Monday, July 8, 2024

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਲਾਇਬ੍ਰੇਰੀ ਵਿਖੇ ਦੋ ਦਿਨਾ ਪੁਸਤਕ ਪ੍ਰਦਰਸ਼ਨੀ ਦਾ ਉਦਘਾਟਨ

PPN1208201608ਅੰਮ੍ਰਿਤਸਰ, 12 ਅਗਸਤ (ਜਗਦੀਪ ਸਿੰਘ ਸੱਗੂ)- ਕੌਮੀ ਲਾਇਬ੍ਰੇਰੀਅਨ ਦਿਵਸ ਮੌਕੇ ਕਾਮਰੇਡ ਸੋਹਣ ਸਿੰਘ ਜੋਸ਼ ਜ਼ਿਲ੍ਹਾ ਲਾਇਬ੍ਰੇਰੀ ਅੰਮ੍ਰਿਤਸਰ ਦੇ ਨਵੇਂ ਹਾਲ ਵਿਚ ਪੁਰਾਣੀਆਂ ਅਤੇ ਦੁਰਲੱਭ ਪੁਸਤਕਾਂ ਦੀ ਦੋ ਦਿਨਾ ਪ੍ਰਦਰਸ਼ਨੀ ਦਾ ਉਦਘਾਟਨ ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਨੇ ਕੀਤਾ। ਇਸ ਮੌਕੇ ਉਨ੍ਹਾਂ ਇਕ ਦਾਨੀ ਮੈਂਬਰ ਵੱਲੋਂ ਲਾਇਬ੍ਰੇਰੀ ਨੂੰ ਗਿਫਟ ਕੀਤੀ ਗਈ ਠੰਢੇ ਪਾਣੀ ਵਾਲੀ ਮਸ਼ੀਨ ਦਾ ਉਦਘਾਟਨ ਕੀਤਾ ਅਤੇ ਉਥੇ ਇਕ ਪੌਦਾ ਵੀ ਲਗਾਇਆ। ਉਨ੍ਹਾਂ ਪ੍ਰਦਰਸ਼ਨੀ ਵਿੱਚ ਰੱਖੀਆਂ ਮਹਾਨ ਸ਼ਖਸੀਅਤਾਂ ਦੀਆਂ ਜੀਵਨੀਆਂ ਨਾਲ ਸਬੰਧਤ ਪੁਸਤਕਾਂ ਨੂੰ ਗਹੁ ਨਾਲ ਵੇਖਿਆ। 13 ਅਗਸਤ ਤੱਕ ਚੱਲਣ ਵਾਲੀ ਇਸ ਮੌਕੇ ਪੁਸਤਕ ਪ੍ਰੇਮੀ ਵੱਡੀ ਗਿਣਤੀ ਵਿਚ ਪ੍ਰਦਰਸ਼ਨੀ ਨੂੰ ਵੇਖਣ ਲਈ ਪਹੁੰਚੇ।
ਇਸ ਮੌਕੇ ਇਕ ਪ੍ਰਭਾਵਸ਼ਾਲੀ ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰੀ ਵਰੁਣ ਰੂਜਮ ਨੇ ਕਿਹਾ ਕਿ ਪੁਸਤਕਾਂ ਸਾਡੀਆਂ ਸਭ ਤੋਂ ਵਧੀਆ ਦੋਸਤ ਹਨ ਅਤੇ ਕਿਸੇ ਵੀ ਇਨਸਾਨ ਦੀ ਤਰੱਕੀ ਵਿਚ ਪੁਸਤਕਾਂ ਦਾ ਬਹੁਤ ਵੱਡਾ ਯੋਗਦਾਨ ਹੈ। ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ਵਿਚ ਪੁਸਤਕਾਂ ਪੜ੍ਹਨ ਦਾ ਰੁਝਾਨ ਘੱਟ ਹੋ ਗਿਆ ਹੈ ਪਰੰਤੂ ਇਸ ਨੂੰ ਮੁੜ ਪ੍ਰਫੁਲਿੱਤ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਨਵੀਂ ਪੀੜ੍ਹੀ ਨੂੰ ਪੁਸਤਕਾਂ ਕਰਨ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ, ਜਿਸ ਦੀ ਸ਼ੁਰੂਆਤ ਸਾਨੂੰ ਆਪਣੇ ਬੱਚਿਆਂ ਤੋਂ ਕਰਨੀ ਪਵੇਗੀ। ਇਸ ਮੌਕੇ ਜ਼ਿਲ੍ਹਾ ਲਾਇਬ੍ਰੇਰੀਅਨ ਡਾ. ਪ੍ਰਭਜੋਤ ਕੌਰ, ਸਰੂਪ ਰਾਣੀ ਸਰਕਾਰੀ ਕਾਲਜ ਦੇ ਲਾਇਬ੍ਰੇਰੀਅਨ ਡਾ. ਬਬੀਤਾ, ਜ਼ਿਲ੍ਹਾ ਖ਼ਜ਼ਾਨਾ ਅਫ਼ਸਰ ਸ੍ਰੀ ਅਮਨ ਕੁਮਾਰ ਮੈਣੀ, ਸ੍ਰੀ ਸ਼ਿਵ ਕੁਮਾਰ, ਸ. ਬੀ. ਐਸ ਘੁੰਮਣ, ਸ੍ਰੀ ਸਤੀਸ਼ ਕੁਮਾਰ, ਸ੍ਰੀ ਨਰਿੰਦਰ ਸਿੰਘ ਅਤੇ ਹੋਰ ਹਾਜ਼ਰ ਸਨ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …

Leave a Reply