ਅੰਮ੍ਰਿਤਸਰ, 16 ਅਗਸਤ (ਜਗਦੀਪ ਸਿੰਘ ਸੱਗੂ) – ਨਹਿਰੂ ਯੁਵਾ ਕੇਂਦਰ, ਅੰਮ੍ਰਿਤਸਰ ਯੁਵਾ ਮਾਮਲੇ ਅਤੇ ਖੇਡ ਮੰਤਰਾਲਾ (ਭਾਰਤ ਸਰਕਾਰ) ਵੱਲੋਂ ਜ਼ਿਲ੍ਹਾ ਪ੍ਰਸ਼ਾਸਨ, ਯੂਥ ਕਲੱਬਾਂ ਅਤੇ ਵਿੱਦਿਅਕ ਅਦਾਰਿਆਂ ਦੇ ਸਹਿਯੋਗ ਨਾਲ ਗੁਰੂ ਨਾਨਕ ਸਟੇਡੀਅਮ ਵਿਖੇ ਤਿਰੰਗਾ ਯਾਤਰਾ ਸਮਾਗਮ ਕਰਵਾਇਆ ਗਿਆ। ਸਮਾਗਮ ਦੇ ਮੁੱਖ ਮਹਿਮਾਨ ਭਾਜਪਾ ਦੇ ਕੌਮੀ ਜਨਰਲ ਸਕੱਤਰ ਸ੍ਰੀ ਤਰੁਣ ਚੁੱਘ ਨੇ ਇਸ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ ਮਹਾਨ ਦੇਸ਼ ਭਗਤਾਂ, ਸ਼ਹੀਦਾਂ ਅਤੇ ਸੁਤੰਤਰਤਾ ਸੈਨਾਨੀਆਂ ਦੀ ਬਦੌਲਤ ਅੱਜ ਅਸੀਂ ਆਜ਼ਾਦ ਫ਼ਿਜ਼ਾ ਵਿਚ ਸਾਹ ਲੈ ਰਹੇ ਹਾਂ। ਇਸ ਲਈ ਸਾਡੀ ਸਾਰਿਆਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਦੇਸ਼ ਦੀ ਆਨ ਅਤੇ ਸ਼ਾਨ ਲਈ ਉਸਾਰੂ ਸੋਚ ਅਪਣਾ ਕੇ ਇਸ ਨੂੰ ਨਿਰੰਤਰ ਤਰੱਕੀ ਦੀ ਰਾਹ ਵੱਲ ਲਿਜਾਈਏ। ਭਾਜਪਾ ਆਗੂ ਸ੍ਰੀ ਕੇਵਲ ਕੁਮਾਰ ਨੇ ਇਸ ਮੌਕੇ ਕਿਹਾ ਕਿ ਰਾਸ਼ਟਰੀ ਝੰਡੇ ਦੀ ਸ਼ਾਨ ਨੂੰ ਬਣਾਈ ਰੱਖਣਾ ਸਾਡੀ ਜ਼ਿੰੇਮਵਾਰੀ ਹੈ। ਐਸ. ਡੀ. ਐਮ ਸ੍ਰੀ ਰਾਜੇਸ਼ ਸ਼ਰਮਾ ਨੇ ਇਸ ਮੌਕੇ ਕਿਹਾ ਕਿ ਅਜਿਹੇ ਸਮਾਰੋਹ ਨੌਜਵਾਨਾਂ ਨੂੰ ਦੇਸ਼ ਦੀ ਏਕਤਾ, ਅਖੰਡਤਾ ਅਤੇ ਆਪਸੀ ਭਾਈਚਾਰੇ ਨੂੰ ਮਜ਼ਬੂਤ ਬਣਾਉਣ ਲਈ ਪ੍ਰੇਰਿਤ ਕਰਦੇ ਹਨ।
ਇਸ ਮੌਕੇ ਸ੍ਰੀ ਤਰੁਣ ਚੁੱਘ ਨੇ ਤਿਰੰਗਾ ਯਾਤਰਾ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਅਤੇ ਇਸ ਯਾਤਰਾ ਵਿਚ ਸ਼ਾਮਿਲ 1000 ਦੇ ਕਰੀਬ ਨੌਜਵਾਨਾਂ ਨੇ ਤਿਰੰਗੇ ਪ੍ਰਤੀ ਆਪਣੀ ਸੱਚੀ ਸ਼ਰਧਾ ਦੇ ਸੰਕਲਪ ਨੂੰ ਦੁਹਰਾਉਂਦਿਆਂ ਦੇਸ਼ ਦੀ ਏਕਤਾ ਅਤੇ ਅਖੰਡਤਾ ਦਾ ਸੁਨੇਹਾ ਦਿੱਤਾ। ਜ਼ਿਲ੍ਹਾ ਯੂਥ ਕੋਆਰਡੀਨੇਟਰ ਸ੍ਰੀ ਸੈਮਸਨ ਮਸੀਹ ਅਤੇ ਟੀ ਐਸ ਰਾਜਾ ਨੇ ਆਈਆਂ ਸ਼ਖਸੀਅਤਾਂ ਦਾ ਧੰਨਵਾਦ ਕੀਤਾ।
Check Also
ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …
Punjab Post Daily Online Newspaper & Print Media