਰਜ ਹੋ ਜਾਣਗੇ। ਉਨ੍ਹਾਂ ਅੱਗੇ ਕਿਹਾ ਕਿ ਇਹਨਾਂ ਵੋਟਿੰਗ ਮਸ਼ੀਨਾਂ ਦੀ ਫਸਟ ਲੈਵਲ ਚੈਕਿੰਗ ਲਈ ਮੁੱਖ ਚੋਣ ਅਫਸਰ ਪੰਜਾਬ ਚੰਡੀਗੜ੍ਹ ਵੱਲੋਂ ਇੰਜੀਨੀਅਰਜ ਦੀ ਡਿਊਟੀ ਲਗਾਈ ਜਾਵੇਗੀ।
ਮੀਟਿੰਗ ਦੌਰਾਨ ਚੋਣ ਕਾਨੂੰਗੋ ਸ. ਹਰਬੰਸ ਸਿੰਘ, ਚੋਣ ਕਾਨੂੰਗੋ ਸ਼੍ਰੀ ਸੌਰਵ ਖੁਰਾਣਾ, ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਜ਼ਿਲ੍ਹਾ ਦਿਹਾਤੀ ਦੇ ਪ੍ਰਧਾਨ ਸ. ਗੁਰਪਾਲ ਸਿੰਘ ਗਰੇਵਾਲ, ਭਾਰਤੀ ਜਨਤਾ ਪਾਰਟੀ ਤੋਂ ਸ਼੍ਰੀ ਨਵੀਨ ਕੁਮਾਰ , ਇੰਡੀਅਨ ਨੈਸ਼ਨਲ ਕਾਂਗਰਸ ਦੇ ਸ਼੍ਰੀ ਸਤਪਾਲ ਭੂਸਰੀ, ਬਹੁਜਨ ਸਮਾਜ ਪਾਰਟੀ ਦੇ ਸ਼੍ਰੀ ਨਾਨਕ ਪ੍ਰਕਾਸ਼, ਸੀ.ਪੀ.ਆਈ ਦੇ ਜ਼ਿਲ੍ਹਾ ਸਕੱਤਰ ਸ਼੍ਰੀ ਸੁਬੇਗ ਸਿੰਘ, ਆਮ ਆਦਮੀ ਪਾਰਟੀ ਤੋਂ ਸ਼੍ਰੀ ਸਮਰਬੀਰ ਸਿੰਘ ਆਦਿ ਵੀ ਹਾਜਰ ਸਨ।

Check Also

ਨਗਰ ਨਿਗਮ ਵਲੋਂ ਸ਼ਹਿਰ ਦੇ ਪ੍ਰਮੁੱਖ ਖੇਤਰਾਂ ਵਿੱਚ ਵੱਡੇ ਪੱਧਰ ’ਤੇ ਐਂਟੀ-ਇੰਕਰੋਚਮੈਂਟ ਮੁਹਿੰਮ

ਅੰਮ੍ਰਿਤਸਰ, 30 ਜਨਵਰੀ (ਜਗਦੀਪ ਸਿੰਘ) – ਸ਼ਹਿਰ ਵਿੱਚ ਸੁਚਾਰੂ ਟ੍ਰੈਫਿਕ ਵਿਵਸਥਾ, ਲੋਕ ਸੁਵਿਧਾ, ਪੈਦਲ ਯਾਤਰੀਆਂ …

Leave a Reply