ਅੰਮ੍ਰਿਤਸਰ, 11 ਅਗਸਤ (ਸੁਖਬੀਰ ਸਿੰਘ ਖੁਰਮਣੀਆ)-ਖਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਅੱਜ ਨਵੇਂ ਅਕਾਦਮਿਕ ਸ਼ੈਸ਼ਨ 2016-17 ਦੀ ਸ਼ੁਰੂਆਤ ‘ਤੇ ‘ਅਰਦਾਸ ਦਿਵਸ’ ਦੌਰਾਨ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਉਪਰੰਤ ਸ਼ਬਦ ਕੀਰਤਨ ਕਰਵਾਏ ਗਏ। ਜਿਸ ਵਿੱਚ ਪ੍ਰਮਾਤਮਾ ਦਾ ਓਟ ਆਸਰਾ ਲੈਂਦਿਆਂ ਨਵੇਂ ਸ਼ੈਸ਼ਨ ਦੀ ਕਾਮਯਾਬੀ ਵਾਸਤੇ ਅਰਦਾਸ ਕੀਤੀ ਗਈ। ਇਸ ਮੌਕੇ ਕਾਲਜ ਦੀਆਂ ਵਿਦਿਆਰਥਣਾਂ ਵੱਲੋਂ ਆਈਆਂ ਹੋਈਆਂ ਸਮੂੰਹ ਸੰਗਤਾਂ ਨੂੰ ਗੁਰੂ ਜਸ ਗਾਇਨ ਕਰਕੇ ਨਿਰੰਕਾਰ ਨਾਲ ਜੋੜਿਆ।
ਗੁਰੂ ਚਰਨਾਂ ਵਿੱਚ ਉਚੇਚੇ ਤੌਰ ‘ਤੇ ਹਜ਼ਾਰੀ ਲਗਵਾਉਣ ਪੁੱਜੇ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਕੌਂਸਲ ਦੀਆਂ ਰਵਾਇਤਾਂ ਮੁਤਾਬਕ ਕਰਵਾਏ ਗਏ ਇਸ ਅਰਦਾਸ ਦਿਵਸ ‘ਤੇ ਕਾਲਜ ਪ੍ਰਿੰਸੀਪਲ ਡਾ. ਸੁਖਬੀਰ ਕੌਰ ਮਾਹਲ, ਸਮੂੰਹ ਸਟਾਫ਼ ਅਤੇ ਵਿਦਿਆਰਥਣਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਲੜਕੀਆਂ ਦਾ ਅਸਲੀ ਦਾਜ ਉਸਦੀ ਵਿੱਦਿਆ ਹੈ, ਜਿਸਨੂੰ ਉਹ ਹਾਸਲ ਕਰਕੇ ਭਵਿੱਖ ਵਿੱਚ ਕਿਸੇ ਵੀ ਕਿੱਤੇ ਨਾਲ ਜੁੜਕੇ ਆਪਣੇ ਮਾਪਿਆਂ, ਪਤੀ ਅਤੇ ਬੱਚਿਆਂ ਨਾਲ ਪੂਰਨ ਹਮਸਫ਼ਰ ਬਣ ਸਕਦੀ ਹੈ।
ਉਨ੍ਹਾਂ ਇਸ ਮੌਕੇ ਪ੍ਰਿੰ: ਡਾ. ਮਾਹਲ ਦੀ ਦੇਖ-ਰੇਖ ਵਿੱਚ ਵਿਦਿਆਰਥਣਾਂ ਦੁਆਰਾ ਕਾਲਜ ਦੀਆਂ ਸ਼ਾਨਦਾਰ ਉਪਲਬੱਧੀਆਂ ਅਤੇ ਸਰਗਰਮੀਆਂ ਦੀ ਸਹਾਰਨਾ ਕੀਤੀ ਅਤੇ ਵਿਦਿਆਰਥਣਾਂ ਨੂੰ ਇਸ ਲੜੀ ਅਗਾਂਹ ਤੋਰਦਿਆਂ ਹੋਰ ਸਖ਼ਤ ਮਿਹਨਤ ਕਰਕੇ ਪੜ੍ਹਾਈ ਤੇ ਹੋਰ ਗਤੀਵਿਧੀਆਂ ਵਿੱਚ ਚੰਗੇ ਸਥਾਨ ਕਰਨ ਲਈ ਉਤਸ਼ਾਹਿਤ ਕੀਤਾ।
ਪ੍ਰਿੰ: ਡਾ. ਮਾਹਲ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਕਾਲਜ ਆਪਣੇ ਨਵੇਂ ਅਕਾਦਮਿਕ ਸ਼ੈਸ਼ਨ ਦੀ ਸ਼ੁਰਆਤ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਜੋ ਉਮੀਦਾਂ ਉਨ੍ਹਾਂ ਨੂੰ ਕਾਲਜ ਦੇ ਸਮੂੰਹ ਸਟਾਫ਼ ‘ਤੋਂ ਹਨ ਉਸ ‘ਤੇ ਖਰਾ ਉਤਰਦਿਆਂ ਕਾਲਜ ਨੂੰ ਸਫ਼ਲਤਾਂ ਦੀਆਂ ਪੌੜੀਆਂ ‘ਤੇ ਲੈ ਕੇ ਜਾਣਗੇ। ਇਸ ਮੌਕੇ ਉਨ੍ਹਾਂ ਨਵੀਆਂ ਵਿਦਿਆਰਥਣਾਂ ਨੂੰ ‘ਜੀ ਆਇਆ’ ਆਖਦਿਆਂ ਉਨ੍ਹਾਂ ਦੇ ਉਜੱਵਲ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਵਧੀਕ ਆਨਰੇਰੀ ਸਕੱਤਰ ਸ: ਸਵਿੰਦਰ ਸਿੰਘ ਕੱਥੂਨੰਗਲ, ਜੁਆਇੰਟ ਸਕੱਤਰ ਸ: ਅਜ਼ਮੇਰ ਸਿੰਘ ਹੇਰ, ਸ: ਸਰਦੂਲ ਸਿੰਘ ਮੰਨਨ, ਖ਼ਾਲਸਾ ਕਾਲਜ ਪ੍ਰਿੰ: ਡਾ. ਮਹਿਲ ਸਿੰਘ, ਖਾਲਸਾ ਕਾਲਜ ਆਫ਼ ਐਜ਼ੂਕੇਸ਼ਨ ਪ੍ਰਿੰਸੀਪਲ ਡਾ. ਜਸਵਿੰਦਰ ਸਿੰਘ ਢਿੱਲੋਂ, ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਪ੍ਰਿੰਸੀਪਲ ਦਵਿੰਦਰ ਕੌਰ ਸੰਧੂ, ਪ੍ਰੋ: ਜਤਿੰਦਰ ਕੌਰ, ਰਵਿੰਦਰ ਕੌਰ, ਪ੍ਰੋ: ਮਨਪ੍ਰੀਤ ਕੌਰ, ਪ੍ਰੋ: ਸੁਮਨ ਨਈਅਰ, ਪ੍ਰੋ: ਚੈਂਚਲ ਬਾਲਾ, ਰਾਕੇਸ਼ ਕੁਮਾਰ, ਮਨਬੀਰ ਕੌਰ, ਮਨਜੀਤ ਸਿੰਘ, ਅਮਰਜੀਤ ਕੌਰ, ਨੀਲਮਜੀਤ ਕੌਰ, ਗਵਰਨਿੰਗ ਕੌਂਸਲ ਦੇ ਡੀ. ਐੱਸ. ਰਟੌਲ ਆਦਿ ਨੇ ਵੀ ਹਾਜ਼ਰੀ ਭਰੀ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …