Wednesday, October 7, 2026

5 ਕਿਲੋਂ ਭੁੱਕੀ ਸਮੇਤ ਇਕ ਵਿਅੱਕਤੀ ਗ੍ਰਿਫਤਾਰ

ਬਠਿੰਡਾ, 13 ਅਗਸਤ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਥਾਨਕ ਬੱਸ ਅੱਡਾ ਚੌਂਕੀ ਦੀ ਪੁਲਿਸ ਨੇ ਇਕ ਵਿਅਕਤੀ ਨੂੰ 5 ਕਿਲੋਂ ਭੁੱਕੀ ਸਮੇਤ ਗ੍ਰਿਫਤਾਰ ਕੀਤਾ ਹੈ। ਸਹਾਇਕ ਥਾਣੇਦਾਰ ਮੇਜਰ ਸਿੰਘ ਸਮੇਤ ਪੁਲਿਸ ਪਾਰਟੀ ਨੇ ਗਸ਼ਤ ਦੌਰਾਨ ਸ਼ੱਕ ਦੇ ਚੱਲਦਿਆਂ ਸਥਾਨਕ ਰਾਜਿੰਦਰਾ ਕਾਲਜ ਨੇੜੀਓ ਇਕ ਵਿਅਕਤੀ ਨੂੰ ਹਿਰਾਸਤ ਵਿਚ ਲਿਆ। ਜਿਸ ਦੀ ਤਲਾਸ਼ੀ ਦੌਰਾਨ ਉਸ ਕੋਲੋਂ 5 ਕਿਲੋਂ ਭੁੱਕੀ ਬਰਾਮਦ ਹੋਈ। ਪੁਲਿਸ ਅਨੁਸਾਰ ਫੜੇ ਗਏ ਵਿਅਕਤੀ ਦੀ ਪਹਿਚਾਣ ਕਰਨੈਲ ਸਿੰੰਘ ਪੁੱਤਰ ਰਣਜੀਤ ਸਿੰਘ ਵਾਸੀ ਦਸਮੇਸ਼ ਨਗਰ ਬਠਿੰਡਾ ਵਜੋਂ ਹੋਈ ਹੈ। ਪੁਲਿਸ ਨੇ ਕਰਨੈਲ ਸਿੰਘ ਵਿਰੁੱਧ ਥਾਣਾ ਕੋਤਵਾਲੀ ਵਿਚ ਨਸ਼ਾ ਰੋਕੂੁ ਐਕਟ ਤਹਿਤ ਮੁਕੱਦਮਾ ਦਰਜ ਕਰਨ ਉਪਰੰਤ ਉਸ ਨੂੰ ਹਵਾਲਾਤ ਵਿਚ ਬੰਦ ਕਰ ਦਿਤਾ ਹੈ।

Check Also

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …

Leave a Reply