ਪਠਾਨਕੋਟ, 17 ਅਗਸਤ (ਪੰਜਾਬ ਪੋਸਟ ਬਿਊਰੋ)- ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਸਿੱਖਿਆਂ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਹ ਪ੍ਰਗਟਾਵਾ ਸ਼੍ਰੀ ਅਸ਼ਵਨੀ ਸ਼ਰਮਾ ਵਿਧਾਇਕ ਹਲਕਾ ਪਠਾਨਕੋਟ ਨੇ ਅੱਜ ਵਿਧਾਨ ਸਭਾ ਹਲਕਾ ਪਠਾਨਕੋਟ ਅਧੀਨ ਆਉਂਦੇ ਵੱਖ ਵੱਖ ਸਰਕਾਰੀ ਪ੍ਰਾਇਮਰੀ ਸਕੂਲਾਂ ਦਾ ਦੌਰਾ ਕਰਨ ਮੌਕੇ ਕੀਤਾ। ਉਨ੍ਹਾਂ ਨੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਪਹੁੰਚ ਕੇ ਬੱਚਿਆਂ ਨਾਲ ਆਜ਼ਾਦੀ ਦਿਵਸ ਦੀ ਖੂਸ਼ੀ ਸਾਂਝੀ ਕੀਤੀ ਅਤੇ ਸਕੂਲ ਦੇ ਬੱਚਿਆਂ ਨੂੰ ਲੱਡੂ ਅਤੇ ਲਿਖਣ ਸਮੱਗਰੀ ਵੰਡੀ। ਇਸ ਮੌਕੇ ‘ਤੇ ਹੋਰਨਾਂ ਤੋਂ ਇਲਾਵਾ ਸ਼੍ਰੀ ਜੋਗਿੰਦਰ ਕੁਮਾਰ ਜ਼ਿਲ੍ਹਾ ਸਿੱਖਿਆ ਅਫ਼ਸਰ (ਪ੍ਰਾਇਮਰੀ), ਪਰਮਜੀਤ ਕੌਰ ਬਲਾਕ ਪ੍ਰਾਇਮਰੀ ਅਫਸਰ, ਨਰਿੰਦਰ ਮੰਡਲ ਪ੍ਰਧਾਨ, ਗੋਲਡੀ, ਫਤਿਹ ਸਿੰਘ, ਸੁਭਾਸ਼ ਸਿੰਘ, ਰਜਿੰਦਰ ਸਿੰਘ, ਸੁਰਜੀਤ, ਸੁਸ਼ਮਾ ਦੇਵੀ, ਕਿਰਨ ਬਾਲਾ, ਵੰਦਨਾ ਦੇਵੀ ਅਤੇ ਵੱਖ ਵੱਖ ਪਿੰਡਾਂ ਦੇ ਸਰਪੰਚ ਹਾਜ਼ਰ ਵੀ ਸਨ।
ਸ੍ਰੀ ਅਸ਼ਵਨੀ ਸ਼ਰਮਾ ਨੇ ਸਰਕਾਰੀ ਪ੍ਰਾਇਮਰੀ ਸਕੂਲ ਬੇਲੀ ਚਾਂਗਾ ਦੇ 11 ਬੱਚਿਆਂ, ਸਰਕਾਰੀ ਪ੍ਰਾਇਮਰੀ ਸਕੂਲ ਭੂਰ ਦੇ 60 ਬੱਚਿਆਂ, ਸਰਕਾਰੀ ਪ੍ਰਾਇਮਰੀ ਸਕੂਲ ਨੰਗਲ ਦੇ 34 ਬੱਚਿਆਂ, ਸਰਕਾਰੀ ਪ੍ਰਾਇਮਰੀ ਸਕੂਲ ਤਲਵਾੜਾ ਗੁਜਰਾਂ ਦੇ 28 ਬੱਚਿਆਂ, ਸਰਕਾਰੀ ਪ੍ਰਾਇਮਰੀ ਸਕੂਲ ਤਲਵਾੜਾ ਜੱਟਾਂ ਦੇ 44 ਬੱਚਿਆਂ, ਸਰਕਾਰੀ ਪ੍ਰਾਇਮਰੀ ਸਕੂਲ ਕੌਂਤਰਪੁਰ ਦੇ 64 ਬੱਚਿਆਂ, ਸਰਕਾਰੀ ਪ੍ਰਾਇਮਰੀ ਸਕੂਲ ਚੱਕ ਚਿਮਨਾ ਦੇ 29 ਬੱਚਿਆਂ, ਸਰਕਾਰੀ ਪ੍ਰਾਇਮਰੀ ਸਕੂਲ ਢਾਕੀ ਸੈਦਾਂ ਦੇ 50 ਬੱਚਿਆਂ, ਸਰਕਾਰੀ ਪ੍ਰਾਇਮਰੀ ਸਕੂਲ ਘੰਡਰਾਂ ਦੇ 10 ਬੱਚਿਆਂ, ਸਰਕਾਰੀ ਪ੍ਰਾਇਮਰੀ ਸਕੂਲ ਅਬਾਦਗੜ੍ਹ ਦੇ 41 ਬੱਚਿਆਂ, ਸਰਕਾਰੀ ਪ੍ਰਾਇਮਰੀ ਸਕੂਲ ਨਲੂੰਗਾ ਦੇ 33 ਬੱਚਿਆਂ, ਸਰਕਾਰੀ ਪ੍ਰਾਇਮਰੀ ਸਕੂਲ ਮੀਰਥਲ ਦੇ 60 ਅਤੇ ਸਰਕਾਰੀ ਪ੍ਰਾਇਮਰੀ ਸਕੂਲ ਗੁੜਾ ਦੇ 200 ਬੱਚਿਆਂ ਨੂੰ ਲਿਖਣ ਸਮੱਗਰੀ ਅਤੇ ਲੱਡੂ ਵੰਡੇ। ਸ੍ਰੀ ਸ਼ਰਮਾ ਨੇ ਸਕੂਲਾਂ ਵਿੱਚ ਬੱਚਿਆਂ ਤੋਂ ਆਜ਼ਾਦੀ ਦੇ ਨਾਲ ਸਬੰਧਿਤ ਪ੍ਰਸ਼ਨ ਵੀ ਪੁੱਛੇ ਜਿਹਨਾਂ ਦਾ ਬੱਚਿਆਂ ਨੇ ਉਤਸ਼ਾਹ ਨਾਲ ਜਵਾਬ ਦਿੱਤਾ।
ਉਨ੍ਹਾਂ ਨੇ ਕਿਹਾ ਕਿ ਸਾਨੂੰ ਇਸ ਤਰ੍ਹਾਂ ਦੇ ਯਾਦਗਾਰੀ ਦਿਨ ਬੱਚਿਆਂ ਦੇ ਨਾਲ ਮਿਲ ਕੇ ਮਨਾਉਣੇ ਚਾਹੀਦੇ ਹਨ ਤਾਂ ਕਿ ਬੱਚੇ ਅਪਣੇ ਇਤਿਹਾਸ ਤੋਂ ਜਾਣੂ ਹੋ ਸਕਣ। ਉਨ੍ਹਾਂ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਉਹ ਸਵੇਰ ਦੀ ਸਭਾ ਵਿੱਚ ਬੱਚਿਆਂ ਨੂੰ ਮਹਾਨ ਸਖਸ਼ੀਅਤਾਂ ਦੇ ਬਾਰੇ ਵਿੱਚ ਜਾਣਕਾਰੀ ਦਿੱਤੀ ਜਾਵੇ। ਇਸ ਮੌਕੇ ‘ਤੇ ਸਕੂਲਾਂ ਦੇ ਹੋਰ ਅਧਿਆਪਕ ਵੀ ਮੋਜੂਦ ਸਨ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …