Thursday, February 26, 2026

ਆਜ਼ਾਦੀ ਦੇ ਸੰਘਰਸ਼ ਵਿੱਚ ਜਾਨਾਂ ਕੁਰਬਾਨ ਕਰਨ ਵਾਲੇ ਸਮੂਹ ਦੇਸ਼ ਭਗਤਾਂ ਨੂੰ ਸ਼ਰਧਾ ਦੇ ਫੁੱਲ ਭੇਟ

PPN1608201617ਪਠਾਨਕੋਟ, 16 ਅਗਸਤ (ਪੰਜਾਬ ਪੋਸਟ ਬਿਊਰੋ) – 70ਵੇਂ ਆਜ਼ਾਦੀ ਦਿਵਸ ਦੇ ਸਬੰਧੀ ਸ਼੍ਰੀ ਅਮਿਤ ਕੁਮਾਰ ਡਿਪਟੀ ਕਮਿਸ਼ਨਰ ਪਠਾਨਕੋਟ ਦੀ ਪ੍ਰਧਾਨਗੀ ਹੇਠ ਸਥਾਨਿਕ ਆਡੀਟੋਰੀਅਮ ਵਿਖੇ ਐਟ ਹੋਮ ਸਮਾਗਮ ਦਾ ਆਯੋਜਿਤ ਕੀਤਾ ਗਿਆ। ਜਿਸ ਵਿੱਚ ਸ਼੍ਰੀ ਅਸ਼ਵਨੀ ਸ਼ਰਮਾ ਵਿਧਾਇਕ ਹਲਕਾ ਪਠਾਨਕੋਟ ਬਤੌਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੀ ਰਾਕੇਸ਼ ਕੌਸ਼ਲ ਐਸ.ਐਸ.ਪੀ. ਪਠਾਨਕੋਟ, ਅਨਿਲ ਵਾਸੂਦੇਵਾ ਮੇਅਰ ਨਗਰ ਨਿਗਮ, ਅਮਿਤ ਮਹਾਜਨ ਐਸ.ਡੀ.ਐਮ, ਮਨੋਜ ਕੁਮਾਰ ਡੀ.ਐਸ.ਪੀ., ਅਨਿਲ ਰਾਮਪਾਲ ਜ਼ਿਲ੍ਹਾ ਪ੍ਰਧਾਨ ਭਾਜਪਾ, ਰਾਜੇਸ਼ ਕੁਮਾਰ ਜ਼ਿਲ੍ਹਾ ਸਿੱਖਿਆ ਅਫ਼ਸਰ(ਸੈਕੰਡਰੀ), ਪਤਵੰਤੇ ਸ਼ਹਿਰੀ, ਵੱਖ ਵੱਖ ਸਵੈ ਸੇਵੀ ਜਥੇਬੰਦੀਆਂ ਦੇ ਨੁੰਮਾਇਦੇ, ਜ਼ਿਲ੍ਹਾ ਅਧਿਕਾਰੀ ਅਤੇ ਵੱਖ ਵੱਖ ਸਕੂਲਾਂ ਦੇ ਬੱਚੇ ਹਾਜ਼ਰ ਸਨ।ਇਸ ਸਮਾਗਮ ਵਿੱਚ ਵੱਖ ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ।
ਸ਼੍ਰੀ ਅਸ਼ਵਨੀ ਸ਼ਰਮਾ ਨੇ ਇਸ ਮੌਕੇ ਆਜ਼ਾਦੀ ਦੇ ਸੰਘਰਸ਼ ਵਿੱਚ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਸਮੂਹ ਦੇਸ਼ ਭਗਤਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਦੇਸ਼ ਭਗਤਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਅਜੇ ਵੀ ਬਹੁਤ ਕੁੱਝ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਮਿੱਟੀ ਵਿੱਚ ਪੈਦਾ ਹੋਏ ਹਰ ਨੌਜਵਾਨ ਵਿੱਚ ਸ਼ਹੀਦਾਂ ਦਾ ਖੂਨ ਹੈ ਅਤੇ ਨੌਜਵਾਨ ਆਪਣੇ ਦੇਸ਼ ਦੀ ਤਰੱਕੀ, ਖੁਸ਼ਹਾਲੀ ਅਤੇ ਸੁਰੱਖਿਆ ਲਈ ਵੱਡਮੁਲਾ ਯੋਗਦਾਨ ਦੇ ਰਹੇ ਹਨ। ਉਨ੍ਹਾਂ ਇਸ ਮੌਕੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਆਜ਼ਾਦੀ ਦਿਵਸ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਉਹ ਪਠਾਨਕੋਟ ਜ਼ਿਲ੍ਹੇ ਦੇ ਵਿਕਾਸ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦੇਣਗੇ। ਉਨ੍ਹਾਂ ਕਿਹਾ ਕਿ ਜੋ ਵਾਅਦੇ ਉਨ੍ਹਾਂ ਨੇ ਲੋਕਾਂ ਨਾਲ ਕੀਤੇ ਹਨ, ਉਹ ਪੂਰੇ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਬੀਤੇ ਦਿਨੀ ਚਾਰ ਪ੍ਰਾਜੈਕਟਾਂ ਸਰਕਾਰੀ ਕਾਲਜ, ਨਲਵਾ ਨਹਿਰ ‘ਤੇ ਪੱਕੇ ਪੁੱਲ ਦੀ ਉਸਾਰੀ, ਸੇਵਾ ਕੇਂਦਰ ਅਤੇ ਆਡੀਟੋਰੀਅਮ ਦਾ ਉਦਘਾਟਨ ਕਰਕੇ ਲੋਕਾਂ ਨੂੰ ਸਮਰਪਿਤ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਆਡੀਟੋਰੀਅਮ ਵਿੱਚ ਐਟ ਹੋਮ ਸਮਾਗਮ ਕਰਵਾਉਣ ਦਾ ਜੋ ਵਾਅਦਾ ਲੋਕਾਂ ਨਾਲ ਕੀਤਾ ਸੀ, ਉਹ ਪੂਰਾ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਜਲਦੀ ਹੀ ਇਸ ਜ਼ਿਲ੍ਹੇ ਵਿੱਚ ਹੋਰ ਵਿਕਾਸ ਦੇ ਵੱਡੇ ਪ੍ਰਾਜੈਕਟਾਂ ਜਿਵੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅਤੇ ਆਧੁਨਿਕ ਖੇਡ ਸਟੇਡੀਅਮ ਦਾ ਉਦਘਾਟਨ ਕਰਕੇ ਲੋਕਾਂ ਨੂੰ ਸਮਰਪਿਤ ਕਰ ਦਿੱਤੇ ਜਾਣਗੇ। ਉਨ੍ਹਾਂ ਵੱਖ ਵੱਖ ਸਮਾਜ ਸਵੈ ਸੰਸਥਾਵਾਂ ਦੇ ਨੁੰਮਾਇਦਿਆ ਨੂੰ ਅਪੀਲ ਕੀਤੀ ਕਿ ਉਹ ਗਰੀਬ ਲੋਕਾਂ ਦੇ ਜੀਵਨ ਮਿਆਰ ਨੂੰ ਉੱਚਾ ਚੁੱਕਣ ਅਤੇ ਜ਼ਿਲ੍ਹੇ ਦੇ ਵਿਕਾਸ ਲਈ ਆਪਣਾ ਵੱਧ ਤੋਂ ਵੱਧ ਸਹਿਯੋਗ ਦੇਣ। ਇਸ ਮੌਕੇ ਜਿਨ੍ਹਾਂ ਸਕੂਲਾਂ ਦੇ ਬੱਚਿਆਂ ਨੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਉਨ੍ਹਾਂ ਨੂੰ ਸ਼੍ਰੀ ਅਸ਼ਵਨੀ ਸ਼ਰਮਾ ਨੇ 19000 ਰੁਪਏ ਨਕਦ ਇਨਾਮ ਵਜੋਂ ਦਿੱਤੇ ਅਤੇ ਨਗਰ ਸੁਧਾਰ ਟਰੱਸਟ ਨੇ ਬੱਚਿਆਂ ਨੂੰ 5000 ਰੁਪਏ ਨਕਦ ਇਨਾਮ ਵਜੋਂ ਦਿੱਤੇ।

Check Also

ਯੂਨੀਵਰਸਿਟੀ ਵੱਲੋਂ ‘ਸੰਗੀਤ ਤੇ ਖੇਤੀਬਾੜੀ ਦਾ ਅੰਤਰਵਿਸ਼ਾ ਦ੍ਰਿਸ਼ਟੀਕੋਣ’ ਵਿਸ਼ੇ ‘ਤੇ ਤਿੰਨ ਦਿਨਾਂ ਵਰਕਸ਼ਾਪ

ਅੰਮ੍ਰਿਤਸਰ, 26 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਜ਼ੂਅਲ ਐਂਡ ਪਰਫਾਰਮਿੰਗ …

Leave a Reply