Monday, July 8, 2024

ਕੈਬਨਿਟ ਮੰਤਰੀ ਰਣੀਕੇ ਵੱਲੋਂ ਬਟਾਲਾ ਵਿਖੇ ਸੇਵਾ ਕੇਂਦਰ ਦਾ ਉਦਘਾਟਨ

PPN1208201605ਬਟਾਲਾ, 12 ਅਗਸਤ (ਨਰਿੰਦਰ ਬਰਨਾਲ)- ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਬਿਹਤਰ ਨਾਗਰਿਕ ਸੇਵਾਵਾਂ ਦੇਣ ਲਈ ਬਣਾਏ ਗਏ ਸੇਵਾ ਕੇਂਦਰਾਂ ਨੂੰ ਅੱਜ ਪੂਰੇ ਪੰਜਾਬ ਵਿਚ ਲੋਕ ਅਰਪਣ ਕਰ ਦਿੱਤਾ ਗਿਆ ਹੈ ਅਤੇ ਹੁਣ ਲੋਕਾਂ ਨੂੰ ਆਪਣੇ ਰੋਜਮਰਾਂ ਦੇ ਸਰਕਾਰੀ ਕੰਮਾਂ ਕਾਰਾਂ ਲਈ ਸ਼ਹਿਰਾਂ ਦੀ ਬੇਲੋੜੀ ਖੱਜਲ ਖੁਆਰੀ ਨਹੀਂ ਝੱਲਣੀ ਪਵੇਗੀ। ਇਹ ਪ੍ਰਗਟਾਵਾ ਸ. ਗੁਲਜਾਰ ਸਿੰਘ ਰਣੀਕੇ, ਕੈਬਟਿਨ ਮੰਤਰੀ ਪੰਜਾਬ ਸਰਕਾਰ ਨੇ ਅੱਜ ਬਟਾਲਾ ਵਿਖੇ ਸੇਵਾ ਕੇਂਦਰ ਦਾ ਉਦਘਾਟਨ ਕਰਨ ਮੌਕੇ ਹਾਜ਼ਰ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ।
ਸ ਰਣੀਕੇ ਨੇ ਕਿਹਾ ਕਿ ਅੱਜ ਦਾ ਦਿਨ ਪੰਜਾਬ ਦੇ ਪ੍ਰਸ਼ਾਸਕੀ ਸੁਧਾਰਾਂ ਵਿਚ ਸੁਨਿਹਰੀ ਦਿਨ ਹੈ ਅਤੇ ਅੱਜ ਰਾਜ ਭਰ ਵਿਚ 389 ਸ਼ਹਿਰੀ ਸੇਵਾ ਕੇਂਦਰਾਂ ਨੂੰ ਲੋਕ ਅਰਪਣ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਿਹਤ, ਪ੍ਰਸੋਨਲ, ਮਾਲ ਤੇ ਮੁੜ ਵਸੇਬਾ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ, ਗ੍ਰਹਿ ਵਿਭਾਗ, ਖੇਤੀਬਾੜੀ, ਪੇਂਡੂ ਵਿਕਾਸ, ਪ੍ਰਸ਼ਾਸਕੀ ਸੁਧਾਰ ਆਦਿ ਵਿਭਾਗਾਂ ਦੀਆਂ 62 ਸੇਵਾਵਾਂ ਲੋਕਾਂ ਨੂੰ ਹੁਣ ਸੇਵਾ ਕੇਂਦਰਾਂ ਵਿਚੋਂ ਮਿਲਣਗੀਆਂ। ਸ. ਰਣੀਕੇ ਨੇ ਕਿਹਾ ਕਿ ਸੇਵਾ ਕੇਂਦਰਾਂ ਵਿੱਚ ਸਾਰੀਆਂ ਸੇਵਾਵਾਂ ਸੇਵਾ ਦੇ ਅਧਿਕਾਰ ਕਾਨੂੰਨ ਤਹਿਤ ਨਿਰਧਾਰਿਤ ਸਮੇਂ ਅੰਦਰ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਹ ਸੇਵਾ ਕੇਂਦਰ ਸ੍ਰੋਮਣੀ ਅਕਾਲੀ ਦਲ-ਭਾਜਪਾ ਗਠਜੋੜ ਸਰਕਾਰ ਦੇ ‘ਰਾਜ ਨਹੀਂ ਸੇਵਾ’ ਦੇ ਨਾਅਰੇ ‘ਤੇ ਪੂਰੀ ਤਰ੍ਹਾਂ ਖਰੇ ਉਤਰਣਗੇ।
ਕੈਬਟਿਨ ਮੰਤਰੀ ਨੇ ਕਿਹਾ ਕਿ ਰਾਜ ਵਿਚ ਕੁੱਲ 2174 ਸੇਵਾ ਕੇਂਦਰ ਬਣਾਏ ਗਏ ਹਨ ਜਿਨ੍ਹਾਂ ਵਿਚੋਂ ਅੱਜ 389 ਸ਼ਹਿਰੀ ਸੇਵਾ ਕੇਂਦਰਾਂ ਦਾ ਉਦਘਾਟਨ ਕੀਤਾ ਗਿਆ ਹੈ ਜਦਕਿ 1785 ਦਿਹਾਤੀ ਖੇਤਰਾਂ ਵਿੱਚ ਸਥਿਤ ਸੇਵਾ ਕੇਂਦਰਾਂ ਨੂੰ ਵੀ ਬਹੁਤ ਜਲਦ ਲੋਕ ਅਰਪਿਤ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਸੇਵਾ ਕੇਂਦਰਾਂ ਦੇ ਸ਼ੁਰੂ ਹੋਣ ਨਾਲ ਹੁਣ ਲੋਕਾਂ ਨੂੰ ਰੋਜਮਰਾਂ ਦੇ ਕੰਮ ਕਾਜ ਲਈ ਐਸ.ਡੀ.ਐਮ. ਦਫਤਰ ਜਾਂ ਡੀ.ਸੀ. ਦਫਤਰ ਦੇ ਗੇੜੇ ਨਹੀਂ ਮਾਰਨੇ ਪੈਣਗੇ ਬਲਕਿ ਆਪਣੇ ਘਰ ਦੇ ਨੇੜੇ ਇਨ੍ਹਾਂ ਸੇਵਾ ਕੇਂਦਰਾਂ ਤੋਂ ਹੀ ਸਾਰੀਆਂ ਸਹੂਲਤਾਂ ਉਪਲੱਬਧ ਹੋਣਗੀਆਂ।
ਇਸ ਮੌਕੇ ‘ਤੇ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ, ਸਾਬਕਾ ਵਿਧਾਇਕ ਸ. ਲਖਬੀਰ ਸਿੰਘ ਲੋਧੀਨੰਗਲ, ਸ੍ਰੀ ਸੌਰਭ ਅਰੋੜਾ ਐਸ.ਡੀ.ਐਮ., ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਰਮਨਦੀਪ ਸਿੰਘ ਸੰਧੂ, ਬਲਬੀਰ ਸਿੰਘ ਬਿੱਟੂ, ਚੇਅਰਮੈਨ ਕੰਵਲਜੀਤ ਸਿੰਘ ਪਵਾਰ, ਨਗਰ ਕੌਂਸਲ ਪ੍ਰਧਾਨ ਨਰੇਸ਼ ਮਹਾਜਨ, ਸੁਰੇਸ਼ ਭਾਟੀਆ, ਲਖਵਿੰਦਰ ਸਿੰਘ ਘੁੰਮਣ ਪ੍ਰਧਾਨ ਜ਼ਿਲ੍ਹਾ ਐਸ.ਸੀ. ਵਿੰਗ, ਸ੍ਰੋਮਣੀ ਅਕਾਲੀ ਦਲ ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਧੁਪਸੜੀ, ਬਲਵੰਤ ਸਿੰਘ ਸਰਪੰਚ ਕੋਟਲੀ ਭਾਨ ਸਿੰਘ ਆਦਿ ਹਾਜ਼ਰ ਸਨ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …

Leave a Reply