Wednesday, July 3, 2024

ਅੱਜ ਬਠਿੰਡਾ ਵਿੱਚ ਜਨਮੇਜਾ ਸਿੰਘ ਸੇਖੋਂ ਲਹਿਰਾਉਣਗੇ ਤਿਰੰਗਾ

ਡਿਪਟੀ ਕਮਿਸ਼ਨਰ ਨੇ ਕੀਤੀ ਫਾਈਨਲ ਰਿਹਰਸਲ ਦੀ ਪ੍ਰਧਾਨਗੀ

PPN1408201607

ਬਠਿੰਡਾ, 14 ਅਗਸਤ (ਅਵਤਾਰ ਸਿੰਘ ਕੈਂਥ)-ਦੇਸ਼ ਦੀ ਅਜ਼ਾਦੀ ਦੇ 70ਵੇਂ ਸੁਤੰਤਰਤਾ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਰੋਹ ਸਥਾਨਕ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਮਨਾਇਆ ਜਾ ਰਿਹਾ ਹੈ ਜਿੱਥੇ ਪੰਜਾਬ ਦੇ ਲੋਕ ਨਿਰਮਾਣ, ਸੈਨਿਕ ਸੇਵਾਵਾਂ, ਸ਼ਿਕਾਇਤ ਨਿਵਾਰਨ ਮਾਮਲਿਆ ਬਾਰੇ ਮੰਤਰੀ ਸ .ਜਨਮੇਜਾ ਸਿੰਘ ਸੇਖੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਸ ਮੌਕੇ ਕੀਤੇ ਜਾਣ ਵਾਲੇ ਰੰਗਾਰੰਗ ਅਤੇ ਦੇਸ਼ ਭਗਤੀ ਪ੍ਰੋਗਰਾਮ ਦੀਆਂ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ। ਇਸ ਸੰਬੰਧੀ ਅੱਜ ਡਿਪਟੀ ਕਮਿਸ਼ਨਰ ਡਾ. ਬਸੰਤ ਗਰਗ ਦੀ ਪ੍ਰਧਾਨਗੀ ਹੇਠ ਆਜ਼ਾਦੀ ਦਿਹਾੜੇ ਮੌਕੇ ਹੋਣ ਵਾਲੇ ਮੁਕੰਮਲ ਸਮਾਗਮ ਦੀ ਫੁਲ ਡਰੈਸ ਰਿਹਰਸਲ ਕੀਤੀ ਗਈ। ਤਿਆਰੀਆਂ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਬਸੰਤ ਗਰਗ ਨੇ ਦੱਸਿਆ ਕਿ ਆਜ਼ਾਦੀ ਦਿਹਾੜੇ ਸਬੰਧੀ ਸਮਾਗਮ ਦੀਆਂ ਸਾਰੀਆਂ ਤਿਆਰੀਆਂ ਅਤੇ ਸੁਰੱਖਿਆ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਮੌਕੇ ਵੱਖ-ਵੱਖ ਦੇਸ਼ ਭਗਤੀ ਦੀਆਂ ਵੰਨਗੀਆਂ ਵਿੱਚ ਹਿੱਸਾ ਲੈਣ ਵਾਲੇ ਸਕੂਲੀ ਵਿਦਿਆਰਥੀਆਂ ਦੀ ਸਹੂਲਤ ਲਈ ਢੁੱਕਵੇ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਸਮਾਗਮ ਦੀ ਸ਼ੁਰੂਆਤ ਸਬੰਧੀ ਜਾਣਕਾਰੀ ਦਿੰਦਿਆਂ ਡਾ. ਗਰਗ ਨੇ ਦੱਸਿਆ ਕਿ ਸਵੇਰੇ ਠੀਕ ੮.੫੮ ਵਜੇ ਲੋਕ ਨਿਰਮਾਣ ਮੰਤਰੀ ਸ. ਜਨਮੇਜਾ ਸਿੰਘ ਸੇਖੋਂ ਵੱਲੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਜਾਵੇਗੀ।
ਡਾ. ਗਰਗ ਨੇ ਦੱਸਿਆ ਕਿ ਇਸ ਮੌਕੇ ਪਰੇਡ ਵਿੱਚ ਪੰਜਾਬ ਪੁਲਿਸ, ਹੋਮਗਾਰਡਜ਼, ਐੱਨ. ਸੀ. ਸੀ. ਕੈਡਿਟਸ ਅਤੇ ਵੱਖ-ਵੱਖ ਸਕੂਲਾਂ ਦੇ ਸਕਾਊਟ ਐਂਡ ਗਾਈਡਜ਼ ਦੀਆਂ ਟੁੱਕੜੀਆ ਵੱਲੋਂ ਮਾਰਚ ਪਾਸਟ ਕਰਨ ਤੋਂ ਬਾਅਦ ਸਕੂਲੀ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਦੇ ਗੀਤਾਂ ‘ਤੇ ਕੋਰਿਓਗ੍ਰਾਫੀ ਕੀਤੀ ਜਾਵੇਗੀ। ਡਾ. ਗਰਗ ਨੇ ਦੱਸਿਆ ਕਿ ਮਾਰਚ ਪਾਸਟ, ਝਾਕੀਆਂ, ਪੀ.ਟੀ.ਸ਼ੋਅ ਅਤੇ ਰਿਲੇਅ ਰੇਸ ਤੋਂ ਇਲਾਵਾ ਸਭਿਆਚਾਰਕ ਪ੍ਰੋਗਰਾਮ, ਗਿੱਧਾ ਅਤੇ ਭੰਗੜਾ ਤੋਂ ਬਾਅਦ ਰਾਸ਼ਟਰੀ ਗੀਤ ਨਾਲ ਸਮਾਗਮ ਦੀ ਸਮਾਪਤੀ ਹੋਵੇਗੀ।

Check Also

ਯੂਨੀਵਰਸਿਟੀ ਕਾਮਨ ਐਡਮਿਸ਼ਨ ਟੈਸਟ (ਅੰਡਰ-ਗਰੈਜੂਏਟ) 2024 ਦੇ ਦੂਜੇ ਦਾਖਲੇ ਕਾਉਂਸਲਿੰਗ 4 ਜੁਲਾਈ ਤੋਂ

ਅੰਮ੍ਰਿਤਸਰ, 2 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵੱਖ-ਵੱਖ ਅੰਡਰ ਗ੍ਰੈਜੂਏਟ …

Leave a Reply