Monday, March 16, 2026

ਬਾਬਾ ਅਮਰ ਸਿੰਘ ਨਨਕਾਣਾ ਸਾਹਿਬ ਵਾਲਿਆਂ ਦੀ ਪੰਜਵੀਂ ਬਰਸੀ ਮਨਾਈ

PPN2008201612ਅੰਮ੍ਰਿਤਸਰ, 20 ਅਗਸਤ (ਪੰਜਾਬ ਪੋਸਟ ਬਿਊਰੋ)- ਦੇਸ਼ ਦੀ ਅਜਾਦੀ ਤੋਂ ਪਹਿਲਾਂ ਤੇ ਬਾਅਦ ਵਿੱਚ ਵੀ ਲੰਮਾ ਸਮਾਂ ਗੁਰਦੁਆਰਾ ਜਨਮ ਅਸਥਾਨ ਸ਼੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸੇਵਾਵਾਂ ਨਿਭਾਉਣ ਵਾਲੇ ਬਾਬਾ ਅਮਰ ਸਿੰਘ ਨਨਕਾਣਾ ਸਾਹਿਬ ਵਾਲਿਆਂ ਦੀ ਪੰਜਵੀਂ ਬਰਸੀ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਤੇ ਸਾਕ ਸੰਬੰਧੀਆਂ ਦੇ ਵੱਲੋਂ ਗੁਰਦੁਆਰਾ ਪੁਲਿਸ ਕਲੌਨੀ ਸਿਵਲ ਲਾਈਨ ਵਿਖੇ ਬੜੀ ਸ਼ਰਧਾ ਭਾਵਨਾ ਦੇ ਨਾਲ ਮਨਾਈ ਗਈ।ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਉਪਰੰਤ ਸੱਜੇ ਧਾਰਮਿਕ ਦੀਵਾਨ ਦੌਰਾਨ ਸਿੱਖ ਪੰਥ ਦੇ ਮਹਾਨ ਢਾਡੀ, ਰਾਗੀ ਤੇ ਕਵੀਸ਼ਰੀ ਜੱਥਿਆਂ ਦੇ ਵੱਲੋਂ ਗੁਰਬਾਣੀ ਦੇ ਮਨੋਹਰ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ ਤੇ ਸਿੱਖ ਗੁਰੂਆਂ ਦੇ ਕੁਰਬਾਨੀਆਂ ਭਰੇ ਸੁਨਹਿਰੀ ਇਤਿਹਾਸ ਤੋਂ ਜਾਣੂੰ ਕਰਵਾਇਆ ਗਿਆ।ਵੱਖ-ਵੱਖ ਬੁੱਧੀਜੀਵੀਆਂ ਤੇ ਬੁਲਾਰਿਆਂ ਦੇ ਵੱਲੋਂ ਬਾਬਾ ਅਮਰ ਸਿੰਘ ਜੀ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਦੱਸਿਆ ਕਿ ਉਨ੍ਹਾਂ ਨੇ ਜ਼ਿੰਦਗੀ ਦਾ ਲੰਮਾ ਸਮਾਂ ਗੁਰਬਾਣੀ ਪ੍ਰਚਾਰ ਤੇ ਸਮਾਜ ਸੇਵਾ ਤੇ ਕਾਰ ਸੇਵਾ ਕਾਰਜਾਂ ਨੂੰ ਸਮਰਪਿਤ ਕੀਤਾ।ਜਦੋਂ ਕਿ ਗੁਰਦੁਆਰਾ ਜਨਮ ਅਸਥਾਨ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਵੀ ਆਪਣੀਆਂ ਸੇਵਾਵਾਂ ਦਿੱਤੀਆਂ।ਅਜਿਹੇ ਗੁਰੂ ਦੇ ਪਿਆਰੀਆਂ ਤੇ ਅਨਿਨ ਸੇਵਕਾਂ ਦੇ ਦਿਹਾੜੇ ਮਨਾਉਣਾ ਇੱਕ ਬੇਮਿਸਾਲ ਪਰੰਪਰਾ ਹੈ।ਜੋ ਲੋਕ ਆਪਣੇ ਬਜ਼ੁਰਗਾਂ ਦੇ ਅਜਿਹੇ ਦਿਨ ਦਿਹਾੜੇ ਮਨਾਉਂਦੇ ਹਨ, ਉਹ ਸਮਾਜ ਵਿੱਚ ਤਰੱਕੀ ਤੇ ਖੁਸ਼ਹਾਲੀ ਦਾ ਨਿੱਘ ਮਾਣਦੇ ਹਨ।ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਬਾਬਾ ਰਸ਼ਪਾਲ ਸਿੰਘ ਦੇ ਵੱਲੋਂ ਸਰਬੱਤ ਦੇ ਭਲੇ ਲਈ ਅਰਦਾਸਾਂ ਸੋਧਣ ਦੇ ਨਾਲ-ਨਾਲ ਆਏ ਮਹਿਮਾਨਾਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ।ਬਾਬਾ ਜੀ ਦੇ ਛੋਟੇ ਭਰਾਤਾ ਅਜੀਤ ਸਿੰਘ ਗੋਰਖਪੁਰ ਨੇ ਵੀ ਉਨ੍ਹਾਂ ਦੀ ਜੀਵਨ ਸ਼ੈਲੀ ਤੇ ਰੋਸ਼ਨੀ ਪਾਉਂਦੀਆਂ ਸਭ ਦਾ ਧੰਨਵਾਦ ਕੀਤਾ।ਗੁਰੂ ਕੇ ਅਤੁੱਟ ਲੰਗਰ ਵੀ ਵਰਤਾਏ ਗਏ।ਇਸ ਮੌਕੇ ਬਾਬਾ ਰਸ਼ਪਾਲ ਸਿੰਘ, ਰਜਿੰਦਰ ਸਿੰਘ, ਕੁਲਵੰਤ ਸਿੰਘ ਮੁਹਾਵਾ, ਡਾ. ਮੋਤੀ ਦਲਤਪੁਰ, ਹਰਪ੍ਰੀਤ ਕੌਰ, ਡੇਵਿਡ ਮਸੀਹ ਆਦਿ ਹਾਜਰ ਸਨ।

Check Also

ਡੀ.ਏ.ਵੀ ਪਬਲਿਕ ਸਕੂਲ ਵਿਖੇ ਲਿੰਗ ਸੰਵੇਦਨਸ਼ੀਲਤਾ ਵਰਕਸ਼ਾਪ ਦਾ ਆਯੋਜਨ

ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …

Leave a Reply