
ਬਠਿੰਡਾ, 14 ਅਗਸਤ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਅਤੇ ਮਾਨਯੋਗ ਜਸਟਿਸ ਐਸ.ਐਸ. ਸਾਰੋਂ, ਜੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ-ਕਮ-ਕਾਰਜਕਾਰੀ ਚੇਅਰਮੈਨ, ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ, ਚੰਡੀਗੜ੍ਹ ਅਤੇ ਸ੍ਰੀ ਪਰਮਜੀਤ ਸਿੰਘ, ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ ਜੀਆਂ ਦੇ ਦਿਸ਼ਾ ਨਿਰਦੇਸ਼ ਅਨੁਸਾਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਵੱਲੋਂ ਬੈਂਕ ਮੈਟਰ, ਸੈਕਸ਼ਨ 138 ਐਨ.ਆਈ.ਐਕਟ, ਰਿਕਵਰੀ ਸੂਟ (ਲਬਿੰਤ ਅਤੇ ਪ੍ਰੀ-ਲਿਟੀਗੇਟਿਵ ਕੇਸ) ਨਾਲ ਸਬੰਧਤ ਦੇ ਵੱਖ ਵੱਖ ਲੰਬਤ ਕੇਸਾਂ ਦੀ ਸੁਣਵਾਈ ਵਾਸਤੇ ਮਿਤੀ 13.08.2016 ਨੂੰ ਨੈਸ਼ਨਲ ਲੋਕ ਅਦਾਲਤ ਵਿਚ 5 ਬੈਚਾਂ ਦਾ ਗਠਨ ਕੀਤਾ ਗਿਆ। ਇਨ੍ਹਾਂ ਬੈਂਚਾਂ ਵੱਲੋਂ ਕੁੱਲ 849 ਕੇਸ ਰਖੇ ਗਏ ਜਿਨਾਂ ਵਿੱਚੋਂ 104 ਕੇਸਾਂ ਦਾ ਨਿਪਟਾਰਾ ਕੀਤਾ ਗਿਆ। ਇਸ ਮੌਕੇ ਤੇ ਲਗਭਗ 21924704 ਰੁਪਏ ਦਾ ਅਵਾਰਡ ਪਾਸ ਕੀਤਾ ਗਿਆ।
ਸਰਵ ਸ੍ਰੀਮਤੀ ਬਲਜਿੰਦਰ ਕੌਰ ਸਿੱਧੂ, ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ, ਬਠਿੰਡਾ, ਸ੍ਰੀ ਹਰਜਿੰਦਰ ਸਿੰਘ, ਸਿਵਲ ਜੱਜ (ਜੂਨੀਅਰ ਡਵੀਜ਼ਨ), ਬਠਿੰਡਾ ਸ੍ਰੀ ਕੰਵਲਜੀਤ ਸਿੰਘ, ਸਿਵਲ ਜੱਜ (ਜੂਨੀਅਰ ਡਵੀਜ਼ਨ), ਬਠਿੰਡਾ, ਸ੍ਰੀ ਸੁਮਿਤ ਭੱਲਾ, ਵਧੀਕ ਸਿਵਲ ਜੱਜ (ਸੀਨੀਅਰ ਡਵੀਜ਼ਨ), ਫੂਲ ਅਤੇ ਸ੍ਰੀ ਅਮਨਪ੍ਰੀਤ ਸਿੰਘ, ਵਧੀਕ ਸਿਵਲ ਜੱਜ (ਸੀਨੀਅਰ ਡਵੀਜ਼ਨ), ਤਲਵੰਡੀ ਸਾਬੋ ਵੱਲੋਂ ਨੈਸ਼ਨਲ ਲੋਕ ਅਦਾਲਤ ਲਗਾਈ ਗਈ। ਇਸ ਤੋਂ ਇਲਾਵਾ ਇਹਨਾਂ ਨਾਲ ਸੋਸ਼ਲ ਵਰਕਰਜ਼ ਸ੍ਰੀਮਤੀ ਰੇਨੂ ਬਾਂਸਲ, ਡਾ. ਇੰਦੀਵਰ ਕਾਲੜਾ ਅਤੇ ਸ੍ਰੀਮਤੀ ਸੰਤੋਸ਼ ਸ਼ਰਮਾਂ ਦੀ ਡਿਉਟੀ ਵੀ ਲਗਾਈ ਗਈ।
ਸ੍ਰੀਮਤੀ ਅਮਿਤਾ ਸਿੰਘ ਸੀ.ਜੇ.ਐਮ./ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਠਿੰਡਾ ਜੀ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨੈਸ਼ਨਲ ਲੋਕ ਅਦਾਲਤ ਅਤੇ ਮਹਿਨਾਵਾਰ ਲੱਗ ਰਹੀਆਂ ਲੋਕ ਅਦਾਲਤਾਂ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਆਪਣੇ ਚੱਲ ਰਹੇ ਕੇਸਾਂ ਦਾ ਆਪਸੀ ਸੁਲਾਹ ਸਮਝੋਤੇ ਰਾਹੀਂ ਆਪਣੇ ਝਗੜਿਆਂ ਰਾਹੀ ਨਿਪਟਾਰਾ ਕਰਵਾਉ। ਉਹਨਾਂ ਨੇ ਕਿਹਾ ਲੋਕ ਅਦਾਲਤਾਂ ਰਾਹੀਂ ਆਪਣੇ ਝਗੜਿਆਂ ਦਾ ਨਿਪਟਾਰਾ ਵੱਧ ਤੋਂ ਵੱਧ ਕਰਵਾਉਣ। ਇਸ ਨਾਲ ਧਨ ਅਤੇ ਸਮੇਂ ਦੀ ਬੱਚਤ ਹੋਵੇਗੀ ਅਤੇ ਆਪਸੀ ਭਾਈਚਾਰੇ ਵਿਚ ਵਾਧਾ ਹੋਵੇਗਾ। ਇਥੇ ਆਮ ਜਨਤਾ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਮਿਤੀ 10.09.2016 ਨੂੰ ਕ੍ਰਮੀਨਲ ਕੇਸਾਂ ਨਾਲ ਸਬੰਧਿਤ ਨੈਸ਼ਨਲ ਲੋਕ ਅਦਾਲਤ ਲਗਾਈ ਜਾ ਰਹੀ ਹੈ। ਜੇਕਰ ਕਿਸੇ ਧਿਰ ਨੇ ਆਪਣੇ ਕੇਸ ਦਾ ਨਿਪਟਾਰਾ ਕਰਵਾਉਣਾ ਹੈ ਤਾਂ ਉਹ ਇਸ ਲੋਕ ਅਦਾਲਤ ਵਿਚ ਦਖਰਖਾਸਤ ਦੇ ਕੇ ਆਪਣੇ ਝਗੜੇ ਦਾ ਨਿਪਟਾਰਾ ਕਰਵਾ ਸਕਦਾ ਹੈ। ਹੋਰ ਵਧੇਰੇ ਜਾਣਕਾਰੀ ਲੈਣ ਲਈ ਟੋਲ ਫ੍ਰੀ ਨੰਬਰ 1968 ਤੇ ਵੀ ਸੰਪਰਕ ਕਰ ਸਕਦੇ ਹਨ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media