Sunday, March 15, 2026

ਭਗਤ ਪੂਰਨ ਸਿੰਘ ਜੀ ਦੀ ਯਾਦ ਵਿੱਚ ਸਮਾਗਮ ਕਰਵਾਇਆ

PPN2008201610ਨਵੀਂ ਦਿੱਲੀ, 20 ਅਗਸਤ (ਪੰਜਾਬ ਪੋਸਟ ਬਿਊਰੋ)- ਜੀਵਨ ਭਰ ਮਾਨਵ ਸੇਵਾ ਵਿੱਚ ਸਮਰਪਿਤ ਰਹੇ ਭਗਤ ਪੂਰਨ ਸਿੰਘ ਜੀ ਦੀ ਯਾਦ ਵਿੱਚ ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ) ਵਲੋਂ ਗੁਰਦੁਅਰਾ ਬੰਗਲਾ ਸਾਹਿਬ ਵਿਖੇ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ।ਸ੍ਰੀ ਅਖੰਡ ਸਾਹਿਬ ਦੇ ਪਾਠ ਦੀ ਸਮਾਪਤੀ ਉਪਰੰਤ ਕੀਰਤਨ ਦਰਬਾਰ ਸਜਾਇਆ ਗਿਆ।ਜਿਸ ਵਿੱਚ ਪੰਥ ਪ੍ਰਵਾਨਤ ਪ੍ਰਸਿੱਧ ਕੀਰਤਨੀ ਜੱਥਿਆਂ ਨੇ ਰਸ-ਭਿੰਨੇ ਕੀਰਤਨ ਅਤੇ ਕੱਥਾ-ਵਾਚਕਾਂ ਨੇ ਗੁਰ-ਸ਼ਬਦ ਦੀ ਵਿਆਖਿਆ ਸਹਿਤ ਕੱਥਾ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ।ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਰਾਣਾ ਪਰਮਜੀਤ ਸਿੰਘ ਨੇ ਇਸ ਮੌਕੇ ਭਗਤ ਪੂਰਨ ਸਿੰਘ ਵਲੋਂ ਮਾਨਵਤਾ ਪ੍ਰਤੀ ਕੀਤੀ ਗਈ ਨਿਸ਼ਕਾਮ ਸੇਵਾ ਤੋਂ ਸੰਗਤਾਂ ਨੂੰ ਵਿਸਥਾਰ ਨਾਲ ਜਾਣੂ ਕਰਵਾਇਆ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply