Tuesday, July 7, 2026

ਦੋ ਹੋਰ ਬੱਚੀਆਂ ਦੇ ਆਉਣ ਨਾਲ ਪੰਘੂੜੇ ਵਿੱਚ ਬੱਚਿਆਂ ਦੀ ਗਿਣਤੀ ਹੋਈ 139

PPN1908201612ਅੰਮ੍ਰਿਤਸਰ, 19 ਅਗਸਤ (ਜਗਦੀਪ ਸਿੰਘ ਸੱਗੂ) – ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰੈੱਡ ਕਰਾਸ ਸੁਸਾਇਟੀ ਵਿੱਚ ਸ਼ੁਰੂ ਕੀਤੀ ਨਿਵੇਕਲੀ ਪੰਘੂੜਾ ਸਕੀਮ ਤਹਿਤ ਅੱਜ ਦੋ ਹੋਰ ਬੱਚੀਆਂ ਨੂੰ ਪੰਘੂੜੇ ਚੋਂ ਪ੍ਰਾਪਤ ਕੀਤਾ ਗਿਆ। ਇਨ੍ਹਾਂ ਬੱਚੀਆਂ ਨੂੰ ਵਧੀਕ ਡਿਪਟੀ ਕਮਿਸ਼ਨਰ ਸ. ਤਜਿੰਦਰ ਪਾਲ ਸਿੰਘ ਸੰਧੂ ਅਤੇ ਉਨ੍ਹਾਂ ਦੀ ਸੁਪਤਨੀ ਸ੍ਰੀਮਤੀ ਨਰਿੰਦਰ ਕੌਰ ਨੇ ਪ੍ਰਾਪਤ ਕੀਤਾ ਅਤੇ ‘ਲਾਪਾ’ ਸਕੀਮ ਅਧੀਨ ਸਵਾਮੀ ਗੰਗਾ ਨੰਦ ਭੂਰੀ ਵਾਲੇ ਫਾਊਂਡੇਸ਼ਨ, ਧਾਮ ਤਲਵੰਡੀ ਖੁਰਦ, ਲੁਧਿਆਣਾ ਵਿਖੇ ਭੇਜਣ ਦੀ ਪ੍ਰਕਿਰਿਆ ਪੂਰੀ ਕੀਤੀ। ਪੰਘੂੜਾ ਸਕੀਮ ਤਹਿਤ ਇਸ ਬੱਚੀ ਦੇ ਆਉਣ ਨਾਲ ਕੁੱਲ ਬੱਚਿਆਂ ਦੀ ਗਿਣਤੀ 139 ਹੋ ਗਈ ਹੈ ਜਿਨ੍ਹਾਂ ਵਿਚ 119 ਲੜਕੀਆਂ ਅਤੇ 20 ਲੜਕੇ ਹਨ।
ਵਧੀਕ ਡਿਪਟੀ ਕਮਿਸ਼ਨਰ ਸ. ਤਜਿੰਦਰ ਪਾਲ ਸਿੰਘ ਸੰਧੂ ਨੇ ਇਸ ਮੌਕੇ ਦੱਸਿਆ ਕਿ ਬੀਤੀ 14 ਅਗਸਤ ਨੂੰ ਸਵੇਰੇ 5.15 ਵਜੇ ਦੇ ਕਰੀਬ ਕਿਸੇ ਅਨਜਾਣ ਵਿਅਕਤੀ ਵੱਲੋਂ ਦੋ-ਤਿੰਨ ਮਹੀਨੇ ਦੀ ਬੱਚੀ ਨੂੰ ਪੰਘੂੜੇ ਵਿਚ ਪਾਇਆ ਗਿਆ ਸੀ, ਜਿਸ ਦਾ ਬੁੱਲ ਕੱਟਿਆ ਹੋਇਆ ਹੈ। ਇਸੇ ਤਰ੍ਹਾਂ 15 ਅਗਸਤ ਨੂੰ ਰਾਤ ਦੇ 12 ਵਜੇ 2-3 ਦਿਨ ਦੀ ਇਕ ਹੋਰ ਬੱਚੀ ਨੂੰ ਕਿਸੇ ਵੱਲੋਂ ਪੰਘੂੜੇ ਵਿਚ ਪਾਇਆ ਗਿਆ। ਇਨ੍ਹਾਂ ਦੋਵਾਂ ਬੱਚੀਆਂ ਦਾ ਮੈਡੀਕਲ ਪਾਰਵਤੀ ਦੇਵੀ ਹਸਪਤਾਲ, ਰਣਜੀਤ ਐਵੀਨਿਊ ਤੋਂ ਕਰਵਾਇਆ ਗਿਆ ਅਤੇ ਇਸ ਵੇਲੇ ਬੱਚੀਆਂ ਬਿਲਕੁਲ ਤੰਦਰੁਸਤ ਹਨ। ਇਸ ਲਈ ਇਨ੍ਹਾਂ ਨੂੰ ਪਾਲਣ-ਪੋਸ਼ਣ ਅਤੇ ਕਾਨੂੰਨੀ ਅਡਾਪਸ਼ਨ ਹਿੱਤ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਵੱਲੋਂ ਸਰਕਾਰ ਵੱਲੋਂ ਨਿਰਧਾਰਿਤ ਸੰਸਥਾ ਵਿਖੇ ਭੇਜਿਆ ਜਾਵੇਗਾ, ਜਿਥੇ ਪਹਿਲਾਂ ਭੇਜੇ ਗਏ ਬੱਚਿਆਂ ਵਾਂਗ ਸਰਕਾਰ ਵੱਲੋਂ ਨਿਰਧਾਰਿਤ ਪ੍ਰਕਿਰਿਆ ਪੂਰੀ ਕਰਨ ਉਪਰੰਤ ਸੰਸਥਾ ਵੱਲੋਂ ਇਨ੍ਹਾਂ ਬੱਚੀਆਂ ਦੀ ਲੋੜਵੰਦ ਪਰਿਵਾਰ ਨੂੰ ਅਡਾਪਸ਼ਨ ਕਰਵਾ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੇ ਬੱਚਾ ਗੋਦ ਲੈਣਾ ਹੋਵੇ ਤਾਂ ਉਹ ਵੈੱਬਸਾਈਟ www.cara.nic.in ਰਾਹੀਂ ਆਪਣੀ ਆਨਲਾਈਨ ਰਜਿਸਟ੍ਰੇਸ਼ਨ ਕਰਵਾ ਸਕਦਾ ਹੈ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਨਵਰੀ 2008 ਤੋਂ ਰੈੱਡ ਕਰਾਸ ਦਫ਼ਤਰ ਦੇ ਬਾਹਰ ਇਹ ‘ਪੰਘੂੜਾ’ ਸਥਾਪਿਤ ਕੀਤਾ ਗਿਆ ਹੈ ਅਤੇ ਕੋਈ ਵੀ ਲਾਵਾਰਿਸ ਅਤੇ ਪਾਲਣ-ਪੋਸ਼ਣ ਤੋਂ ਅਸਮਰੱਥ ਰਹਿਣ ਵਾਲੇ ਮਾਪੇ ਅਣਚਾਹੇ ਬੱਚੇ ਨੂੰ  ਇਸ  ਪੰਘੂੜੇ  ਵਿਚ  ਰੱਖ ਸਕਦੇ ਹਨ। ਉਨ੍ਹਾਂ ਦੱਸਿਆ ਕਿ ਪੰਘੂੜੇ ਵਿਚ ਪ੍ਰਾਪਤ ਹੋਣ ਉਪਰੰਤ ਬੱਚੇ ਨੂੰ  ਰੈਡ ਕਰਾਸ ਵੱਲੋਂ ਮੈਡੀਕਲ ਸਹਾਇਤਾ ਦਿਵਾ ਕੇ ਤੰਦਰੁਸਤ ਹਾਲਤ ਵਿਚ ਉਸ ਦੀ ਸੁਰੱਖਿਆ, ਪਾਲਣ-ਪੋਸ਼ਣ ਅਤੇ  ਚੰਗੇ  ਭੱਵਿਖ  ਲਈ ਸਰਕਾਰ ਵੱਲੋਂ ਘੋਸ਼ਿਤ ਕੀਤੀਆਂ ਸੰਸਥਾਵਾਂ (ਲੀਗਲ ਅਡਾਪਸ਼ਨ ਐਂਡ ਪਲੇਸਮੈਂਟ ਏਜੰਸੀੇ) ਵਿਚ ਪ੍ਰਵਰਿਸ਼  ਲਈ ਤਬਦੀਲ  ਕਰ ਦਿੱਤਾ ਜਾਂਦਾ ਹੈ। ਇਸ ਮੌਕੇ ਰੈੱਡ ਕਰਾਸ ਦੇ ਵਧੀਕ ਸਕੱਤਰ ਠਾਕੁਰ ਰਣਧੀਰ ਸਿੰਘ, ਸੁਪਰਡੈਂਟ ਸ੍ਰੀ ਦਵਿੰਦਰ ਸ਼ਰਮਾ ਅਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ।

Check Also

ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ ਸਬਸਿਡੀ – ਚੇਅਰਮੈਨ ਬਰਾੜ

ਅੰਮ੍ਰਿਤਸਰ, 5 ਜੁਲਾਈ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ …

Leave a Reply