ਪਠਾਨਕੋਟ, 17 ਅਗਸਤ (ਪੰਜਾਬ ਪੋਸਟ ਬਿਊਰੋ)- ਅਗਾਮੀ ਵਿਧਾਨ ਸਭਾ ਚੋਣਾਂ 2017 ਨੂੰ ਮੁੱਖ ਰੱਖਦੇ ਹੋਏ ਭਾਰਤ ਚੋਣ ਕਮਿਸ਼ਨ ਨਵੀਂ ਦਿੱਲੀ ਵੱਲੋਂ 22 ਅਗਸਤ ਨੂੰ ਚੰਡੀਗੜ੍ਹ ਵਿਖੇ ਰਾਜ ਦੇ ਸਮੂਹ ਡਿਪਟੀ ਕਮਿਸ਼ਨਰਾਂ, ਐਸ.ਐਸ.ਪੀਜ਼, ਡੀ.ਆਈ.ਜੀ., ਆਈ.ਜੀ. ਅਤੇ ਡਿਵੀਜ਼ਨਲ ਕਮਿਸ਼ਨਰਾਂ ਨਾਲ ਵਿਚਾਰ ਵਟਾਂਦਰਾ ਕਰਨ ਲਈ ਮੀਟਿੰਗ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਸ਼੍ਰੀ ਅਮਿਤ ਕੁਮਾਰ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਧਿਕਾਰੀ ਨੇ ਸਥਾਨਿਕ ਸਵੀਮਿੰਗ ਪੂਲ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਜ਼ਿਲ੍ਹੇ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ, ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਅਤੇ ਸਵੀਪ ਦੇ ਜ਼ਿਲ੍ਹਾ ਨੋਡਲ ਅਫ਼ਸਰ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ।
ਉਨ੍ਹਾਂ ਦੱਸਿਆ ਕਿ ਮੀਟਿੰਗ ਵਿੱਚ ਅਗਾਮੀ ਵਿਧਾਨ ਸਭਾ ਚੋਣਾਂ ਲਈ ਕੀਤੇ ਜਾਣ ਵਾਲੇ ਵੱਖ ਵੱਖ ਪ੍ਰਬੰਧਾਂ ਸਬੰਧੀ ਅਤੇ 22 ਅਗਸਤ ਨੂੰ ਚੰਡੀਗੜ੍ਹ ਵਿਖੇ ਹੋਣ ਵਾਲੀ ਮੀਟਿੰਗ ਦੀ ਤਿਆਰੀ ਸਬੰਧੀ ਸਬੰਧਤ ਅਧਿਕਾਰੀਆਂ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ ਹੈ। ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸਰਵਸ਼੍ਰੀ ਗੁਰਪ੍ਰਤਾਪ ਸਿੰਘ ਨਾਗਰਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਗੁਰਜੀਤ ਸਿੰਘ ਐਸ.ਡੀ.ਐਮ. ਧਾਰਕਲਾਂ, ਅਮਿਤ ਮਹਾਜਨ ਐਸ.ਡੀ.ਐਮ. ਪਠਾਨਕੋਟ, ਕੁਲਦੀਪ ਸਿੰਘ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ, ਰਾਜਿੰਦਰ ਸਿੰਘ ਤਹਿਸੀਲਦਾਰ ਚੋਣਾਂ, ਨਰੇਸ਼ ਮਹਾਜਨ ਐਕਸੀਅਨ, ਸੁਭਾਸ਼ ਭਾਰਦਵਾਜ ਤਹਿਸੀਲਦਾਰ, ਸੁਖਦੇਵ ਰਾਜ ਬੀ.ਡੀ.ਪੀ.ਓ. ਪਠਾਨਕੋਟ, ਸਰਬਜੀਤ ਅਤੇ ਸਬੰਧਤ ਅਧਿਕਾਰੀ ਹਾਜ਼ਰ ਸਨ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …