ਅੰਮ੍ਰਿਤਸਰ, 16 ਅਗਸਤ (ਜਗਦੀਪ ਸਿੰਘ ਸੱਗੂ) – ਦੇਸ਼ ਲਈ ਕੁਰਬਾਨ ਹੋਣ ਵਾਲੇ ਸ਼ਹੀਦ ਮਦਨ ਲਾਲ ਢੀਂਗਰਾ ਦੀ ਸ਼ਹਾਦਤ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਭਲਕੇ 17 ਅਗਸਤ ਨੂੰ ਸਵੇਰੇ 10 ਵਜੇ ਸੰਤ ਸਿੰਘ ਸੁੱਖਾ ਸਿੰਘ ਮਾਡਰਨ ਹਾਈ ਸਕੂਲ, ਸਾਹਮਣੇ ਸੈਲੀਬ੍ਰੇਸ਼ਨ ਮਾਲ, ਬਟਾਲਾ ਰੋਡ, ਅੰਮ੍ਰਿਤਸਰ ਦੇ ਆਡੀਟੋਰੀਅਮ ਵਿਖੇ ਕਰਵਾਇਆ ਜਾ ਰਿਹਾ ਹੈ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਨੇ ਦੱਸਿਆ ਕਿ ਸਮਾਗਮ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਸਮਾਗਮ ਦੇ ਮੁੱਖ ਮਹਿਮਾਨ ਕੈਬਨਿਟ ਮੰਤਰੀ ਸ੍ਰੀ ਅਨਿਲ ਜੋਸ਼ੀ ਹੋਣਗੇ। ਉਨ੍ਹਾਂ ਦੱਸਿਆ ਕਿ ਇਸ ਮੌਕੇ ਜਿਥੇ ਸ਼ਹੀਦ ਦੇ ਜੀਵਨ ਨਾਲ ਸਬੰਧਤ ਦਸਤਾਵੇਜ਼ੀ ਫ਼ਿਲਮ ਵਿਖਾਈ ਜਾਵੇਗੀ ਉਥੇ ਅਨੀਤਾ ਦੇਵਗਨ ਦੀ ਨਾਟਕ ਮੰਡਲੀ ‘ਦ ਥਇਏਟਰ ਪਰਸਨ’ ਵੱਲੋਂ ਤਿਆਰ ਕੀਤੇ ਨਾਟਕ ਦੀ ਪੇਸ਼ਕਾਰੀ ਸਮਾਗਮ ਦਾ ਮੁੱਖ ਆਕਰਸ਼ਨ ਹੋਵੇਗੀ।ਇਸ ਤੋਂ ਇਲਾਵਾ ਵੱਖ-ਵੱਖ ਵਿਦਵਾਨਾਂ ਵੱਲੋਂ ਸ਼ਹੀਦ ਦੇ ਜੀਵਨ ਅਤੇ ਸ਼ਹਾਦਤ ਸਬੰਧੀ ਆਪਣੇ ਵਿਚਾਰ ਪੇਸ਼ ਕੀਤੇ ਜਾਣਗੇ ਅਤੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ‘ਤੇ ਆਧਾਰਿਤ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ।ਉਨ੍ਹਾਂ ਦੱਸਿਆ ਕਿ ਇਸ ਮੌਕੇ ਸੁਤੰਤਰਤਾ ਸੈਨਾਨੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ।
Check Also
ਨਗਰ ਨਿਗਮ ਨੇ ਹੁਕਮ ਸਿੰਘ ਰੋਡ, ਕੋਟ ਬਾਬਾ ਦੀਪ ਸਿੰਘ ਅਤੇ ਹੋਟਲ ਐਚ.ਕੇ 52 ਦੇ ਬਾਹਰ ਨਾਜ਼ਾਇਜ਼ ਕਬਜ਼ੇ ਹਟਾਏ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਨਗਰ ਨਿਗਮ ਵੱਲੋਂ ਸ਼ਹਿਰ ਵਿੱਚ ਨਾਜਾਇਜ਼ …
Punjab Post Daily Online Newspaper & Print Media