ਅੰਮ੍ਰਿਤਸਰ, 23 ਮਈ (ਗੁਰਪ੍ਰੀਤ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਸ. ਮਨਜੀਤ ਸਿੰਘ ਨੇ ਕਿਹਾ ਹੈ ਕਿ ਸਿੱਖੀ ਦੇ ਪ੍ਰਚਾਰ ਅਤੇ ਪੰਜਾਬੀ ਮਾਂ ਬੋਲੀ ਨੂੰ ਪ੍ਰਫੁੱਲਤ ਕਰਨ ਲਈ ਜੇਕਰ ਕੋਈ ਸੰਸਥਾ ਕੰਮ ਕਰਦੀ ਹੈ ਤਾਂ ਸ਼੍ਰੋਮਣੀ ਕਮੇਟੀ ਉਸ ਨੂੰ ਸਹਿਯੋਗ ਦੇਵੇਗੀ। ਇਥੋਂ ਜਾਰੀ ਪ੍ਰੈੱਸ ਨੋਟ ‘ਚ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ‘ਏ ਰੈਵੋਲੂਸ਼ਨਰੀ ਕਾਨਸੈਪਟ’ ਚੈਂਬਰ ਮੁੰਬਈ ਦੀ ਕੰਪਨੀ ਦੇ ਡਾਇਰੈਕਟਰ ਸ. ਮਨਪ੍ਰੀਤ ਸਿੰਘ ਉਨ੍ਹਾਂ ਕੋਲ ਟੀਮ ਸਮੇਤ ਆਏ ਸਨ, ਕੰਪਨੀ ਪੈਂਤੀ ਅੱਖਰੀ ਮਿਉਜਿਕ ਐਲਬੰਮ ਤਿਆਰ ਕਰਨ ਜਾ ਰਹੀ ਹੈ ਜਿਸ ਰਾਹੀਂ ਦੇਸ਼-ਵਿਦੇਸ਼ਾਂ ‘ਚ ਬੈਠੇ ਪੰਜਾਬੀ ਭਾਈਚਾਰੇ ਦੇ ਪ੍ਰੀਵਾਰਾਂ ‘ਚੋਂ ਮਾਂ ਬੋਲੀ ਪੰਜਾਬੀ ਬੋਲੀ ਦੇ ਘਟਦੇ ਰੁਝਾਨ ਤੇ ਸਿੱਖ ਗੁਰੂ ਸਾਹਿਬਾਨ, ਪੰਜ ਪਿਆਰੇ ਸਾਹਿਬਾਨ, ਪੰਜ ਤਖਤ ਸਾਹਿਬਾਨ ਤੇ ਚਾਰ ਸਾਹਿਬਜਾਦਿਆਂ ਬਾਰੇ ਅਰਥ ਭਰਪੂਰ ਜਾਣਕਾਰੀ ਹੋਵੇਗੀ। ਉਨ੍ਹਾਂ ਦੱਸਿਆ ਕਿ ਕੰਪਨੀ ਦੇ ਡਾਇਰੈਕਟਰ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਇਸ ਮਿਸ਼ਨ ਨੂੰ ਪੰਜਾਬੀ, ਹਿੰਦੀ ਤੇ ਅੰਗਰੇਜੀ ਤਿੰਨ ਭਾਸ਼ਾਵਾਂ ‘ਚ ਤਿਆਰ ਕੀਤਾ ਜਾਵੇਗਾ। ਇਸ ਮੌਕੇ ਸ.ਮਨਪ੍ਰੀਤ ਸਿੰਘ ਨੇ ਗੱਲਬਾਤ ਦੌਰਾਨ ਦੱਸਿਆ ਕਿ ਜਿਆਦਾਤਰ ਪੰਜਾਬੀ ਜਾਂ ਸਿੱਖ ਪਰਿਵਾਰਾਂ ਦੇ ਬੱਚਿਆਂ ਨੂੰ ਦਸ ਗੁਰੂ ਸਾਹਿਬਾਨ, ਪੰਜ ਪਿਆਰੇ ਸਾਹਿਬਾਨ, ਚਾਰ ਸਾਹਿਬਜਾਦੇ ਤੇ ਪੰਜ ਤਖਤ ਸਾਹਿਬਾਨਾਂ ਦੇ ਨਾਮ ਦਾ ਵੀ ਨਹੀਂ ਪਤਾ। ਇਥੋਂ ਤੀਕ ਕਿ ਭਾਵੇਂ ਅਸੀਂ ਪੰਜਾਬੀ ਹਾਂ ਪਰ ਆਪਣੇ ਬੱਚਿਆਂ ਨੂੰ ਮਾਂ ਬੋਲੀ ਤੋਂ ਦੂਰ ਕਰਦਿਆਂ ਆਪਣੇ ਹੀ ਘਰਾਂ ਵਿੱਚ ਉਨ੍ਹਾਂ ਨਾਲ ਗੈਰ ਪੰਜਾਬੀ ਭਾਸ਼ਾ ਦੀ ਵਰਤੋਂ ਕਰਦੇ ਹਾਂ ਜੋ ਆਉਣ ਵਾਲੇ ਸਮੇਂ ‘ਚ ਬਹੁਤ ਘਾਤਕ ਸਿੱਧ ਹੋਵੇਗਾ ਤਾਂ ਅਗਲੇ ਕੁਝ ਸਾਲਾਂ ਵਿੱਚ ਹੀ ਪੰਜਾਬੀ ਭਾਸ਼ਾ ਘਰਾਂ ਦੀ ਬਜਾਏ ਕੇਵਲ ਕਿਤਾਬਾਂ ਵਿੱਚ ਹੀ ਸਿਮਟ ਕੇ ਰਹਿ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਲਈ ਉਹ ਆਪਣਾ ਮਿਸ਼ਨ ਪੂਰਨ ਕਰਨ ਲਈ ਸ਼੍ਰੋਮਣੀ ਕਮੇਟੀ ਪਾਸ ਪੁੱਜੇ ਹਨ। ਉਨਾਂ ਆਪਣੇ ਮਿਸ਼ਨ ਬਾਰੇ ਜਾਣਕਾਰੀ ਦਿੱਤੀ ਹੈ ਤੇ ਕੁਝ ਅੰਸ਼ ਵੀ ਦਿਖਾਏ ਹਨ।
Check Also
ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ
ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …