Sunday, August 9, 2026

ਚੀਫ ਖਾਲਸਾ ਦੀਵਾਨ ਵਲੋਂ ਸੁਤੰਤਰਤਾ ਦਿਵਸ ਮਨਾਇਆ ਗਿਆ

PPN1608201605 PPN1608201606ਅੰਮ੍ਰਿਤਸਰ, 16 ਅਗਸਤ (ਜਗਦੀਪ ਸਿੰਘ ਸੱਗੂ) – ਚੀਫ ਖਾਲਸਾ ਦੀਵਾਨ ਦੇ ਸਮੂਹ ਅਦਾਰਿਆਂ ਵਲੋਂ ਸੀz ਗੁਰੁ ਹਰਿਕ੍ਰਿਸ਼ਨ ਇੰਟਰਨੈਸ਼ਨਲ ਸਕੂਲ, ਰਣਜੀਤ ਐਵਿਨਿਯੂ ਵਿਖੇ ਸੁਤੰਤਰਤਾ ਦਿਵਸ ਬੜੇ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ ਗਿਆ। ਸਮਾਰੋਹ ਵਿਚ ਪ੍ਰਧਾਨ ਚਰਨਜੀਤ ਸਿੰਘ ਚੱਢਾ ਮੁੱਖ ਮਹਿਮਾਨ ਵਜੋਂ ਪਹੁੰਦੇ। ਸਕੂਲ ਦੇ ਪ੍ਰਿੰਸੀਪਲ ਮੈਡਮ ਰਿਪੂਦਮਨ ਕੌਰ ਨੇ ਆਏ ਹੋਏ ਮਹਿਮਾਨਾਂ ਨੂੰ ‘ਜੀ ਆਇਆਂ’ ਆਖਿਆ।ਪ੍ਰਧਾਨ ਚਰਨਜੀਤ ਸਿੰਘ ਚੱਢਾ ਨੇ ਚੀਫ ਖਾਲਸਾ ਦੀਵਾਨ ਦੀਆਂ ਹੋਰ ਉੱਘੀਆਂ ਸਖਸ਼ੀਅਤਾਂ ਦੀ ਹਾਜਰੀ ਵਿਚ ਰਾਸ਼ਟਰੀ ਧੁੰਨ ਤੇ’ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਉਨ੍ਹਾਂ ਵਲੋਂ ਤਿੰਨ ਰੰਗੇ ਗੁਬਾਰੇ ਨੀਲੇ ਆਸਮਾਨ ਵਿਚ ਉਡਾ ਕੇ ਅਜਾਦੀ ਦੇ ਅਹਿਸਾਸ ਨੂੰ ਮਾਣਿਆ ਗਿਆ।ਸਕੂਲ ਦੇ ਬੱਚਿਆਂ ਨੇ ਬੜੇ ਉਤਸ਼ਾਹ ਨਾਲ ਮਾਰਚ ਪਾਸਟ ਕੀਤੀ।ਚਰਨਜੀਤ ਸਿੰਘ ਚੱਢਾ ਨੇ ਇਸ ਮੌਕੇ ਅਜਾਦੀ ਦੀ ਮਹੱਤਤਾ ਦੱਸਦਿਆਂ ਦੇਸ਼ ਭਗਤਾਂ ਦੀ ਕੁਰਬਾਨੀ ਨੂੰ ਯਾਦ ਕੀਤਾ ਅਤੇ ਅਜ਼ਾਦੀ ਲਈ ਪੰਜਾਬੀਆਂ ਦੀਆਂ ਦਿੱਤੀਆਂ ਸ਼ਹਾਦਤਾਂ ਬਾਰੇ ਦੱਸਿਆ।ਉਨਾਂ ਕਿਹਾ ਕਿ ਸਾਨੂੰ ਦੇਸ਼ ਪ੍ਰਤੀ ਇਕ ਚੰਗੇ ਨਾਗਰਿਕ ਦੇ ਹਰ ਕਰਤੱਵ ਨੂੰ ਇਮਾਨਦਾਰੀ ਨਾਲ ਨਿਭਾ ਕੇ ਦੇਸ਼ ਦੀ ਤਰੱਕੀ ਵਿਚ ਯੋਗਦਾਨ ਪਾਉਣਾ ਚਾਹੀਦਾ ਹੈ।ਚੀਫ਼ ਖ਼ਾਲਸਾ ਦੀਵਾਨ ਵੱਲੋਂ ਸਾਰੇ ਹਾਜ਼ਰ ਪ੍ਰਿੰਸੀਪਲ ਸਾਹਿਬਾਨ ਨੂੰ ਸਕੂਲਾਂ ਵਿੱਚ ਵੱਧ ਤੋਂ ਵੱਧ ਹਰਿਆਵਲ ਲਗਾਉਣ ਲਈ ਪ੍ਰੇਰਿਤ ਕੀਤਾ।ਰਾਸ਼ਟਰੀ ਗਾਨ ਅਤੇ ਸਕੂਲ ਸ਼ਬਦ ਉਪਰੰਤ ਸਕੂਲ ਦੇ ਬੱਚਿਆਂ ਵਲੋਂ ਦੇਸ਼ ਭਗਤੀ ਨਾਲ ਸਬੰਧਿਤ ਪੋ੍ਰਗਰਾਮ ਪੇਸ਼ ਕੀਤਾ ਗਿਆ ਜਿਸ ਵਿਚ ਦੇਸ਼ ਤੇ’ ਮਰ ਮਿਟਣ ਵਾਲੇ ਅਤੇ ਅਨੇਕਤਾ ਵਿਚ ਏਕਤਾ ਦਾ ਸੁਨੇਹਾ ਦੇਣ ਵਾਲੇ ਗੀਤਾਂ ਅਤੇ ਨਾਚ ਨੇ ਦੇਖਣ ਵਾਲੇ ਨੂੰ ਦੇਸ਼ਭਗਤੀ ਦੀ ਭਾਵਨਾ ਨਾਲ ਭਰ ਦਿੱਤਾ।
ਪ੍ਰੋਗਰਾਮ ਦੇ ਅੰਤ ਵਿੱਚ ਮੈਂਬਰ ਇੰਚਾਰਜ ਇੰਜੀ: ਜਸਪਾਲ ਸਿੰਘ ਅਤੇ ਮੈਡਮ ਅਮਰਪਾਲੀ ਨੇ ਦੇਸ਼ ਲਈ ਕੁਰਬਾਨੀ ਦੇਣ ਵਾਲੇ ਵੀਰਾਂ ਦੇ ਜੀਵਨ ਤੇ ਰੌਸ਼ਨੀ ਪਾਉਂਦਿਆਂ ਉਨ੍ਹਾਂ ਪ੍ਰਤੀ ਸ਼ਰਧਾ ਅਤੇ ਸਨਮਾਨ ਦੀ ਭਾਵਨਾ ਪ੍ਰਗਟ ਕੀਤੀ ਅਤੇ ਆਏ ਹੋਏ ਮਹਿਮਾਨਾ ਦਾ ਧੰਨਵਾਦ ਕੀਤਾ।ਅੱਜ ਦੇ ਸਮਾਰੋਹ ਵਿੱਚ ਸਥਾਨਕ ਪ੍ਰਧਾਨ ਨਿਰਮਲ ਸਿੰਘ, ਆਨਰੇਰੀ ਸਕੱਤਰ ਨਰਿੰਦਰ ਸਿੰਘ ਖੁਰਾਣਾ, ਡਾ: ਐਸ ਪੀ ਸਿੰਘ, ਡਾ: ਜਸਵਿੰਦਰ ਸਿੰਘ ਢਿੱਲੋਂ , ਸ: ਹਰਜੀਤ ਸਿੰਘ, ਸ: ਨਵਤੇਜ ਸਿੰਘ ਨਾਰੰਗ, ਸੰਤੋਖ ਸਿੰਘ ਸੇਠੀ, ਕੁਲਜੀਤ ਸਿੰਘ, ਮਨਮੋਹਨ ਸਿੰਘ ਸਹਿੰਸਰਾ ਤੇ ਹੋਰ ਵੱਖ ਵੱਖ ਸੀ ਕੇ ਡੀ ਸਕੂਲਾਂ ਤੇ ਕਾਲਜਾਂ ਦੇ ਪ੍ਰਿਸੀਪਲ ਸਾਹਿਬਾਨ ਸ਼ਾਮਲ ਹੋਏ।

Check Also

ਵਿਧਾਇਕ ਡਾ. ਗੁਪਤਾ ਨੇ ਵਿਧਾਨ ਸਭਾ ਵਿੱਚ ਸੀਵਰੇਜ਼ ਅਤੇ ਪਾਰਕਿੰਗ ਸਟੈਂਡ ਪ੍ਰੋਜੈਕਟ ਸਬੰਧੀ ਮੁੱਦੇ ਉਠਾਏ

ਅੰਮ੍ਰਿਤਸਰ, 8 ਅਗਸਤ (ਸੁਖਬੀਰ ਸਿੰਘ) – ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਦੌਰਾਨ ਕੇਂਦਰੀ …

Leave a Reply