Friday, March 20, 2026

ਨਸ਼ੇ ਤੇ ਜਬਰ ਜਨਾਹ ਦੇ ਦੋਸ਼ਾਂ ਵਿਚੋਂ ਦੋ ਬਾਇੱਜ਼ਤ ਬਰੀ

ਬਠਿੰੰਡਾ, 18 ਅਗਸਤ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਬਠਿੰਡਾ ਅਦਾਲਤ ਨੇ ਨਸ਼ੇ ਅਤੇ ਜਬਰ ਜਨਾਹ ਦੇ ਦੋਸ਼ਾਂ ਵਿਚੋਂ ਦੋ ਵਿਅਕਤੀਆਂ ਨੂੰ ਬਾਇੱਜ਼ਤ ਬਰੀ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਿਸ ਨੇ ਕੁਝ ਸਮਾਂ ਪਹਿਲਾਂ ਸਥਾਨਕ ਠੰਡੀ ਸੜਕ ਤੋਂ ਬਲਜੀਤ ਸਿੰਘ ਪੁੱਤਰ ਸਮਸ਼ੇਰ ਸਿੰਘ ਵਾਸੀ ਪਰਸਰਾਮ ਨਗਰ ਬਠਿੰਡਾ ਨੂੰ ਫੜਿਆ ਸੀ ਅਤੇ ਉਸ ਕੋਲੋਂ 59 ਸ਼ੀਸ਼ੀਆਂ ਰੈਸਕੋਫ ਅਤੇ 490 ਗੋਲੀਆਂ ਬਰਾਮਦ ਕਰਨ ਦਾ ਦਾਅਵਾ ਕੀਤਾ ਸੀ।ਪੁਲਿਸ ਨੇ ਉਸ ਦੇ ਖਿਲਾਫ਼ ਨਸ਼ਾ ਰੋਕੂ ਐਕਟ ਤਹਿਤ ਮੁਕੱਦਮਾ ਦਰਜ ਕਰ ਲਿਆ ਸੀ। ਨਸ਼ੇ ਦੇ ਉਪਰੋਕਤ ਦੋਸ਼ਾਂ ਦਾ ਲਗਾਤਾਰ ਸਾਹਮਣਾ ਕਰ ਰਹੇ ਬਲਜੀਤ ਸਿੰਘ ਨੂੰ ਅੱਜ ਉਸ ਸਮੇਂ ਰਾਹਤ ਮਿਲੀ, ਜਦੋਂ ਬਚਾਅ ਪੱਖ ਦੇ ਵਕੀਲ ਹਰਪਾਲ ਸਿੰਘ ਖਾਰਾ ਦੀਆਂ ਦਲੀਲਾਂ ਨਾਲ ਸਹਿਮਤ ਹੁੰਦਿਆਂ, ਬਲਜਿੰਦਰ ਸਿੱਧੂ ਅਡੀਸ਼ਨਲ ਸ਼ੈਸ਼ਨ ਜੱਜ ਬਠਿੰਡਾ ਨੇ ਬਲਜੀਤ ਸਿੰਘ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ।ਇਸ ਤੋਂ ਇਲਾਵਾ ਮਨਜੀਤ ਕੌਰ ਪਤਨੀ ਜਗਦੇਵ ਸਿੰਘ ਵਾਸੀ ਸੰਗਤ ਮੰਡੀ ਨੇ 5 ਜੂਨ 2014 ‘ਚ ਦੋਸ਼ ਲਾਇਆ ਸੀ ਕਿ ਮਲਕੀਤ ਸਿੰੰਘ ਪੁੱਤਰ ਗੁਰਚਰਨ ਸਿੰਘ ਵਾਸੀ ਕੋਟਗੁਰੂ ਨੇ ਪੋਲਟਰੀ ਫਾਰਮ ਵਿਚ ਉਸ ਨੂੰ ਇੱਕਲਿਆ ਦੇਖ ਕੇ ਉਸ ਨਾਲ ਜਬਰ ਜਨਾਹ ਕੀਤਾ ਸੀ, ਜਿਸ ਕਰਕੇ ਸੰਗਤ ਪੁਲਿਸ ਨੇ ਮਲਕੀਤ ਸਿੰਘ ਵਿਰੁੱੱਧ ਪਰਚਾ ਦਰਜ ਕਰ ਲਿਆ ਸੀ।ਵਕੀਲ ਗੁਰਜੀਤ ਸਿੰਘ ਖਡਿਆਲ ਦੀਆਂ ਦਲੀਲਾਂ ਨਾਲ ਸਹਿਮਤ ਹੋ ਕੇ ਬਲਜਿੰਦਰ ਕੌਰ ਸਿੱਧੂ ਅਡੀਸ਼ਨਲ ਸ਼ੈਸ਼ਨ ਜੱਜ ਨੇ ਮਲਕੀਤ ਸਿੰਘ ਨੂੰ ਬਾਇੱਜ਼ਤ ਬਰੀ ਕਰਨ ਦਾ ਹੁਕਮ ਸੁਣਾਇਆ ਹੈ।

Check Also

ਅਧਿਆਪਕਾਂ ਦੀ ਇਕ ਰੋਜ਼ਾ ਬਲਾਕ ਪੱਧਰੀ ਜਾਦੂਈ ਪਿਟਾਰਾ ਅਤੇ ਐਚ.ਪੀ.ਸੀ ਵਰਕਸ਼ਾਪ ਆਯੋਜਿਤ

ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਕੂੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਵਿਦਿਅਕ ਖੋਜ਼ …

Leave a Reply