ਨਵੀਂ ਦਿੱਲੀ, 23 ਮਈ (ਅੰਮ੍ਰਿਤ ਲਾਲ ਮੰਨਣ) – ਬੀਤੇ ਦਿਨੀ ਤਖ਼ਤ ਸ੍ਰੀ ਹਰਿਮੰਦਰ ਸਾਹਿਬ ਪਟਨਾ ਸਾਹਿਬ ਦੇ ੫ ਸਿੰਘ ਸਾਹਿਬਾਨਾ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਾਮਜ਼ਦ ਮੈਂਬਰ ਭਜਨ ਸਿੰਘ ਵਾਲੀਆਂ ਨੂੰ ਤਨਖਾਹੀਆ ਕਰਾਰ ਦੇਣ ਕਰਕੇ ਦਿੱਲੀ ਕਮੇਟੀ ਨੇ ਵਾਲੀਆ ਦੀ ਥਾਂ ਕੁਲਮੋਹਨ ਸਿੰਘ ਨੂੰ ਨਵਾਂ ਮੈਂਬਰ ਨਾਮਜਦ ਕੀਤਾ ਹੈ। ਮਿਤੀ 19-3-14 ਨੂੰ ਸਿੰਘ ਸਾਹਿਬਾਨ ਗਿਆਨੀ ਇਕਬਾਲ ਸਿੰਘ ਤੇ ਹੋਰ ਸਿੰਘ ਸਾਹਿਬਾਨਾ ਵੱਲੋਂ ਭਜਨ ਸਿੰਘ ਵਾਲੀਆ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਸੀ, ਜਿਸ ‘ਤੇ ਦਿੱਲੀ ਕਮੇਟੀ ਦੇ ਅੰਤ੍ਰਿੰਗ ਬੋਰਡ ਨੇ 9 ਅਪ੍ਰੈਲ 2014 ਨੂੰ ਸਰਬਸੰਮਤੀ ਨਾਲ ਮਤਾ ਨੰ. 15 ਦੇ ਤਹਿਤ ਕੁਲਮੋਹਨ ਸਿੰਘ ਨੂੰ ਪਟਨਾ ਸਾਹਿਬ ਕਮੇਟੀ ਦਾ ਦਿੱਲੀ ਕਮੇਟੀ ਵੱਲੋਂ ਨੁਮਾਇੰਦਾ ਨਾਮਜਦ ਕਰਨ ਦਾ ਫੈਸਲਾ ਲਿਆ ਸੀ। ਜਿਸ ਦੀ ਜਾਣਕਾਰੀ ਦਿੱਲੀ ਕਮੇਟੀ ਵੱਲੋਂ ਗਿਆਨੀ ਗੁਰਬਚਨ ਸਿੰਘ ਜਥੇਦਾਰ ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ, ਗਿਆਨੀ ਇਕਬਾਲ ਸਿੰਘ ਜਥੇਦਾਰ ਤਖ਼ਤ ਸ੍ਰੀ ਪਟਨਾ ਸਾਹਿਬ, ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਜਨਰਲ ਸਕੱਤਰ ਤਖ਼ਤ ਸ੍ਰੀ ਪਟਨਾ ਸਾਹਿਬ ਅਤੇ ਡਿਸਟ੍ਰਿਕ ਜੱਜ ਪਟਨਾ/ਕੰਟ੍ਰੋਲਰ ਤਖ਼ਤ ਸ੍ਰੀ ਪਟਨਾ ਸਾਹਿਬ ਕਮੇਟੀ ਨੂੰ ਦਿੱਲੀ ਕਮੇਟੀ ਵੱਲੋਂ ਭੇਜੀ ਗਈ ਹੈ। ਦਿੱਲੀ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ., ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਭਾਰੀ ਬਲਵੰਤ ਸਿੰਘ ਰਾਮੂਵਾਲੀਆ ਨੇ ਕੁਲਮੋਹਨ ਸਿੰਘ ਦਾ ਸਨਮਾਨ ਸਿਰੋਪਾ, ਸ਼ਾਲ ਅਤੇ ਕਿਰਪਾਨ ਰਾਹੀਂ ਕਰਦੇ ਹੋਏ ਆਸ ਪ੍ਰਗਟਾਈ ਕਿ ਕੁਲਮੋਹਨ ਸਿੰਘ ਪਟਨਾ ਸਾਹਿਬ ਕਮੇਟੀ ਦੇ ਮੈਂਬਰ ਵੱਜੋਂ ਸੁਚੱਜੇ ਢੰਗ ਨਾਲ ਸੇਵਾ ਨਿਭਾਉਣ ਵਿਚ ਕਾਮਯਾਬ ਹੋਣਗੇ। ਤਖ਼ਤ ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜਨਰਲ ਸਕੱਤਰ ਕੁਲਮੋਹਨ ਸਿੰਘ ਨੇ ਪਾਰਟੀ ਦੀ ਸਮੁੱਚੀ ਲੀਡਰਸ਼ੀਪ ਦਾ ਇਸ ਮੌਕੇ ਧੰਨਵਾਦ ਪ੍ਰਗਟਾਉਂਦੇ ਹੋਏ ਪੰਥਕ ਮਰਿਯਾਦਾਵਾਂ ਨੂੰ ਨਿਭਾਉਣ ਦਾ ਭਰੋਸਾ ਵੀ ਦਿੱਤਾ।
Check Also
ਹਵਾਈ ਅੱਡਿਆਂ ’ਤੇ ਸਿੱਖ ਕਰਮਚਾਰੀਆਂ ਨੂੰ ਕਿਰਪਾਨ ਪਹਿਨਣ ਤੋਂ ਰੋਕਣ ਦਾ ਮਾਮਲਾ
ਐਡਵੋਕੇਟ ਧਾਮੀ ਨੇ ਭਾਰਤ ਦੇ ਹਵਾਬਾਜ਼ੀ ਮੰਤਰੀ ਨੂੰ ਨੋਟੀਫਿਕੇਸ਼ਨ ਵਾਪਸ ਲੈਣ ਲਈ ਲਿਖਿਆ ਪੱਤਰ ਅੰਮ੍ਰਿਤਸਰ, …