Sunday, October 6, 2024

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਰੱਖੜ ਪੁੰਨਿਆ ਦੇ ਮੱਦੇਨਜ਼ਰ ਮਨਾਹੀ ਦੇ ਹੁਕਮ

ਅੰਮ੍ਰਿਤਸਰ, 16 ਅਗਸਤ (ਜਗਦੀਪ ਸਿੰਘ ਸੱਗੂ) – ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਸ੍ਰੀ ਵਰੁਣ ਰੂਜਮ ਨੇ ਜ਼ਾਬਤਾ ਫ਼ੌਜਦਾਰੀ 1973 ਦੀ ਧਾਰਾ 144 ਤਹਿਤ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਜੀ, ਬਾਬਾ ਬਕਾਲਾ ਦੇ 500 ਮੀਟਰ ਘੇਰੇ ਵਿਚ ਮਿਤੀ 17 ਅਗਸਤ 2016 ਤੋਂ 19 ਅਗਸਤ 2016 ਤੱਕ ਕਿਸੇ ਵੀ ਹੋਟਲ, ਦੁਕਾਨ, ਰੈਸਟੋਰੈਂਟ, ਕਲੱਬ ਜਾਂ ਕਿਸੇ ਹੋਰ ਜਨਤਕ ਸਥਾਨਾਂ ਥਾਵਾਂ ਆਦਿ ਤੇ ਸ਼ਰਾਬ ਦੀ ਵਿਕਰੀ ਕਰਨ, ਉਸ ਦੀ ਵਰਤੋਂ ਕਰਨ ਅਤੇ ਸਟੋਰ ਕਰਨ, ਸਿਗਰਟ, ਤੰਬਾਕੂ ਅਤੇ ਹੋਰ ਨਸ਼ੀਲੇ ਪਦਾਰਥ ਰੱਖਣ, ਉਨਾਂ ਦੀ ਵਰਤੋਂ ਕਰਨ ਅਤੇ ਸਟੋਰ ਕਰਨ, ਡਾਂਸਰਾ ਦੁਆਰਾ ਮਨੋਰੰਜਨ ਕਰਨ, ਜਿਸ ਰਾਹੀਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੋਵੇ ਅਤੇ ਖੇਤੀਬਾੜੀ ਨਾਲ ਸਬੰਧਿਤ ਔਜ਼ਾਰਾਂ ਅਤੇ ਤੇਜ਼ਧਾਰ ਹਥਿਆਰ ਜਿਵੇਂ ਕਿ ਗੰਡਾਸੀ , ਟਕੂਆ ਅਤੇ ਕੁਹਾੜੀਆਂ ਵਰਗੇ ਮਾਰੂ ਹਥਿਆਰਾਂ ਦੀ ਦੁਕਾਨਾਂ ਦੇ ਬਾਹਰ ਨੁਮਾਇਸ਼ ਕਰਨ ‘ਤੇ ਮੁਕੰਮਲ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਹੁਕਮਾਂ ਅਨੁਸਾਰ ਉੱਪ ਮੰਡਲ /ਤਹਿਸੀਲ ਬਾਬਾ ਬਕਾਲਾ ਵਿਖੇ ਰੱਖੜ ਪੁੰਨਿਆ ਦੇ ਮੇਲੇ ਵਿਚ ਬਹੁਤ ਸਾਰੀ ਸੰਗਤ ਆਉਦੀ ਹੈ।ਇਸ ਲਈ ਉਨ੍ਹਾਂ ਦੀ ਆਮਦ ਅਤੇ ਸੁਰੱਖਿਆ ਨੂੰ ਮੱਦੇਨਜ਼ਰ ਅਤੇ ਸ਼ਰਧਾਲੂਆਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿਚ ਰੱਖਦਿਆਂ ਅਤੇ ਅਮਨ ਕਾਨੂੰਨ ਦੀ ਵਿਵਸਥਾ ਬਣਾਏ ਰੱਖਣ ਲਈ ਇਹ ਹੁਕਮ ਜਾਰੀ ਕੀਤੇ ਗਏ ਹਨ।

Check Also

ਰੰਗਮੰਚ ਕਲਾਕਾਰ ਕੈਲਾਸ਼ ਕੌਰ ਦੇ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ

ਸੰਗਰੂਰ, 5 ਅਕਤੂਬਰ (ਜਗਸੀਰ ਲੌਂਗੋਵਾਲ) – ਤਰਕਸ਼ੀਲ ਸੁਸਾਇਟੀ ਪੰਜਾਬ ਨੇ ਪ੍ਰਸਿੱਧ ਲੋਕਪੱਖੀ ਨਾਟਕਕਾਰ ਅਤੇ ਚਿੰਤਕ …

Leave a Reply