Monday, December 23, 2024

ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਸਕੂਲ ਵਿਖੇ ਰ’ਖੜੀਆਂ ਦੇ ਮੁਕਾਬਲੇ ਕਰਵਾਏ

PPN1708201521
ਅੰਮ੍ਰਿਤਸਰ, 17 ਅਗਸਤ (ਜਗਦੀਪ ਸਿੰਘ ਸੱਗੂ)- ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਵੱਲੋਂ ਰੱਖੜੀ ਦੇ ਤਿਉਹਾਰ ਦੇ ਸੰਬੰਧ ਵਿਚ ਰ’ਖੜੀ ਬਣਾਉਣ ਦੇ ਮੁਕਾਬਲੇ ਦਾ ਆਯੋਜਨ ਕੀਤਾ ਗਿਆ। ਸਕੂਲ ਦੇ ਸੀਨੀਅਰ ਵਰਗ ਦੇ ਮੁੱਖ ਅਧਿਆਪਕਾ ਸ਼੍ਰੀਮਤੀ ਕਵਲਪ੍ਰੀਤ ਕੌਰ ਦੀ ਅਗਵਾਈ ਵਿੱਚ ਸਤਵੀਂ ਅਤੇ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਦੇ ਰੱਖੜੀ ਬਣਾਉਣ ਦੇ ਮੁਕਾਬਲੇ ਕਰਵਾਏ ਗਏ। ਵਿਦਿਆਰਥੀਆਂ ਨੇ ਰਿਬਨ, ਸਟੋਨ, ਬਟਨ ਆਦਿ ਰੰਗੁਬਿਰੰਗੀ ਸਮਗਰੀ ਨਾਲ ਬਹੁਤ ਸੁੰਦਰ ਰੱਖੜੀਆਂ ਬਣਾਈਆਂ ਅਤੇ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ।ਸਕੂਲ ਦੇ ਪਿ੍ਰੰਸੀਪਲ/ਡਾਇਰੈਕਟਰ ਡਾ: ਧਰਮਵੀਰ ਸਿੰਘ ਨੇ ਇਸ ਮੁਕਾਬਲੇ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਦੇ ਕੰਮ ਦਾ ਨਿਰੀਖਣ ਕੀਤਾ ਅਤੇ ਉਹਨਾਂ ਵੱਲੋਂ ਕੀਤੇ ਕੰਮ ਦੀ ਭਰਪੂਰ ਸ਼ਲਾਘਾ ਕੀਤੀ।ਉਹਨਾਂ ਨੇ ਵਿਦਿਆਰਥੀਆਂ ਨੂੰ ਰੱਖੜੀ ਦੇ ਪਵਿਤਰ ਤਿਉਹਾਰ ਦੀ ਵਧਾਈ ਦਿੱਤੀ।ਇਸ ਮੌਕੇ ਕਲਾ ਅਧਿਆਪਕਾ ਸ਼੍ਰੀਮਤੀ ਮਨਜਿੰਦਰ ਕੌਰ, ਸ਼੍ਰੀਮਤੀ ਹਰਪ੍ਰੀਤ ਕੌਰ, ਸ਼੍ਰੀਮਤੀ ਅਮਨਪ੍ਰੀਤ ਕੌਰ ਅਤੇ ਵਿਦਿਆਰਥੀ ਹਾਜ਼ਰ ਸਨ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …

Leave a Reply