Thursday, February 26, 2026

ਰਾਜਸਥਾਨ ਦੇ ਪਿੰਡ ਝੰਡਾਖੇੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹੋਈ ਬੇਅਦਬੀ ‘ਤੇ ਡੂੰਘੇ ਰੋਸ ਦਾ ਪ੍ਰਗਟਾਵਾ

PPN1708201511ਨਵੀਂ ਦਿੱਲੀ, 17, ਅਗਸਤ (ਪੰਜਾਬ ਪੋਸਟ ਬਿਊਰੋ)  ਰਾਜਸਥਾਨ ‘ਚ ਜ਼ਿਲਾ ਅਲਵਰ ਦੇ ਪਿੰਡ ਝੰਡਾਖੇੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹੋਈ ਬੇਅਦਬੀ ਦੀ ਘਟਨਾ ਪੁਰ ਰਾਣਾ ਪਰਮਜੀਤ ਸਿੰਘ, ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ) ਨੇ ਡੂੰਘੇ ਰੋਸ ਦਾ ਪ੍ਰਗਟਾਵਾ ਕਰਦਿਆਂ ਕਿਹਾ ਹੈ ਕਿ ਇਸ ਦੁਖਦਾਈ ਘਟਨਾ ਨੇ ਸਮੁਚੇ ਸਿੱਖ ਜਗਤ ਦੇ ਹਿਰਦੇ ਬੁਰੀ ਤਰ੍ਹਾਂ ਲੂਹ ਦਿੱਤੇ ਹਨ। ਸ. ਰਾਣਾ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਿੱਖਾਂ ਲਈ ਦਸਾਂ ਗੁਰੂਆਂ ਦੇ ਜੋਤ ਸਰੂਪ ਜਾਗਤ ਜੋਤਿ ਸਤਿਗੁਰੂ ਹਨ, ਜਿਨ੍ਹਾਂ ਦੀ ਬੇਅਦਬੀ ਕਿਸੇ ਵੀ ਕੀਮਤ ਤੇੇ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ। ਸ. ਰਾਣਾ ਨੇ ਚਿਤਾਵਨੀ ਭਰੇ ਸ਼ਬਦਾਂ ਵਿੱਚ ਕਿਹਾ ਕਿ ਜੇ ਅਜਿਹੀਆਂ ਘਟਨਾਵਾਂ ਨੂੰ ਤੁਰੰਤ ਹੀ ਠਲ੍ਹ ਨਾ ਪਾਈ ਗਈ ਤਾਂ ਇਸਦਾ ਮੁਲ ਸਮੁਚੇ ਦੇਸ਼ ਨੂੰ ਤਾਰਨਾ ਪੈ ਸਕਦਾ ਹੈ। ਉਨ੍ਹਾਂ ਜ਼ੋਰਦਾਰ ਸ਼ਬਦਾਂ ਵਿੱਚ ਮੰਗ ਕੀਤੀ ਕਿ ਇਸ ਦੁਖਦਾਈ ਘਟਨਾ ਦੇ ਲਈ ਦੋਸ਼ੀਆਂ ਨੂੰ ਤੁਰੰਤ ਹੀ ਗ੍ਰਿਫਤਾਰ ਕਰ ਬੇਨਿਕਾਬ ਕੀਤਾ ਜਾਏ ਅਤੇ ਇਸ ਗੁਨਾਹ ਲਈ ਉਨ੍ਹਾਂ ਨੂੰ ਸਖਤ ਤੋਂ ਸਖਤ ਸਜ਼ਾ ਦਿੱਤੀ ਜਾਏ ਤਾਂ ਜੋ ਭਵਿਖ ਵਿੱਚ ਕੋਈ ਵੀ ਅੀਜਹਾ ਗੁਨਾਹ ਕਰਨ ਦੀ ਜੁਰਅੱਤ ਨਾ ਕਰ ਸਕੇ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply