ਅੰਮ੍ਰਿਤਸਰ, 23 ਮਈ (ਜਸਬੀਰ ਸਿੰਘ ਸੱਗੂ)- ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਤੀਜ਼ੀ ਪਾਤਸ਼ਾਹੀ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਦਿਹਾੜਾ ਖਾਲਸਾ ਕਾਲਜ ‘ਚ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੇ ਹੀ ਉਤਸ਼ਾਹ ਤੇ ਸ਼ਰਧਾ ਨਾਲ ਮਨਾਇਆ ਗਿਆ। ਇਸ ਪਵਿੱਤਰ ਦਿਹਾੜੇ ਮੌਕੇ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਉੱਚੇਚੇ ਤੌਰ ‘ਤੇ ਹਾਜ਼ਰ ਸਨ। ਇਸ ਦੌਰਾਨ ਖਾਲਸਾ ਕਾਲਜ ਆਫ਼ ਨਰਸਿੰਗ ਦੀਆਂ ਵਿਦਿਆਰਥਣਾਂ ਨੇ ਸ਼ਬਦ ਕੀਰਤਨ ਦੁਆਰਾ ਆਈਆਂ ਸੰਗਤਾਂ ਨੂੰ ਨਿਹਾਲ ਕੀਤਾ। ਸਿੱਖ ਇਤਿਹਾਸ ਤੇ ਖੋਜ ਵਿਭਾਗ ਦੇ ਸ: ਇੰਦਰਜੀਤ ਸਿੰਘ ਗੋਗੋਆਣੀ ਨੇ ਸ੍ਰੀ ਗੁਰੂ ਅਮਰਦਾਸ ਜੀ ਦੇ ਜੀਵਨ ਫ਼ਲਸਫ਼ੇ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਉਂਦਿਆ ਉਨ੍ਹਾਂ ਦੇ ਤਿਆਗਮਈ ਅਤੇ ਸ਼ਹਿਨਸ਼ੀਲਤਾ ਭਰਪੂਰ ਜੀਵਨ ਬਾਰੇ ਜਾਣਕਾਰੀ ਸੰਗਤਾਂ ਨਾਲ ਸਾਂਝੀ ਕੀਤੀ। ਕੌਂਸਲ ਦੇ ਆਨਰੇਰੀ ਸਕੱਤਰ ਸ: ਛੀਨਾ ਨੇ ਆਈ ਹੋਈ ਸਮੂਹ ਸੰਗਤ ਤੇ ਦੇਸ਼-ਵਿਦੇਸ਼ ‘ਚ ਵੱਸਦੇ ਲੋਕਾਂ ਨੂੰ ਪਵਿੱਤਰ ਦਿਹਾੜੇ ‘ਤੇ ਵਧਾਈ ਦਿੰਦੇ ਹੋਏ ਕਿਹਾ ਕਿ ਗੁਰੂ ਜੀ ਨੇ ਸਾਨੂੰ ਸ਼ਾਂਤੀ ਅਤੇ ਸੇਵਾ ਦਾ ਸੰਦੇਸ਼ ਦਿੱਤਾ, ਜੋ ਫ਼ਲਸਫ਼ਾ ਸਾਡੇ ਜੀਵਨ ਲਈ ਇਕ ਮਾਰਗ ਦਰਸ਼ਕ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਹਰੇਕ ਇਨਸਾਨ ਨੂੰ ਗੁਰੂ ਮਹਾਰਾਜ ਵੱਲੋਂ ਦਰਸਾਏ ਰਾਹ ‘ਤੇ ਚਲਦਿਆਂ ਸਰਬੱਤ ਦੇ ਭਲੇ ਦੇ ਲਈ ਕੰਮ ਕਰਨਾ ਚਾਹੀਦਾ ਹੈ। ਇਸ ਮੌਕੇ ਸ: ਛੀਨਾ ਨੇ ਸ਼ਬਦ ਗਾਇਨ ਕਰਨ ਵਾਲੇ ਵਿਦਿਆਰਥਣਾਂ ਨੂੰ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕੀਤਾ। ਇਸ ਸ਼ੁਭ ਦਿਹਾੜੇ ਮੌਕੇ ਗੁਰਦੁਆਰਾ ਸਾਹਿਬ ਨੂੰ ਦੀਪਮਾਲਾ ਨਾਲ ਵੀ ਸਜਾਇਆ ਗਿਆ। ਅਰਦਾਸ ਉਪਰੰਤ ਚਾਹ-ਪਕੌੜਿਆਂ ਦਾ ਲੰਗਰ ਵੀ ਵਰਤਾਇਆ ਗਿਆ। ਇਸ ਮੌਕੇ ਗਵਰਨਿੰਗ ਕੌਂਸਲ ਦੇ ਵਧੀਕ ਆਨਰੇਰੀ ਸਕੱਤਰ ਸ: ਸਵਿੰਦਰ ਸਿੰਘ ਕੱਥੂਨੰਗਲ, ਜੁਆਇੰਟ ਸਕੱਤਰ ਸ: ਸੁਖਦੇਵ ਸਿੰਘ ਅਬਦਾਲ, ਸ: ਅਜ਼ਮੇਰ ਸਿੰਘ ਹੇਰ, ਖਾਲਸਾ ਕਾਲਜ ਆਫ਼ ਐਜ਼ੂਕੇਸ਼ਨ ਪ੍ਰਿੰਸੀਪਲ ਡਾ. ਜਸਵਿੰਦਰ ਸਿੰਘ ਢਿੱਲੋਂ, ਖਾਲਸਾ ਕਾਲਜ ਫ਼ਾਰ ਵੂਮੈਨ ਪ੍ਰਿੰਸੀਪਲ ਡਾ. ਸੁਖਬੀਰ ਕੌਰ ਮਾਹਲ, ਖਾਲਸਾ ਕਾਲਜ ਸੀ: ਸੈਕ: ਸਕੂਲ ਪ੍ਰਿੰਸੀਪਲ ਨਿਰਮਲ ਸਿੰਘ ਭੰਗੂ, ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ (ਰਣਜੀਤ ਐਵੀਨਿਊ) ਪ੍ਰਿੰਸੀਪਲ ਦਵਿੰਦਰ ਕੌਰ ਸੰਧੂ, ਖਾਲਸਾ ਕਾਲਜ ਪਬਲਿਕ ਸਕੂਲ (ਹੇਰ) ਪ੍ਰਿੰਸੀਪਲ ਗੁਰਿੰਦਰਜੀਤ ਕੌਰ, ਮੈਨੇਜ਼ਰ ਪ੍ਰੋਜੈਕਟ ਐੱਨ. ਕੇ. ਸ਼ਰਮਾ, ਲੈਂਡ ਸਕੇਪ ਅਫ਼ਸਰ ਜੀ. ਐੱਸ. ਪਨੂੰ, ਅੰਡਰ ਸੈਕਟਰੀ ਤੇ ਕੌਂਸਲ ਦੇ ਡਿਪਟੀ ਡਾਇਰੈਕਟਰ ਡੀ. ਐੱਸ. ਰਟੌਲ, ਓ. ਐੱਸ. ਡੀ. ਸ: ਪਰਮਜੀਤ ਸਿੰਘ, ਚੀਫ਼ ਅਕਾਊਂਟਸ ਅਫ਼ਸਰ ਸ: ਕੁਲਵਿੰਦਰ ਸਿੰਘ ਸਕੂਲ, ਕਾਲਜ ਅਧਿਆਪਕ, ਸਟਾਫ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …