ਅੰਮ੍ਰਿਤਸਰ, 19 ਅਗਸਤ (ਪੰਜਾਬ ਪੋਸਟ ਬਿਊਰੋ) – ਪੰਜਾਬੀ ਸਹਿਤ ਸਭਾ ਚੌਗਾਵਾਂ ਵਲੋਂ ਵਿਰਸਾ ਵਿਹਾਰ ਸੁਸਾਇਟੀ ਦੇ ਸਹਿਯੋਗ ਨਾਲ ਪੰਜਾਬੀ ਜੁਬਾਨ ਦੇ ਚਰਚਿਤ ਪ੍ਰਗਤੀਵਾਦੀ ਸ਼ਾਇਰ ਬਾਵਾ ਬਲਵੰਤ ਦੇ 101ਵੇਂ ਜਨਮ ਦਿਵਸ ਨੂੰ ਸਮਰਪਿਤ ਵਿਸ਼ੇਸ਼ ਸਾਹਿਤਕ ਸਮਾਗਮ 21 ਅਗਸਤ ਐਤਵਾਰ 11 ਵਜੇ ਸਥਾਨਕ ਵਿਰਸਾ ਵਿਹਾਰ ਦੇ ਨਾਨਕ ਸਿੰਘ ਸੈਮੀਨਾਰ ਹਾਲ ਵਿੱਚ ਕਰਵਾਇਆ ਜਾ ਰਿਹਾ ਹੈ।ਸਭਾ ਦੇ ਪ੍ਰਧਾਨ ਧਰਮਿੰਦਰ ਔਲਖ ਅਤੇ ਦੀਪ ਦਵਿੰਦਰ ਸਿੰਘ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਇਸ ਸਾਹਿਤਕ ਸਮਾਗਮ ਵਿੱਚ ਡਾ. ਓਮਿੰਦਰ ਜੌਹਲ, ਡਾ. ਖਾਹਰਾ, ਡਾ. ਦਰਿਆ ਅਤੇ ਨਿਰਮਲ ਅਰਪਨ ਬਾਵਾ ਬੁਲਵੰਤ ਦੀ ਸ਼ਾਇਰੀ ਅਤੇ ਜੀਵਨ ਜਾਂਚ ਦੇ ਹਵਾਲੇ ਨਾਲ ਗੱਲਬਾਤ ਕਰਨਗੇ ਅਤੇ ਬਾਵਾ ਬਲਵੰਤ ਦੇ ਭਾਣਜੇ ਕਮਾਡੈਂਟ ਪੀ.ਕੇ ਮੋਹਲਾ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਇਸ ਸਮੇਂ ਸਾਹਿਤ ਸਭਾ ਵਲੋਂ ਸ਼ਾਇਰਾ ਦਵਿੰਦਰਪ੍ਰੀਤ ਨੂੰ ਬਾਵਾ ਬਲਵੰਤ ਯਾਦਗਾਰੀ ਪੁਰਸਕਾਰ ਵੀ ਪ੍ਰਦਾਨ ਕੀਤਾ ਜਾਵੇਗਾ।
Check Also
ਖਾਲਸਾ ਕਾਲਜ ਇੰਜ਼ੀਨੀਅਰਿੰਗ ਵਿਖੇ ਤੀਜੀ ਰਾਸ਼ਟਰੀ ਮਹਿਲਾ ਕਾਨਫਰੰਸ ‘ਹਰਬਿਜ਼’ ਕਰਵਾਈ ਗਈ
ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ …
Punjab Post Daily Online Newspaper & Print Media