Tuesday, August 11, 2026

ਦੋ ਪਹੀਆ ਵਾਹਨਾਂ ‘ਤੇ ਮੂੰਹ ਢੱਕ ਕੇ ਸਵਾਰੀ ਕਰਨ ‘ਤੇ ਪਾਬੰਦੀ

ਅੰਮ੍ਰਿਤਸਰ, 14 ਅਗਸਤ (ਜਗਦੀਪ ਸਿੰਘ ਸੱਗੂ) – ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਸ੍ਰੀ ਵਰੁਣ ਰੂਜਮ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਅੰਮ੍ਰਿਤਸਰ ਦੇ ਦਿਹਾਤੀ ਏਰੀਏ ਵਿਚ ਦੋ ਪਹੀਆ ਵਾਹਨਾਂ ‘ਤੇ ਮੂੰਹ ਢਕ ਕੇ ਸਵਾਰੀ ਕਰਨ ‘ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 11 ਅਕਤੂਬਰ 2016 ਤੱਕ ਲਾਗੂ ਰਹੇਗਾ। ਜਾਰੀ ਹੁਕਮ ਵਿਚ ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਹੈ ਕਿ ਸੀਨੀਅਰ ਪੁਲਿਸ ਕਪਤਾਨ, ਅੰਮ੍ਰਿਤਸਰ ਦਿਹਾਤੀ ਨੇ ਉਨ੍ਹਾਂ ਦੇ ਧਿਆਨ ਵਿਚ ਲਿਆਂਦਾ ਹੈ ਕਿ ਪਿਛਲੇ ਕੁਝ ਸਮੇਂ ਦੌਰਾਨ ਮੋਟਰ ਸਾਈਕਲ ਸਵਾਰਾਂ ਵੱਲੋਂ ਆਪਣੇ ਮੂੰਹ ਢਕ ਕੇ ਕਾਫੀ ਵਾਰਦਾਤਾਂ ਕੀਤੀਆਂ ਹਨ। ਇਸ ਲਈ ਉਨ੍ਹਾਂ ਮੰਗ ਕੀਤੀ ਹੈ ਕਿ ਦੋਪਹੀਆ ਵਾਹਨਾਂ ‘ਤੇ ਮੂੰਹ ਢਕੇ ਨੂੰ ਸਵਾਰੀ ਕਰਨ ‘ਤੇ ਧਾਰਾ 144 ਸੀ ਆਰ ਪੀ ਸੀ ਤਹਿਤ ਪਾਬੰਦੀ ਲਗਾਈ ਜਾਵੇ।

Check Also

ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅੰਮ੍ਰਿਤਸਰ, 9 ਅਗਸਤ  (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਅੱਠਵੀਂ ਪਾਤਸ਼ਾਹੀ ਸਾਹਿਬ …

Leave a Reply