Saturday, September 19, 2026

ਹਰਸਿਮਰਤ ਕੌਰ ਬਾਦਲ ਅੱਜ ਸਰਹੱਦ ‘ਤੇ ਜਵਾਨਾਂ ਨੂੰ ਬੰਨ੍ਹਣਗੇ ਰੱਖੜੀਆਂ

Harsimrat Kaur Badalਅੰਮ੍ਰਿਤਸਰ, 16 ਅਗਸਤ (ਪੰਜਾਬ ਪੋਸਟ ਬਿਊਰੋ)- ਕੇਂਦਰੀ ਫੂਡ ਪ੍ਰੋਸੈਸਿੰਗ ਇੰਡਸਟ੍ਰੀਜ਼ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਭਲਕੇ 17 ਅਗਸਤ ਨੂੰ ਸਵੇਰੇ 11 ਵਜੇ ਅਟਾਰੀ ਸਰਹੱਦ ‘ਤੇ ਫ਼ੌਜੀ ਜਵਾਨਾਂ ਨੂੰ ਰੱਖੜੀਆਂ ਬੰਨ੍ਹਣਗੇ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਨੇ ਦੱਸਿਆ ਕਿ ਇਸ ਮੌਕੇ ਉਹ ਸੱਭਿਆਚਾਰਕ ਪ੍ਰੋਗਰਾਮ ਵਿਚ ਸ਼ਿਰਕਤ ਕਰਕੇ ਫ਼ੌਜੀ ਜਵਾਨਾਂ ਨਾਲ ਰੱਖੜੀ ਦੇ ਤਿਉਹਾਰ ਦੀਆਂ ਖੁਸ਼ੀਆਂ ਸਾਂਝੀਆਂ ਕਰਨਗੇ। ਉਨ੍ਹਾਂ ਦੱਸਿਆ ਕਿ ਇਸ ਸਮਾਗਮ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਸਮਾਗਮ ਨੂੰ ਸੁਚਾਰੂ ਢੰਗ ਨਾਲ ਮੁਕੰਮਲ ਕਰਨ ਲਈ ਵੱਖ-ਵੱਖ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ।

Check Also

ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ

ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …

Leave a Reply