ਪਠਾਨਕੋਟ, 17 ਅਗਸਤ (ਪੰਜਾਬ ਪੋਸਟ ਬਿਊਰੋ)- ਸਵੱਛ ਭਾਰਤ (ਗ੍ਰਾਮੀਣ) ਮੁਹਿੰਮ ਤਹਿਤ ਪਿੰਡਾਂ ਦੇ ਲੋਕਾਂ ਨੂੰ ਖੁੱਲ੍ਹੇ ਵਿੱਚ ਜੰਗਲ ਪਾਣੀ ਜਾਣ ਤੋਂ ਮੁਕਤ ਕਰਵਾਉਣ ਲਈ ਕੀਤੇ ਗਏ ਵਧੀਆ ਕੰਮ ਕਰਨ ਲਈ ਦੋ ਗ੍ਰਾਮ ਪੰਚਾਇਤਾਂ ਨੂੰ 15 ਅਗਸਤ ਦੇ ਜ਼ਿਲ੍ਹਾ ਪੱਧਰੀ ਸਮਾਗਮ ਮੌਕੇ ਸਨਮਾਨਿਤ ਕੀਤਾ ਗਿਆ ਅਤੇ ਇਸੇ ਤਰ੍ਹਾਂ ਹੀ ਉਨ੍ਹਾਂ ਪੰਚਾਇਤਾਂ ਨੂੰ ਵੀ 26 ਜਨਵਰੀ, 2017 ਨੂੰ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਮੌਕੇ ਸਨਮਾਨਿਤ ਕੀਤਾ ਜਾਵੇਗਾ ਜੋ ਆਪਣੇ ਪਿੰਡਾਂ ਵਿੱਚ ਪਖਾਨੇ ਬਣਾ ਕੇ ਪਿੰਡਾਂ ਨੂੰ ਸ਼ੋਚ ਮੁਕਤ ਕਰਨ ਗਈਆਂ। ਇਹ ਪ੍ਰਗਟਾਵਾ ਸ਼੍ਰੀ ਅਮਿਤ ਕੁਮਾਰ ਡਿਪਟੀ ਕਮਿਸ਼ਨਰ ਨੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸਰਵਸ਼੍ਰੀ ਰਾਜੇਸ਼ ਕੁਮਾਰ ਖੋਸਲਾ ਕਾਰਜਕਾਰੀ ਇੰਜੀਨੀਅਰ, ਸੁਖਵਿੰਦਰ ਸਿੰਘ ਉੱਪ ਮੰਡਲ ਇੰਜੀਨੀਅਰ, ਰਜਿੰਦਰ ਕੁਮਾਰ ਮੰਡਲ ਇੰਜੀਨੀਅਰ, ਧੀਰਜ ਡੋਗਰਾ ਉਪ ਮੰਡਲ ਇੰਜੀਨੀਅਰ ਅਤੇ ਜ਼ਿਲ੍ਹੇ ਦੇ ਸਮੂਹ ਜੂਨੀਅਰ ਇੰਜੀਨੀਅਰ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜਿੰਨ੍ਹਾਂ ਲਾਭਪਾਤਰੀਆਂ ਨੂੰ ਪਖਾਨੇ ਬਣਾਉਣ ਲਈ ਫੰਡ ਜਾਰੀ ਕੀਤੇ ਗਏ ਹਨ ਪਰ ਉਨ੍ਹਾਂ ਨੇ ਪਖਾਨੇ ਬਣਾਉਣ ਦਾ ਕੰਮ ਸ਼ੁਰੂ ਨਹੀਂ ਕੀਤਾ ਹੈ, ਜੇ ਉਹ ਇੱਕ ਮਹੀਨੇ ਦੇ ਅੰਦਰ ਅੰਦਰ ਪਖਾਨੇ ਬਣਾਉਣ ਦਾ ਕੰਮ ਮੁਕੰਮਲ ਕਰਕੇ ਉਸ ਦੀ ਵਰਤੋਂ ਨਹੀਂ ਕਰਦੇ ਤਾਂ ਇਹ ਫੰਡ ਵਾਪਸ ਲੈ ਲਏ ਜਾਣਗੇ। ਉਨ੍ਹਾਂ ਕਿਹਾ ਕਿ ਇਹ ਫੰਡ ਤਾਂ ਵਾਪਸ ਲਏ ਜਾਣਗੇ ਅਤੇ ਹੋਰ ਵੀ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ/ਸਬਸਿਡੀਆਂ ਵਾਪਸ ਲੈ ਲਈਆਂ ਜਾਣਗੀਆਂ। ਉਨ੍ਹਾਂ ਨੇ ਸਮੂਹ ਲਾਭਪਾਤਰੀਆਂ ਨੂੰ ਕਿਹਾ ਕਿ ਉਹ ਪਖਾਨੇ ਬਣਾਉਣ ਦਾ ਕੰਮ ਜਲਦੀ ਤੋਂ ਜਲਦੀ ਮੁਕੰਮਲ ਕਰਕੇ ਉਨ੍ਹਾਂ ਨੂੰ ਵਰਤੋਂ ਵਿੱਚ ਲਿਆਉਣ।
ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਜੇ ਲਾਭਪਾਤਰੀ ਇੱਕ ਮਹੀਨੇ ਦੇ ਅੰਦਰ ਅੰਦਰ ਪਖਾਨੇ ਬਣਾ ਕੇ ਉਸ ਦੀ ਵਰਤੋਂ ਨਹੀਂ ਕਰਦਾ ਤਾਂ ਪਿੰਡ ਪੱਧਰ ‘ਤੇ ਬਣਾਈ ਗਈ ਨਿਗਰਾਨ ਕਮੇਟੀ ਉਨ੍ਹਾਂ ਨੂੰ ਖੁੱਲ੍ਹੇ ਵਿੱਚ ਜੰਗਲ ਪਾਣੀ ਜਾਣ ਤੋਂ ਰੋਕੇਗੀ ਅਤੇ ਜੇ ਫਿਰ ਵੀ ਉਹ ਖੁੱਲ੍ਹੇ ਵਿੱਚ ਜੰਗਲ ਪਾਣੀ ਜਾਂਦਾ ਹੈ ਤਾਂ ਉਸ ਨੂੰ ਜੁਰਮਾਨਾਂ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਸਮੂਹ ਲਾਭਪਾਤਰੀਆਂ ਨੂੰ ਅਪੀਲ ਕੀਤੀ ਕਿ ਉਹ ਸਵੱਛ ਭਾਰਤ ਮੁਹਿੰਮ ਤਹਿਤ ਆਪਣੇ ਪਿੰਡ ਨੂੰ ਸਵੱਛ ਬਣਾਉਣ ਲਈ ਜੰਗੀ ਪੱਧਰ ‘ਤੇ ਪਖਾਨੇ ਬਣਾ ਕੇ ਇਸ ਦੀ ਵਰਤੋਂ ਕਰਨ ਤਾਂ ਜੋ ਜ਼ਿਲ੍ਹੇ ਨੂੰ ਖੁੱਲ੍ਹੇ ਵਿੱਚ ਜੰਗਲ ਪਾਣੀ ਜਾਣ ਤੋਂ ਮੁਕਤ ਕਰਕੇ ਸਵੱਛ ਬਣਾਇਆ ਜਾਵੇ।
Check Also
40 ਕਰੋੜ ਦਾ ਵਿਸ਼ੇਸ਼ ਫੰਡ ਮਨਜ਼ੂਰ ਕਰਨ ‘ਤੇ ਅਨਿਲ ਠਾਕੁਰ ਵੱਲੋਂ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦਾ ਧੰਨਵਾਦ
ਅੰਮਿਤਸਰ, 3 ਅਗਸਤ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਪਾਰਕ ਬਾਜ਼ਾਰਾਂ ਦੇ ਬੁਨਿਆਦੀ …
Punjab Post Daily Online Newspaper & Print Media