Saturday, June 29, 2024

ਸੁਸਾਇਟੀ ਵਲੋਂ ਧਾਰਮਿਕ ਸਮਾਗਮ ਆਯੋਜਿਤ

PPN1408201609

ਬਠਿੰਡਾ, 14ਅਗਸਤ (ਅਵਤਾਰ ਸਿੰਘ ਕੈਂਥ)-ਸਥਾਨਕ ਸ਼ਹਿਰ ਦੀ ਧਾਰਮਿਕ ਜਥੇਬੰਦੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਜੋ ਕਿ ਹਰ ਐਤਵਾਰ ਦੀ ਐਤਵਾਰ ਘਰ ਘਰ ”ਆਪੁ ਜਪਹੁ ਅਵਰਾ ਨਾਮੁ ਜਪਾਵਹੁ” ਦੇ ਮਹਾਂ ਵਾਕ ਅਨੁਸਾਰ ਹਫ਼ਤਾਵਾਰੀ ਸਮਾਗਮ ਕਰਦੀ ਆ ਰਹੀ ਹੈ। ਇਸ ਹਫ਼ਤਾਵਾਰੀ ਦਾ ਸਮਾਗਮ ਨਰਿੰਦਰ ਸਿੰਘ,ਅਜੀਤ ਰੋਡ,ਗਲੀ ਨੰ: 11 ਵਿਖੇ ਆਪਣੇ ਬੱਚੇ ਅਲਮਤਾਂਸ ਸਿੰਘ ਦੇ ਜਨਮ ਦਿਨ ‘ਤੇ ਸਮਾਗਮ ਕਰਵਾਇਆ ਗਿਆ। ਇਹ ਸਮਾਗਮ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਨਿਤਨੇਮ ਦੀਆਂ ਬਾਣੀਆਂ, ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਸੰਗਤੀ ਰੂਪ ਵਿਚ ਕਰਨ ਤੋਂ ਬਾਅਦ ਅਬਨਾਸ਼ ਸਿੰਘ ਸੋਢੀ ਅਤੇ ਗੁਰਦਰਸ਼ਨ ਸਿੰਘ ਵਲੋਂ ਕੀਰਤਨ ਕੀਤਾ ਗਿਆ ਉਪਰੰਤ ਅਰਦਾਸ ਭਾਈ ਰਾਕੇਸ਼ ਸਿੰਘ ਵਲੋਂ ਕੀਤੀ ਗਈ। ਭਾਈ ਕਰਮਜੀਤ ਸਿੰਘ ਵਲੋਂ ਹੁਕਮਨਾਮਾ ਲਿਆ ਗਿਆ।ਇਸ ਮੌਕੇ ਗੁਰਿੰਦਰ ਸਿੰਘ ਡਿੰਪੀ,ਜਗਜੀਤ ਸਿੰਘ, ਨਰਿੰਦਰ ਪਾਲ ਸਿੰਘ, ਅਵਤਾਰ ਸਿੰਘ, ਹੈਪੀ,ਜਗਜੀਤ ਸਿੰਘ ਮੱਕੜ ਆਦਿ ਹਾਜ਼ਰ ਸਨ। ਮੁੱਖ ਸੇਵਾਦਾਰ ਅਵਤਾਰ ਸਿੰਘ ਨੇ ਸੰਗਤਾਂ ਨੂੰ ਖਾਸ਼ ਕਰਕੇ ਬੀਬੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਧੀ ਪੁੱਤਾਂ ਨੂੰ ਗੁਰੂ ਦੀ ਬਾਣੀ ਨਾਲ ਜੋੜਣ ਤਾਂ ਕਿ ਉਹ ਬੁਰੀ ਸੰਗਤ ਤੋਂ ਬੱਚ ਕੇ ਆਪਣਾ ਭਲਾ ਬੁਰਾ ਪਛਾਣ ਸੱਕਣ। ਮਾਰੂ ਨਸ਼ਿਆਂ ਤੋਂ ਵੀ ਬੱਚਣ। ਸੁਸਾਇਟੀ ਦੀ ਰੀਤ ਮੁਤਾਬਕ ਗ੍ਰਹਿ ਵਾਸੀ ਪਰਿਵਾਰ ਨੂੰ ਸਨਮਾਨ ਚਿੰਨ੍ਹ ਸੁਸਾਇਟੀ ਮੈਂਬਰਾਂ ਵਲੋਂ ਸਨਮਾਨਤ ਕੀਤਾ ਗਿਆ। ਅੰਤ ਵਿਚ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।

Check Also

ਖ਼ਾਲਸਾ ਕਾਲਜ ਨਰਸਿੰਗ ਵਿਖੇ ਹਾਈਪਰਟੈਂਸ਼ਨ ਸਪਤਾਹ ਮਨਾਇਆ

ਅੰਮ੍ਰਿਤਸਰ, 28 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਵਿਖੇ ਹਾਈਪਰਟੈਂਸ਼ਨ ਸਬੰਧੀ ਜਾਗਰੂਕਤਾ …

Leave a Reply