Tuesday, October 6, 2026

ਰੱਖੜ ਪੁੰਨਿਆ ਦੀ ਅਕਾਲੀ ਕਾਨਫਰੰਸ ਲਈ ਕਾਹਲੋਂ ਤੇ ਗਿੱਲ ਨੇ ਯੂਥ ਆਗੂਆਂ ਦੀਆਂ ਡਿਊਟੀਆਂ ਲਾਈਆਂ

PPN1308201620ਅੰਮ੍ਰਿਤਸਰ, 13 ਅਗਸਤ (ਜਗਦੀਪ ਸਿੰਘ ਸੱਗੂ)- ਸ਼੍ਰੋਮਣੀ ਯੂਥ ਅਕਾਲੀ ਦਲ ਮਾਝਾ ਜ਼ੋਨ ਦੇ ਪ੍ਰਧਾਨ ਸ: ਰਵੀਕਰਨ ਸਿੰਘ ਕਾਹਲੋਂ ਵੱਲੋਂ 18 ਅਗਸਤ ਨੂੰ ਬਾਬਾ ਬਕਾਲਾ ਵਿਖੇ ਰਖੜ ਪੁੰਨਿਆ ਦੇ ਜੋੜ ਮੇਲੇ ਸਮੇਂ ਹੋਣ ਜਾ ਰਹੀ ਅਕਾਲੀ ਕਾਨਫਰੰਸ ਨੂੰ ਕਾਮਯਾਬ ਕਰਨ ਲਈ ਅੱਜ ਯੂਥ ਆਗੂਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ। ਅੱਜ ਇੱਥੇ ਯੂਥ ਆਗੂਆਂ ਦੀ ਇੱਕ ਭਰਵੀਂ ਮੀਟਿੰਗ ਉਪਰੰਤ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਸ: ਕਾਹਲੋਂ ਅਤੇ ਯੂਥ ਵਿੰਗ ਦੇ ਸਕੱਤਰ ਜਨਰਲ ਸ: ਤਲਬੀਰ ਸਿੰਘ ਗਿੱਲ ਨੇ ਕਿਹਾ ਕਿ ਪੰਜਾਬ ਦਾ ਨੌਜਵਾਨ ਵਰਗ ਪੂਰੀ ਤਰਾਂ ਯੂਥ ਅਕਾਲੀ ਦਲ ਨਾਲ ਹੈ ਅਤੇ ਪੰਜਾਬ ਦਾ ਹਰ ਨੌਜਵਾਨ ਕੇਜਰੀਵਾਲ ਦੀਆਂ ਭੈੜੀਆਂ ਚਾਲਾਂ ਦਾ ਮੂੰਹ ਤੋੜਵਾਂ ਜਵਾਬ ਦੇਣ ਲਈ ਉਤਾਵਲਾ ਹੈ।ਇਸ ਮੌਕੇ ਰਣਜੀਤ ਸਿੰਘ ਮੀਆਂ ਵਿੰਡ, ਰਣਬੀਰ ਸਿੰਘ ਰਾਣਾ ਲੋਪੋਕੇ,ਲਾਲੀ ਰਣੀਕੇ,  ਜੋਧ ਸਿੰਘ ਸਮਰਾ, ਗੁਰਪ੍ਰਤਾਪ ਸਿੰਘ ਟਿਕਾ,ਸ: ਰੰਧਾਵਾ, ਗੁਰਸ਼ਰਨ ਸਿੰਘ ਛੀਨਾ, ਰਵੀ ਬੂਹ, ਅਮੂ ਗੁਮਟਾਲਾ, ਸੁਖਵਿੰਦਰ ਸਿੰਘ ਗੋਲਡੀ, ਗੁਰਜੀਤ ਸਿੰਘ, ਯਾਦਵਿੰਦਰ ਸਿੰਘ ਮਾਨੋਚਾਹਲ, ਅਵਨੀਤ ਸਿੰਘ, ਤਰਸੇਮ ਸਿੰਘ ਰੰਧਾਵਾ, ਹਰਜੀਤ ਸਿੰਘ ਅਟਾਰੀ, ਸਰਬਜੀਤ ਸਿੰਘ ਸਪਾਰੀਵਿੰਡ, ਅਮਨਦੀਪ ਸਪਾਰੀਵਿੰਡ, ਬਲਜੀਤ ਸਿੰਘ, ਅਮਰਬੀਰ ਸਿੰਘ ਢੋਟ, ਗੁਰਪ੍ਰੀਤ ਸਿੰਘਵਡਾਲੀ, ਸਾਹਬ ਸਿੰਘ ਕਕੜ, ਸਾਬ ਸਿੰਘ ਵਰਨਾਲੀ ਅਤੇ ਪ੍ਰੋ: ਸਰਚਾਂਦ ਸਿੰਘ ਆਦਿ ਹਾਜ਼ਰ ਸਨ।

Check Also

ਖੇਡਾਂ ਵਤਨ ਪੰਜਾਬ ਦੀਆਂ 2026 ਅਧੀਨ ਜ਼ਿਲ੍ਹਾ ਪੱਧਰੀ ਖੇਡਾਂ ਦਾ ਚੌਥਾ ਦਿਨ

  ਅੰਮ੍ਰਿਤਸਰ, 02 ਅਕਤੂਬਰ – (ਜਗਦੀਪ ਸਿੰਘ) –   ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ …

Leave a Reply