ਅੰਮ੍ਰਿਤਸਰ, 16 ਅਗਸਤ (ਜਗਦੀਪ ਸਿੰਘ ਸੱਗੂ) – ਭਲਾਈ ਵਿਭਾਗ ਪੰਜਾਬ ਵੱਲੋਂ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਬੇਰੁਜ਼ਗਾਰ ਗ੍ਰੈਜੂਏਟ ਨੌਜਵਾਨਾਂ ਨੂੰ ਪੰਜਾਬੀ ਸਟੈਨੋਗ੍ਰਾਫੀ ਦੇ ਨਾਲ ਬੇਸਿਕ ਕੰਪਿਊਟਰ ਦੀ ਇਕ ਸਾਲ ਦੀ ਮੁਫ਼ਤ ਟ੍ਰੇਨਿੰਗ ਦਿੱਤੀ ਜਾਵੇਗੀ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਭਲਾਈ ਅਫ਼ਸਰ ਅੰਮ੍ਰਿਤਸਰ ਸ੍ਰੀ ਸੰਜੀਵ ਮੰਨਣ ਨੇ ਦੱਸਿਆ ਕਿ ਇਸ ਸਬੰਧੀ ਦਫ਼ਤਰ ਜ਼ਿਲ੍ਹਾ ਭਲਾਈ ਅਫ਼ਸਰ, ਡਾ. ਬੀ. ਆਰ ਅੰਬੇਦਕਰ ਭਵਨ, ਤਹਿਸੀਲਪੁਰਾ, ਅੰਮ੍ਰਿਤਸਰ ਵਿਖੇ 26 ਅਗਸਤ ਤੱਕ ਬਿਨੈ ਪੱਤਰ ਦਿੱਤੇ ਜਾ ਸਕਦੇ ਹਨ। ਉਨ੍ਹਾਂ ਦੱਸਿਆ ਕਿ 29 ਅਗਸਤ ਨੂੰ ਉਮੀਦਵਾਰਾਂ ਦੀ ਇੰਟਰਵਿਊ ਹੋਵੇਗੀ ਅਤੇ 1 ਸਤੰਬਰ ਤੋਂ ਕਲਾਸਾਂ ਸ਼ੁਰੂ ਕੀਤੀਆਂ ਜਾਣਗੀਆਂ।ਉਨ੍ਹਾਂ ਕਿਹਾ ਕਿ ਬਿਨੈਕਾਰ ਦੀ ਉਮਰ 30 ਸਾਲ ਤੋਂ ਵੱਧ ਨਹੀਂ ਹੋਣੀ ਚਾਹੀਦੀ।ਉਨ੍ਹਾਂ ਕਿਹਾ ਕਿ ਗ਼ਰੀਬੀ ਰੇਖਾ ਤੋਂ ਹੇਠਾਂ ਰਹਿ ਰਹੇ ਅਨੁਸੂਚਿਤ ਜਾਤੀਆਂ ਦੇ ਉਮੀਦਵਾਰਾਂ ਨੂੰ ਪਹਿਲ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਟ੍ਰੇਨਿੰਗ ਦੌਰਾਨ ਸਿਖਿਆਰਥੀਆਂ ਨੂੰ 1500 ਰੁਪਏ ਪ੍ਰਤੀ ਮਹੀਨਾ ਫਜ਼ੀਫਾ ਵੀ ਦਿੱਤਾ ਜਾਵੇਗਾ।ਉਨ੍ਹਾਂ ਕਿਹਾ ਕਿ 2.50 ਲੱਖ ਰੁਪਏ ਤੋਂ ਵੱਧ ਆਮਦਨ ਵਾਲੇ ਅਨੁਸੂਚਿਤ ਜਾਤੀ ਦੇ ਉਮੀਦਵਾਰਾਂ ਨੂੰ ਵੀ ਟ੍ਰੇਨਿੰਗ ਲਈ ਵਿਚਾਰਿਆ ਜਾਵੇਗਾ।
Check Also
ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …
Punjab Post Daily Online Newspaper & Print Media