ਅੰਮ੍ਰਿਤਸਰ, 13 ਅਗਸਤ (ਗੁਰਪ੍ਰੀਤ ਸਿੰਘ)- ਸਿੱਖ ਸਰੋਤ, ਇਤਿਹਾਸਕ ਗ੍ਰੰਥ ਸੰਪਾਦਨਾ ਪ੍ਰੋਜੈਕਟ ਚੰਡੀਗੜ੍ਹ ਵਲੋਂੰ ਵੱਖ-ਵੱਖ ਖੇਤਰਾਂ ਦੇ ਅਕਾਦਮਿਕ ਮਾਹਰਾਂ ਦੀ ਸ਼ੁਰੂ ਕੀਤੀ ਗਈ ਲੈਕਚਰ ਲੜੀ ਦਾ ਪੈਂਤੀਵਾਂ ਲੈਕਚਰ 24 ਅਗਸਤ ਦਿਨ ਬੁਧਵਾਰ ਨੂੰ ਸਵੇਰੇ 10-30 ਵਜੇ ਇਕੱਤਰਤਾ ਹਾਲ ਗੁਰਦੁਆਰਾ ਕਲਗੀਧਰ ਨਿਵਾਸ, ਸੈਕਟਰ-27-ਬੀ ਚੰਡੀਗੜ੍ਹ ਵਿਖੇ ਹੋਵੇਗਾ।
ਦਫ਼ਤਰ ਤੋਂ ਪ੍ਰੈਸ ਦੇ ਨਾਮ ਬਿਆਨ ਜਾਰੀ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸz: ਦਿਲਜੀਤ ਸਿੰਘ ਬੇਦੀ ਨੇ ਜਾਣਕਾਰੀ ਦੇਂਦਿਆਂ ਦੱਸਿਆ ਕਿ ਇਹ ਲੈਕਚਰ ਲੜੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸ਼ੁਰੂ ਕੀਤੀ ਗਈ ਹੈ।ਉਨ੍ਹਾਂ ਦੱਸਿਆ ਕਿ ਇਸ ਲੈਕਚਰ ਲੜੀ ਵਿੱਚ ਵੱਖ-ਵੱਖ ਖੇਤਰਾਂ ਦੇ ਅਕਾਦਮਿਕ ਮਾਹਰ ਆਪਣੇ ਗਿਆਨ ਅਤੇ ਤਜਰਬੇ ਰਾਹੀਂ ਖੋਜਕਾਰਾਂ ਅਤੇ ਲੇਖਕਾਂ ਦਾ ਮਾਰਗ-ਦਰਸ਼ਨ ਕਰਦੇ ਹਨ।ਉਨ੍ਹਾਂ ਕਿਹਾ ਕਿ ਇਸ ਸਬੰਧੀ ਹਰ ਵਾਰ ਵਿਦਵਾਨਾਂ ਵੱਲੋਂ ਪੁਰਾਤਨ ਇਤਿਹਾਸਕ ਸਰੋਤਾਂ ਦੇ ਸੰਪਾਦਨ, ਅਨੁਵਾਦ, ਵਿਆਖਿਆ ਅਤੇ ਵਿਸ਼ਲੇਸ਼ਣ ਨਾਲ ਸਬੰਧਤ ਵੱਖ-ਵੱਖ ਪਹਿਲੂਆਂ ਵਿਚੋਂ ਇਕ ਵਿਸ਼ੇ ‘ਤੇ ਕੈਲਚਰ ਪੇਸ਼ ਕੀਤਾ ਜਾਂਦਾ ਹੈ। ਉਨ੍ਹਾਂ ਵਧੇਰੇ ਜਾਣਕਾਰੀ ਦੇਂਦਿਆਂ ਦੱਸਿਆ ਕਿ ਇਸ ਵਾਰ ਲੈਕਚਰ ਲੜੀ ਤਹਿਤ ਪੈਂਤੀਵਾਂ ਲੈਕਚਰ ਡਾ: ਬਲਕਾਰ ਸਿੰਘ ਸਾਬਕਾ ਮਖੀ, ਸ੍ਰੀ ਗੁਰੂ ਗ੍ਰੰਥ ਸਾਹਿਬ ਅਧਿਐਨ ਵਿਭਾਗ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਵੱਲੋਂ ‘ਸ੍ਰੀ ਗੁਰੂ ਤੇਗ ਬਹਾਦਰ ਜੀ: ਜੀਵਨ ਅਤੇ ਬਾਣੀ’ ਵਿਸ਼ੇ ਤੇ ਪੇਸ਼ ਕੀਤਾ ਜਾਣਾ ਹੈ। ਉਨ੍ਹਾਂ ਦੱਸਿਆਂ ਕਿ ਇਸ ਲੈਕਚਰ ਦੀ ਪ੍ਰਧਾਨਗੀ ਪ੍ਰੋ: ਪ੍ਰਿਥੀਪਾਲ ਸਿੰਘ ਕਪੂਰ, ਪ੍ਰੋਵਾਈਸ ਚਾਂਸਲਰ (ਰਿਟਾ:), ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਕਰਨਗੇ ਅਤੇ ਮੁੱਖ ਮਹਿਮਾਨ ਵਜੋਂ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ, ਸਾਬਕਾ ਜਥੇਦਾਰ, ਸ੍ਰੀ ਅਕਾਲ ਤਖ਼ਤ ਸਾਹਿਬ, ਸ੍ਰੀ ਅੰਮ੍ਰਿਤਸਰ ਸ਼ਿਰਕਤ ਕਰਨਗੇ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media