ਅੰਮ੍ਰਿਤਸਰ, 17 ਅਗਸਤ (ਸੁਖਬੀਰ ਸਿੰਘ ਖੁਰਮਣੀਆ )- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਵਿਦਿਆਰਥੀਆਂ ਵਿਚਲੀ ਕਲਾ ਨੂੰ ਉਭਾਰਣ ਦੇ ਮਕਸਦ ਤਹਿਤ ਹਰ ਸਾਲ ਕਰਵਾਏ ਜਾਂਦੇ ਜ਼ਿਲ੍ਹਾ ਪੱਧਰ ਦੇ ਸਹਿ-ਅਕਾਦਮਿਕ ਵਿੱਦਿਅਕ ਮੁਕਾਬਲੇ ਖਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਵਿਖੇ 3 ਦਿਨ ਜਾਰੀ ਰਹੇ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਨਿਯੁਕਤ ਉੱਚ ਅਧਿਕਾਰੀ ਅਤੇ ਸਮੁੱਚੇ ਮੁਕਾਬਲਿਆਂ ਦੀ ਇੰਚਾਰਜ ਸ੍ਰੀਮਤੀ ਪਰਮਿੰਦਰ ਕੌਰ ਅਤੇ ਪ੍ਰਿੰਸੀਪਲ ਨਿਰਮਲ ਸਿੰਘ ਭੰਗੂ ਦੀ ਦੇਖ-ਰੇਖ ਹੇਠ ਖਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਵਿੱਚ ਸ਼ਬਦ ਗਾਇਨ, ਲੋਕ ਗੀਤ/ ਗੀਤ, ਸੁੰਦਰ ਲਿਖਾਈ ਅਤੇ ਚਿੱਤਰਕਲਾ ਦੇ ਮੁਕਾਬਲੇ ਕਰਵਾਏ ਗਏ।
ਉਕਤ ਮੁਕਾਬਲਿਆਂ ਵਿੱਚ ਸ਼ਹਿਰ ਦੇ ਵੱਖ-ਵੱਖ ਸਕੂਲਾਂ ਤੋਂ ਆਏ ਵਿਦਿਆਰਥੀਆਂ ਨੇ ਆਪਣੀ-ਆਪਣੀ ਕਲਾ ਦਾ ਪ੍ਰਗਟਾਵਾ ਕੀਤਾ। ਸਕੂਲ ਦੇ ਵਿਦਿਆਰਥੀਆਂ ਨੇ ਸੋਨੇ, ਚਾਂਦੀ ਅਤੇ ਕਾਂਸੀ ਦੇ ਤਮਗੇ ਜਿੱਤ ਕੇ ਆਪਣੀ ਸਰਦਾਰੀ ਨੂੰ ਕਾਇਮ ਰੱਖਿਆ। ਪ੍ਰਿੰ: ਸ: ਭੰਗੂ ਨੇ ਇਨ੍ਹਾਂ ਨਤੀਜਿਆਂ ਸਬੰਧੀ ਦੱਸਿਆ ਕਿ ਸਕੂਲ ਦੇ ਵਿਦਿਆਰਥੀਆਂ ਨੇ ਪਹਿਲੇ ਵਰਗ ਵਿੱਚ ਪ੍ਰਾਇਮਰੀ ਵਿਭਾਗ ਦੇ ਵਿਦਿਆਰਥੀ ਅਭੀਪ੍ਰੀਤ ਸਿੰਘ ਤੇ ਸਾਥੀਆਂ ਨੇ ਸ਼ਬਦ ਗਾਇਨ ਵਿੱਚ ਪਹਿਲਾ, ਲਵਪ੍ਰੀਤ ਸਿੰਘ ਨੇ ਲੋਕ ਗੀਤ ਵਿੱਚ ਦੂਜਾ ਸਥਾਨ ਅਤੇ ਅੰਕਿਤ ਨੇ ਚਿੱਤਰਕਲਾ ਵਿੱਚ ਤੀਜਾ ਸਥਾਨ ਹਾਸਲ ਕੀਤਾ। ਦੂਸਰੇ ਵਰਗ ਵਿੱਚ ਮਿਡਲ ਵਿਭਾਗ ਦੇ ਵਿਦਿਆਰਥੀ ਸ਼ਰਦਾ ਸਿੰਘ ਨੇ ਸੁੰਦਰ ਲਿਖਾਈ ਵਿੱਚ ਪਹਿਲਾ, ਸੁਮਿਤ ਨੇ ਚਿੱਤਰਕਲਾ ਵਿੱਚ ਦੂਜਾ ਅਤੇ ਦਲਜੀਤ ਸਿੰਘ ਤੇ ਸਾਥੀਆਂ ਨੇ ਸ਼ਬਦ ਗਾਇਨ ਵਿੱਚ ਤੀਜਾ ਸਥਾਨ ਹਾਸਲ ਕੀਤਾ।
ਸ: ਭੰਗੂ ਨੇ ਕਿਹਾ ਕਿ ਤੀਸਰੇ ਵਰਗ ਵਿੱਚ ਹਾਈ ਤੇ ਸੈਕੰਡਰੀ ਵਿਭਾਗ ਦੇ ਵਿਦਿਆਰਥੀ ਬਬਨਪ੍ਰੀਤ ਸਿੰਘ ਨੇ ਚਿੱਤਰਕਲਾ ਵਿੱਚ ਪਹਿਲਾ ਸਥਾਨ, ਜਸਵਿੰਰ ਸਿੰਘ ਤੇ ਸਾਥੀਆਂ ਨੇ ਸ਼ਬਦ ਗਾਇਨ ਵਿੱਚ ਦੂਜਾ ਅਤੇ ਗੁਰਪ੍ਰੀਤ ਸਿੰਘ ਨੇ ਸੁੰਦਰ ਲਿਖਾਈ ਵਿੱਚ ਤੀਸਰਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਂ ਰੌਸ਼ਨ ਕੀਤਾ। ਇਨ੍ਹਾਂ ਮੁਕਾਬਲਿਆਂ ਵਿੱਚ ਜੇਤੂ ਵਿਦਿਆਰਥੀਆਂ ਨੂੰ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾਂ ਨੇ ਆਪਣੇ ਸੰਦੇਸ਼ ਵਿੱਚ ਵਧਾਈ ਦਿੰਦਿਆਂ। ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸ੍ਰੀਮਤੀ ਪਰਮਿੰਦਰ ਕੌਰ, ਪ੍ਰਿੰ: ਭੰਗੂ, ਸ: ਅਮਰਜੀਤ ਸਿੰਘ, ਸ: ਰਾਜਬਿੰਦਰ ਸਿੰਘ ਸੰਧੂ, ਸ: ਰਣਕੀਰਤ ਸਿੰਘ ਸੰਧੂ, ਸ: ਸ਼ਰਨਜੀਤ ਸਿੰਘ ਭੰਗੂ ਵੱਲੋਂ ਜੇਤੂ ਵਿਦਿਆਰਥੀਆਂ ਨੂੰ ਤਮਗੇ ਵੰਡਣ ਦੀ ਰਸਮ ਅਦਾ ਕੀਤੀ।
Check Also
ਨਗਰ ਨਿਗਮ ਵੱਲੋਂ ਵਿਸ਼ਾਲ ਐਂਟੀ-ਇਨਕਰੋਚਮੈਂਟ ਵਿਸ਼ੇਸ਼ ਮੁਹਿੰਮ ਚਲਾਈ ਗਈ
ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਗੋਲ ਬਾਗ (ਰੇਲਵੇ ਸਟੇਸ਼ਨ ਦੇ …
Punjab Post Daily Online Newspaper & Print Media