ਅੰਮ੍ਰਿਤਸਰ, 16 ਅਗਸਤ (ਗੁਰਪ੍ਰੀਤ ਸਿੰਘ) – ਪੰਜਾਬੀ ਦੇ ਨਾਮਵਰ ਨਾਵਲਕਾਰ ਸ. ਗੁਰਦਿਆਲ ਸਿੰਘ ਜੈਤੋ ਦੀ ਮੌਤ ਹੋ ਜਾਣ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ, ਮੁੱਖ ਸਕੱਤਰ ਹਰਚਰਨ ਸਿੰਘ, ਸਕੱਤਰ ਡਾ. ਰੂਪ ਸਿੰਘ ਤੇ ਦਿਲਜੀਤ ਸਿੰਘ ਬੇਦੀ ਨੇ ਸਾਂਝੇ ਤੌਰ ‘ਤੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ ਤੇ ਪੰਜਾਬੀ ਸਾਹਿਤ ਨੂੰ ਨਾ-ਪੂਰਿਆ ਜਾਣ ਵਾਲਾ ਘਾਟਾ ਦੱਸਿਆ ਹੈ।ਉਨ੍ਹਾਂ ਕਿਹਾ ਕਿ ਗਿਆਨੀਪੀਠ ਪੁਰਸਕਾਰ ਨਾਲ ਸਨਮਾਨਿਤ ਹੋਣ ਵਾਲੇ ਗੁਰਦਿਆਲ ਸਿੰਘ ਨਾਵਲਕਾਰ ਨੇ ਪੰਜਾਬੀ ਸਾਹਿਤ ਨੂੰ ਕਈ ਪੁਸਤਕਾਂ ਨਾਲ ਮਾਲੋ-ਮਾਲ ਕੀਤਾ ਹੈ।ਉਨ੍ਹਾਂ ਕਿਹਾ ਕਿ ਉਨ੍ਹਾਂ ਮੜ੍ਹੀ ਦਾ ਦੀਵਾ, ਅਣਹੋਏ, ਕੁਵੇਲਾ, ਅੱਧ ਚਾਨਣੀ ਰਾਤ ਆਦਿ ਅਨੇਕਾਂ ਪੁਸਤਕਾਂ ਲਿਖੀਆਂ ਜੋ ਵੱਖ-ਵੱਖ ਭਾਸ਼ਾਵਾਂ ਵਿਚ ਅਨੁਵਾਦਿਤ ਹੋ ਕੇ ਲੱਖਾਂ ਦੀ ਗਿਣਤੀ ਵਿਚ ਛਪੀਆਂ ਤੇ ਵਿਕੀਆਂ।ਉਨ੍ਹਾਂ ਦੀ ਮੌਤ ਪੰਜਾਬੀ ਸਾਹਿਤ ਦੇ ਪ੍ਰੇਮੀਆਂ ਲਈ ਅਸਹਿ ਸਦਮਾ ਹੈ।
Check Also
ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …
Punjab Post Daily Online Newspaper & Print Media