Thursday, March 19, 2026

70ਵਾਂ ਆਜ਼ਾਦੀ ਦਿਵਸ ਮੌਕੇ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਕੌਮੀ ਝੰਡਾ ਲਹਿਰਾਉਣ ਦੀ ਰਸਮ ਕੀਤੀ ਅਦਾ

PPN1508201613

ਪਠਾਨਕੋਟ, 15 ਅਗਸਤ (ਪੰਜਾਬ ਪੋਸਟ ਬਿਊਰੋ) – ਸਥਾਨਕ ਸ਼੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਦੀ ਗਰਾਊਂਡ ਵਿਖੇ ਜ਼ਿਲ੍ਹਾ ਪੱਧਰ ਦਾ 70ਵਾਂ ਆਜ਼ਾਦੀ ਦਿਵਸ ਦਾ ਸਮਾਗਮ ਬੜੇ ਉਤਸ਼ਾਹ ਤੇ ਧੂਮ ਧਾਮ ਨਾਲ ਮਨਾਇਆ ਗਿਆ ਅਤੇ ਸ਼੍ਰੀ ਅਮਿਤ ਕੁਮਾਰ, ਡਿਪਟੀ ਕਮਿਸ਼ਨਰ ਨੇ ਬਤੌਰ ਮੁੱਖ ਮਹਿਮਾਨ ਸ਼ਾਮਲ ਹੋ ਕੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਪ੍ਰਭਾਵਸ਼ਾਲੀ ਪ੍ਰੇਡ ਤੋਂ ਸਲਾਮੀ ਲਈ।
ਡਿਪਟੀ ਕਮਿਸ਼ਨਰ ਨੇ ਇਸ ਮੌਕੇ ‘ਤੇ ਦੇਸ਼ ਦੀ ਆਜ਼ਾਦੀ ਖਾਤਰ ਸ਼ਹੀਦ ਹੋਏ ਸ਼ਹੀਦਾਂ, ਸ਼ਹੀਦ-ਏ-ਆਜਮ ਸ. ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ, ਕਰਤਾਰ ਸਿੰਘ ਸਰਾਭਾ, ਸ਼ਹੀਦ ਮਦਨ ਲਾਲ ਢੀਂਗਰਾ, ਲਾਲਾ ਲਾਜਪਤ ਰਾਏ, ਸ਼ਹੀਦ ਊਧਮ ਸਿੰਘ ਅਤੇ ਹੋਰ ਆਜ਼ਾਦੀ ਦੇ ਪਰਵਾਨਿਆਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਸਾਨੂੰ ਇੰਨ੍ਹਾਂ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਦੇਸ਼ ਵਿੱਚੋਂ ਭਰੂਣ ਹੱਤਿਆ, ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਨੂੰ ਦੂਰ ਕਰਨ ਲਈ ਪ੍ਰਣ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਇਸ ਮੌਕੇ ਏਅਰਬੇਸ ਪਠਾਨਕੋਟ ‘ਤੇ ਹੋਏ ਆਂਤਕੀ ਹਮਲੇ ਦੌਰਾਨ ਸ਼ਹੀਦ ਹੋਏ ਵੱਖ ਵੱਖ ਫੋਰਸਾਂ ਦੇ ਜਵਾਨਾਂ ਨੂੰ ਵੀ ਸ਼ਰਧਾ ਦੇ ਫੁੱਲ ਭੇਂਟ ਕੀਤੇ। ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਦੀ ਮੁਢੱਲੀਆਂ ਲੋੜਾਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ।ਉਨ੍ਹਾਂ ਨੇ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਦਾ ਜੀਵਨ ਮਿਆਰ ਉੱਚਾ ਚੁੱਕਣ ਲਈ ਜਨ ਧੰਨ ਯੋਜਨਾ, ਬੇਟੀ ਬਚਾਓ ਬੇਟੀ ਪੜਾਓ, ਸਵੱਛ ਭਾਰਤ ਮਿਸ਼ਨ, ਰੂਰਲ ਮਿਸ਼ਨ, ਅਰਬਨ ਮਿਸ਼ਨ ਆਦਿ ਸਕੀਮਾਂ ਚਲਾਈਆਂ ਗਈਆਂ ਹਨ।ਉਨ੍ਹਾਂ ਕਿਹਾ ਕਿ ਲੋਕਾਂ ਦੀ ਖੁੱਲ੍ਹੇ ਵਿੱਚ ਜੰਗਲ ਪਾਣੀ ਜਾਣ ਦੀ ਪ੍ਰਵਿਰਤੀ ਨੂੰ ਖਤਮ ਕਰਨ ਲਈ ਜ਼ਿਲ੍ਹੇ ਵਿੱਚ 11000 ਪਖਾਨੇ ਬਣਾਉਣ ਦਾ ਟੀਚਾ ਮਿਥਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪਠਾਨਕੋਟ ਅੰਦਰ ਉਸਾਰੇ ਗਏ ਪੰਜ ਪ੍ਰਾਜੈਕਟਾਂ ਦਾ ਬੀਤੇ ਦਿਨ ਪੰਜਾਬ ਦੇ ਉੱਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਉਦਘਾਟਨ ਕਰਕੇ ਲੋਕਾਂ ਨੂੰ ਸਮਰਪਿਤ ਕੀਤੇ ਹਨ ਅਤੇ ਜਲਦ ਹੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅਤੇ ਆਧੁਨਿਕ ਖੇਡ ਸਟੇਡੀਅਮ ਵੀ ਲੋਕਾਂਨੂੰ ਸਮਰਪਿਤ ਕਰ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਲੋੜਵੰਦਾਂ ਨੂੰ ਤੁਰੰਤ ਖੂਨ ਉਪਲਬੱਧ ਕਰਵਾਉਣ ਵਾਸਤੇ ਆਨ ਲਾਈਨ ਬਲੱਡ ਪੋਟਲ ਸ਼ੁਰੂ ਕੀਤਾ ਗਿਆਹੈ। ਇਸੇ ਤਰ੍ਹਾਂ ਕਿਸਾਨਾਂ ਵੱਲੋਂ ਤਿਆਰ ਕੀਤੀਆਂ ਗਈਆਂ ਸਬਜ਼ੀਆਂ, ਦਾਲਾਂ ਅਤੇ ਹੋਰ ਜਿਨਸਾਂ ਦੀ ਵਿਕਰੀ ਲਈ ਵੀ ਆਨ ਲਾਈਨ ਪੋਟਲ ਜਲਦ ਸ਼ੁਰੂ ਕੀਤਾ ਜਾ ਰਿਹਾ ਹੈ। PPN1508201614
ਉਨ੍ਹਾਂ ਨੇ ਇਸ ਮੌਕੇ ‘ਤੇ ਅਪੰਗ ਵਿਅਕਤੀਆਂ ਨੂੰ 18 ਟਰਾਈਸਾਇਕਲ, ਚਾਰ ਵੀਹਲ ਚੇਅਰਾਂ ਅਤੇ ਲੋੜਵੰਦ ਗਰੀਬ ਔਰਤਾਂ ਨੂੰ 22 ਸਿਲਾਈ ਮਸ਼ੀਨਾਂ ਵੀ ਵੰਡੀਆਂ। ਉਨ੍ਹਾਂ ਨੇ ਇਸ ਮੌਕੇ ਆਜ਼ਾਦੀ ਘੁਲਾਟੀਆਂ, ਉੱਘੇ ਸਮਾਜ ਸੇਵਕਾਂ, ਵੱਖ ਵੱਖ ਖੇਤਰਾਂ ਵਿੱਚ ਮਲਾਂ ਮਾਰਨ ਵਾਲੇ ਵਿਦਿਆਰਥੀਆਂ ਅਤੇ ਚੰਗਾ ਕੰਮ ਕਰਨ ਵਾਲੇ ਮੁਲਾਜਮਾਂ ਨੂੰ ਸਨਮਾਨਿਤ ਵੀ ਕੀਤਾ। ਇਸ ਮੌਕੇ ‘ਤੇ ਵੱਖ ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਇੱਕ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਹੋਰਨਾਂ ਤੋਂ ਇਲਾਵਾ ਸਰਵਸ਼੍ਰੀ ਵਿਨੋਦ ਖੰਨਾ ਮੈਂਬਰ ਪਾਰਲੀਮੈਂਟ, ਅਸ਼ਵਨੀ ਸ਼ਰਮਾ ਵਿਧਾਇਕ ਹਲਕਾ ਪਠਾਨਕੋਟ, ਰਾਕੇਸ਼ ਕੌਸ਼ਲ ਐਸ.ਐਸ.ਪੀ, ਤੇਜਵਿੰਦਰ ਸਿੰਘ ਜ਼ਿਲ੍ਹਾ ਤੇ ਸ਼ੈਸ਼ਨ ਜੱਜ, ਅਨਿਲ ਵਾਸੂਦੇਵਾ ਮੇਅਰ, ਸੁਰਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ), ਗੁਰਪ੍ਰਤਾਪ ਸਿੰਘ ਨਾਗਰਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਮਾਸਟਰ ਮੋਹਨ ਲਾਲ ਸਾਬਕਾ ਮੰਤਰੀ ਪੰਜਾਬ, ਅਨਿਲ ਰਾਮਪਾਲ ਜ਼ਿਲ੍ਹਾ ਪ੍ਰਧਾਨ ਭਾਜਪਾ, ਸ. ਹਰਦੀਪ ਸਿੰਘ ਲਮੀਣੀ ਦਿਹਾਤੀ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਹਰਭਜਨ ਲਾਲ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਸਤੀਸ਼ ਮਹਾਜਨ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ, ਜ਼ਿਲ੍ਹੇ ਦੇ ਵੱਖ ਵੱਖ ਵਿਭਾਗਾਂ ਦੇ ਉੱਚ ਅਧਿਕਾਰੀ ਅਤੇ ਪੱਤਵੰਤੇ ਸ਼ਹਿਰੀ ਭਾਰੀ ਗਿਣਤੀ ਵਿੱਚ ਹਾਜ਼ਰ ਸਨ।

Check Also

ਅਧਿਆਪਕਾਂ ਦੀ ਇਕ ਰੋਜ਼ਾ ਬਲਾਕ ਪੱਧਰੀ ਜਾਦੂਈ ਪਿਟਾਰਾ ਅਤੇ ਐਚ.ਪੀ.ਸੀ ਵਰਕਸ਼ਾਪ ਆਯੋਜਿਤ

ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਕੂੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਵਿਦਿਅਕ ਖੋਜ਼ …

Leave a Reply