ਪਠਾਨਕੋਟ, 16 ਅਗਸਤ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹੇ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਅਤੇ ਭਲਾਈ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸ਼੍ਰੀ ਅਮਿਤ ਕੁਮਾਰ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਉਨ੍ਹਾਂ ਦੇ ਦਫ਼ਤਰ (ਡਿਪਟੀ ਕਮਿਸ਼ਨਰ ਕੰਪਲੈਕਸ ਪਠਾਨਕੋਟ) ਵਿਖੇ ਵੱਖ ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਦੀ ਮੀਟਿੰਗ ਹੋਈ। ਜਿਸ ਵਿੱਚ ਹੋਰਨਾਂ ਤੋਂ ਇਲਾਵਾ ਸ਼੍ਰੀ ਗੁਰਪ੍ਰਤਾਪ ਸਿੰਘ ਨਾਗਰਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਗੁਰਜੀਤ ਸਿੰਘ ਐਸ.ਡੀ.ਐਮ., ਕੁਲਦੀਪ ਸਿੰਘ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ, ਸਤਪਾਲ ਐਕਸੀਅਨ, ਅਸ਼ੋਕ ਈ.ਟੀ.ਓ., ਰਾਜੇਸ਼ ਕੁਮਾਰ ਜ਼ਿਲ੍ਹਾ ਸਿੱਖਿਆ ਅਫ਼ਸਰ ਅਤੇ ਵੱਖ ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਜ਼ਿਲ੍ਹੇ ਅੰਦਰ ਚਲਾਈਆਂ ਜਾ ਰਹੀਆਂ ਵੱਖ ਵੱਖ ਭਲਾਈ ਸਕੀਮਾਂ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾਂ, ਆਟਾ ਦਾਲ, ਵੱਖ ਵੱਖ ਪੈਨਸ਼ਨ ਸਕੀਮਾਂ, ਅਰਬਨ ਮਿਸ਼ਨ, ਰੂਰਲ ਮਿਸ਼ਨ ਆਦਿ ਦਾ ਜਾਇਜ਼ਾ ਲਿਆ ਅਤੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਕੰਮ ਵਿੱਚ ਤੇਜ਼ੀ ਲਿਆਉਣ ਅਤੇ ਜਲਦੀ ਕੰਮ ਖਤਮ ਕਰਨ ਨੂੰ ਯਕੀਨੀ ਬਣਾਉਣ। ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਨਰੇਗਾ ਸਕੀਮ ਦਾ ਲਾਭ ਵੱਧ ਤੋਂ ਵੱਧ ਲੋਕਾਂ ਨੂੰ ਦੇਣ। ਉਨ੍ਹਾਂ ਨੇ ਕਿਹਾ ਕਿ ਵਧੀਕ ਡਿਪਟੀ ਕਮਿਸ਼ਨਰ, ਸਹਾਇਕ ਕਮਿਸ਼ਨਰ ਜਨਰਲ, ਐਸ.ਡੀ.ਐਮ. ਅਤੇ ਡੀ.ਆਰ.ਓ. ਅਰਬਨ ਏਰੀਏ ਵਿੱਚ ਕਰਵਾਏ ਜਾ ਰਹੇ ਹਰ ਤਰ੍ਹਾਂ ਦੇ ਕੰਮਾਂ, ਸਕੂਲਾਂ ਅਤੇ ਦਫ਼ਤਰਾਂ ਦੀ ਚੈਕਿੰਗ ਕਰਨਗੇ ਅਤੇ ਕੀਤੀ ਗਈ ਚੈਕਿੰਗ ਦੀ ਲਿਖਤੀ ਰਿਪੋਰਟ ਦੇਣਗੇ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਜ਼ਿਲ੍ਹੇ ਦੇ ਅਧਿਕਾਰੀ ਪਿੰਡਾਂ ਵਿੱਚ ਕਰਵਾਏ ਜਾ ਰਹੇ ਵਿਕਾਸ ਕੰਮਾਂ, ਸਕੂਲਾਂ ਅਤੇ ਦਫ਼ਤਰਾਂ ਦੀ ਚੈਕਿੰਗ ਕਰਨਗੇ ਤੇ ਕੀਤੀ ਗਈ ਚੈਂਕਿੰਗ ਦੀ ਲਿਖਤੀ ਰਿਪੋਰਟ ਦੇਣਗੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਮੀਟਿੰਗ ਦੀ ਤਿਆਰੀ ਕਰਕੇ ਆਇਆ ਕਰਨ ਅਤੇ ਆਪਣੇ ਵਿਭਾਗ ਵੱਲੋਂ ਜ਼ਿਲ੍ਹੇ ਵਿੱਚ ਕੀਤੇ ਜਾ ਰਹੇ ਹਰੇਕ ਕੰਮ ਦੀ ਪ੍ਰਗਤੀ ਦੀ ਰਿਪੋਰਟ ਬਣਾ ਕੇ ਲਿਆਇਆ ਕਰਨ।
Check Also
ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …
Punjab Post Daily Online Newspaper & Print Media