Monday, July 8, 2024

ਲੋਕਾਂ ਲਈ ਵਰਦਾਨ ਸਾਬਿਤ ਹੋਣਗੇ ਸੇਵਾ ਕੇਂਦਰ- ਕੋਹਾੜ

PPN1208201610ਅੰਮ੍ਰਿਤਸਰ, 12 ਅਗਸਤ (ਜਗਦੀਪ ਸਿੰਘ ਸੱਗੂ) – ਪੰਜਾਬ ਸਰਕਾਰ ਵੱਲੋਂ ਆਮ ਜਨਤਾ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਇਕੋ ਛੱਤ ਹੇਠ ਵੱਖ-ਵੱਖ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਖੋਲ੍ਹੇ ਗਏ ਸੇਵਾ ਕੇਂਦਰ ਵਰਦਾਨ ਸਾਬਿਤ ਹੋਣਗੇ, ਜਿਨ੍ਹਾਂ ਨਾਲ ਜਿਥੇ ਲੋਕਾਂ ਨੂੰ ਬਿਨ੍ਹਾਂ ਕਿਸੇ ਖੱਜਲ-ਖੁਆਰੀ ਦੇ ਸੇਵਾਵਾਂ ਮਿਲਣਗੀਆਂ ਉਥੇ ਵੱਡੀ ਗਿਣਤੀ ਵਿਚ ਨੌਜਵਾਨਾਂ ਨੂੰ ਰੁਜ਼ਗਾਰ ਵੀ ਮਿਲੇਗਾ।ਇਹ ਪ੍ਰਗਟਾਵਾ ਟਰਾਂਸਪੋਰਟ ਮੰਤਰੀ ਅਜੀਤ ਸਿੰਘ ਕੋਹਾੜ ਨੇ ਅੱਜ ਚਮਰੰਗ ਰੋਡ ਅਤੇ ਡੀ ਬਲਾਕ ਰਣਜੀਤ ਐਵੀਨਿਊ ਵਿਖੇ ਬਣੇ ਸੇਵਾ ਕੇਂਦਰਾਂ ਦਾ ਰਸਮੀ ਉਦਘਾਟਨ ਕਰਕੇ ਜ਼ਿਲ੍ਹੇ ਦੇ ਸ਼ਹਿਰੀ ਸੇਵਾ ਕੇਂਦਰਾਂ ਦੀ ਸ਼ੁਰੂਆਤ ਕਰਨ ਮੌਕੇ ਕੀਤਾ।ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਜ਼ਿਲ੍ਹੇ ਵਿਚ ਕੁਲ 143 ਸੇਵਾ ਕੇਂਦਰ ਖੋਲ੍ਹੇ ਗਏ ਹਨ ਜਿਨ੍ਹਾਂ ਵਿਚੋਂ ਪਹਿਲੇ ਪੜਾਅ ਤਹਿਤ ਅੱਜ ਸ਼ਹਿਰੀ ਖੇਤਰਾਂ ਦੇ 30 ਸੇਵਾ ਕੇਂਦਰਾਂ ਦੀ ਸ਼ੁਰੂਆਤ ਕੀਤੀ ਗਈ ਹੈ ਅਤੇ ਦਿਹਾਤੀ ਇਲਾਕਿਆਂ ਵਿਚਲੇ ਸੇਵਾ ਕੇਂਦਰ ਦੂਜੇ ਪੜਾਅ ਤਹਿਤ ਜਲਦ ਸ਼ੁਰੂ ਕੀਤੇ ਜਾਣਗੇ।ਉਨ੍ਹਾਂ ਦੱਸਿਆ ਕਿ ਇਨ੍ਹਾਂ ਕੇਂਦਰਾਂ ‘ਤੇ ਲੋਕਾਂ ਨੂੰ ਵੱਖ-ਵੱਖ ਪ੍ਰਕਾਰ ਦੀਆਂ 62 ਸਰਕਾਰੀ ਸੇਵਾਵਾਂ ਪਾਰਦਰਸ਼ੀ ਅਤੇ ਸਮਾਂਬੱਧ ਮੁਹੱਈਆ ਕਰਵਾਈਆਂ ਜਾਣਗੀਆਂ।
ਸ. ਅਜੀਤ ਸਿੰਘ ਕੋਹਾੜ ਨੇ ਕਿਹਾ ਕਿ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਦੀ ਅਗਵਾਈ ਹੇਠ ਪੰਜਾਬ ਦੀ ਅਕਾਲੀ-ਭਾਜਪਾ ਸਰਕਾਰ ਨੇ ਆਪਣੇ ਸਾਰੇ ਚੋਣ ਵਾਅਦੇ ਪੂਰੇ ਕੀਤੇ ਹਨ ਅਤੇ ਪਿਛਲੇ 9 ਸਾਲਾਂ ਦੌਰਾਨ ਲਾਮਿਸਾਲ ਵਿਕਾਸ ਕਰਵਾਇਆ ਹੈ।ਉਨ੍ਹਾਂ ਪੰਜਾਬ ਸਰਕਾਰ ਵੱਲੋਂ ਲੋਕ ਹਿੱਤ ਵਿੱਚ ਚਲਾਈਆਂ ਭਲਾਈ ਸਕੀਮਾਂ ਅਤੇ ਵਿਕਾਸ ਕਾਰਜਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਪੰਜਾਬ ਅੰਦਰ ਚਾਰ ਤੋਂ 6 ਮਾਰਗੀ ਸੜਕਾਂ, ਵਾਧੂ ਬਿਜਲੀ, ਕਿਸਾਨਾਂ, ਗਰੀਬਾਂ, ਵਪਾਰੀਆਂ ਅਤੇ ਲੋੜਵੰਦਾਂ ਲਈ ਸਿਹਤ ਬੀਮਾ ਯੋਜਨਾ ਵਰਗੀਆਂ ਬਹੁਤ ਸਾਰੀਆਂ ਸਹੂਲਤਾ ਦੇਣ ਵਾਲਾ ਪੰਜਾਬ ਹੋਰਨਾਂ ਸੂਬਿਆ ਤੋਂ ਪਹਿਲਾ ਰਾਜ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਕੀ ਸੁਧਾਰਾਂ ਤਹਿਤ ਸਰਕਾਰੀ ਕੰਮ ਲਈ ਹਲਫ਼ੀਆ ਬਿਆਨ ਖਤਮ ਕਰਨ ਨਾਲ ਲੋਕਾਂ ਨੂੰ ਵੱਡੀ ਰਾਹਤ ਦੇਣਾ ਵਾਲਾ ਪੰਜਾਬ ਪਹਿਲਾ ਸੂਬਾ ਹੈ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ, ਵਧੀਕ ਡਿਪਟੀ ਕਮਿਸ਼ਨਰ (ਜ) ਤਜਿੰਦਰ ਪਾਲ ਸਿੰਘ ਸੰਧੂ, ਐਸ. ਡੀ. ਐਮ ਸ੍ਰੀ ਰੋਹਿਤ ਗੁਪਤਾ, ਤਹਿਸੀਲਦਾਰ ਗੁਰਮਿੰਦਰ ਸਿੰਘ, ਕੋਆਰਡੀਨੇਟਰ ਜਗਦੀਪ ਸਿੰਘ, ਡੀ. ਐਮ ਸ੍ਰੀ ਰਾਕੇਸ਼ ਮੋਹਣ, ਏ. ਡੀ. ਐਮ ਪ੍ਰਦੀਪ ਸਿੰਘ, ਅਕਾਲੀ ਦਲ ਅੰਮ੍ਰਿਤਸਰ ਸ਼ਹਿਰੀ ਦੇ ਕਾਰਜਕਾਰੀ ਪ੍ਰਧਾਨ ਗੁਰਪ੍ਰਤਾਪ ਸਿੰਘ ਟਿੱਕਾ, ਸ਼੍ਰੋਮਣੀ ਕਮੇਟੀ ਮੈਂਬਰ ਬਾਵਾ ਸਿੰਘ ਗੁਮਾਨਪੁਰਾ, ਮੈਡਮ ਰੀਨਾ ਜੇਤਲੀ, ਕੌਂਸਲਰ ਰਮਾ ਮਹਾਜਨ, ਸੁਰਿੰਦਰ ਸਿੰਘ ਸੁਲਤਾਨਵਿੰਡ, ਅਮਰਬੀਰ ਸਿੰਘ ਢੋਟ, ਭੁਪਿੰਦਰ ਸਿੰਘ ਅਤੇ ਹੋਰ ਹਾਜ਼ਰ ਸਨ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …

Leave a Reply