Wednesday, July 17, 2024

ਪ੍ਰਿੰਰੋਜ਼ਿਜ਼ ਇੰਗਲਿਸ਼ ਸਕੂਲ ਦੇ ਵਿਦਿਆਰਥੀਆਂ ਨੇ ਸੁਤੰਤਰਤਾ ਦਿਵਸ ਤੇ ਰੱਖੜੀ ਦਾ ਤਿਉਹਾਰ ਮਨਾਇਆ

PPN1408201617

ਅੰਮ੍ਰਿਤਸਰ, 14 ਅਗਸਤ (ਜਗਦੀਪ ਸਿੰਘ ਸੱਗੂ)- ਦੇਸ਼ ਦੇ ਅਜ਼ਾਦੀ ਦਿਵਸ ਨੂੰ ਸਮਰਪਿਤ ਅਤੇ ਰੱਖੜੀ ਦੇ ਤਿਉਹਾਰ ਸਬੰਧੀ ਪ੍ਰਿੰਮਰੋਜ਼ਿਜ਼ ਇੰਗਲਿਸ਼ ਸਕੂਲ ਕੋਟ ਮਿੱਤ ਸਿੰਘ ਵਿਖੇ ਪ੍ਰਿੰਸੀਪਲ ਬਲਵਿੰਦਰ ਕੌਰ ਅਤੇ ਸਕੂਲ ਸਟਾਫ਼ ਵਲੋਂ ਨੰਨ੍ਹੇ-ਮੁੰਨੇ ਬੱਚਿਆਂ ਦਾ ਦੇਸ਼ ਦਾ ਤਿਰੰਗਾ ਝੰਡਾ ਬਨਾਉਣ (ਡਰਾਇੰਗ ਕਰਨ) ਅਤੇ ਰੱਖੜੀ ਬਨਾਉਣ ਦਾ ਮੁਕਾਬਲਾ ਕਰਵਾਇਆ ਗਿਆ।ਇਸ ਤੋਂ ਪਹਿਲਾਂ ਸਕੂਲ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਨਵਜੀਤ ਸਿੰਘ ਤੇ ਸਕੂਲ ਦੀ ਪ੍ਰਿੰਸੀਪਲ ਬਲਵਿੰਦਰ ਕੌਰ ਵੱਲੋਂ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ ਤੇ ਸਕੂਲੀ ਬੈਂਡ ਦੇ ਬੱਚਿਆਂ ਵਲੋਂ ਰਾਸ਼ਟਰੀ ਝੰਡੇ ਨੂੰ ਸਲਾਮੀ ਦੇਣ ਦੇ ਨਾਲ-ਨਾਲ ਰਾਸ਼ਟਰੀ ਗੀਤ ਗਾਇਣ ਕੀਤਾ ਗਿਆ। ਇਸ ਉਪਰੰਤ ਸਕੂਲ ਦੇ ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਗੀਤ ਗਾਉਣ ਦੇ ਨਾਲ-ਨਾਲ ਮੁਟਿਆਰਾਂ ਵਲੋਂ ਗਿੱਧਾ ਤੇ ਨੌਜਵਾਨਾਂ ਵੱਲੋਂ ਭੰਗੜਾ ਪਾ ਕੇ ਦੇਸ਼ ਦੀ ਆਜ਼ਾਦੀ ਦੀ ਖੁਸ਼ੀ ਦਾ ਇਜ਼ਹਾਰ ਕੀਤਾ ਗਿਆ। ਰੱਖੜੀ ਅਤੇ ਝੰਡੇ ਦੀ ਡਰਾਇੰਗ ਬਨਾਉਣ ਦੇ ਮੁਕਾਬਲੇ ਵਿਚੋਂ ਪਹਿਲੇ, ਦੂਜੇ ਤੇ ਤੀਜੇ ਸਥਾਨ ਤੇ ਆਏ ਬੱਚਿਆਂ ਨੂੰ ਸਕੂਲ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਨਵਜੀਤ ਸਿੰਘ ਤੇ ਪ੍ਰਿੰਸੀਪਲ ਬਲਵਿੰਦਰ ਕੌਰ ਵੱਲੋਂ ਇਨਾਮ ਤਕਸੀਮ ਕੀਤੇ ਗਏ।
ਇਸ ਮੌਕੇ ਬੋਲਦਿਆਂ ਪ੍ਰਿੰਸੀਪਲ ਬਲਵਿੰਦਰ ਕੌਰ ਨੇ ਕਿਹਾ ਕਿ ਭਾਰਤ ਦੇ ਮਹਾਨ ਸਪੂਤਾਂ ਭਗਤ ਸਿੰਘ, ਰਾਜਗੁਰੂ, ਸੁਖਦੇਵ, ਸ਼ਹੀਦ ਊਧਮ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਹੋਰ ਅਨੇਕਾਂ ਸੂਰਬੀਰ ਯੋਧਿਆਂ ਦੀਆਂ ਕੁਰਬਾਨੀਆਂ ਤੋਂ ਬਾਅਦ ਅਜ਼ਾਦ ਹੋਏ ਭਾਰਤ ਦੇਸ਼ ਜਿਸ ਨੂੰ ਸ਼ਹੀਦਾਂ ਨੇ ਆਪਣੇ ਰਕਤ ਨਾਲ ਸਿੰਜਿਆ ਉਸ ਦੇ ਆਜ਼ਾਦੀ ਦਿਵਸ ਤੇ ਸਕੂਲ ਦੀ ਪ੍ਰਬੰਧਕੀ ਕਮੇਟੀ ਅਤੇ ਸਮੁੱਚੇ ਸਟਾਫ਼ ਵੱਲੋਂ 15 ਅਗਸਤ ਦੀ ਵਿਦਿਆਰਥੀਆਂ, ਮਾਪਿਆਂ ਤੇ ਸਮੁੱਚੇ ਭਾਰਤ ਜਗਤ ਨੂੰ ਵਧਾਈ ਦੇਂਦੇ ਹਾਂ।ਉਨ੍ਹਾਂ ਕਿਹਾ ਮੈਂ ਕਾਮਨਾ ਕਰਦੀ ਹਾਂ ਕਿ ਮੇਰਾ ਦੇਸ਼ ਭਾਰਤ ਸਦਾ ਬੁਲੰਦੀਆਂ ਨੂੰ ਛੂਹੇ ਤੇ ਇਸ ਤੇ ਕਦੇ ਵੀ ਕਿਸੇ ਦੁਸ਼ਮਣ ਦੀ ਨਜ਼ਰ ਨਾ ਲੱਗੇ। ਉਨ੍ਹਾਂ ਕਿਹਾ ਕਿ ਮੇਰੇ ਦੇਸ਼ ਭਾਰਤ ਦਾ ਹਰ ਬੱਚਾ, ਬੁੱਢਾ ਤੇ ਜਵਾਨ ਇਸ ਅਜ਼ਾਦੀ ਦਾ ਆਨੰਦ ਮਾਣੇ ਤੇ ਹਮੇਸ਼ਾਂ ਭਾਰਤ ਦੀ ਤਰੱਕੀ ਤੇ ਖੁਸ਼ਹਾਲੀ ਵੱਲ ਕਦਮ ਵਧਾਉਂਦਾ ਹੋਇਆ ਆਪਣੀਆਂ ਮੰਜ਼ਿਲਾਂ ਸਰ ਕਰੇ।

Check Also

ਰੋਟਰੀ ਕਲੱਬ ਸੁਨਾਮ ਵਲੋਂ ਰੁੱਖ ਲਗਾੳ ਮੁਹਿੰਮ ਦਾ ਅਗਾਜ਼

ਸੰਗਰੂਰ, 16 ਜੁਲਾਈ (ਜਗਸੀਰ ਲੌਂਗੋਵਾਲ) – ਵਾਤਾਵਰਨ ਨੂੰ ਬਚਾਉਣ ਸਬੰਧੀ ਕਈ ਸਮਾਜ ਸੇਵੀ ਸੰਸਥਾਵਾਂ ਚਾਰਾਜੋਈ …

Leave a Reply