Friday, November 6, 2026

ਸ਼੍ਰੋਮਣੀ ਅਕਾਲੀ ਦਲ (ਅ) ਦੀ ਸਲਾਨਾ ਰਾਜਨੀਤਿਕ ਕਾਨਫਰੰਸ ਬੇਮਿਸਾਲ ਹੋ ਨਿਬੜੀ – ਸਖੀਰਾ

PPN2008201615ਅੰਮ੍ਰਿਤਸਰ, 20 ਅਗਸਤ (ਪੰਜਾਬ ਪੋਸਟ ਬਿਊਰੋ)- ਰੱਖੜ ਪੁੰਨਿਆ ਦੇ ਸ਼ੁੱਭ ਅਵਸਰ ‘ਤੇ ਇਤਿਹਾਸਕ ਨਗਰੀ ਬਾਬਾ ਬਕਾਲਾ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ (ਅ) ਦੇ ਵੱਲੋਂ ਕਰਵਾਈ ਗਈ ਸਲਾਨਾ ਰਾਜਨੀਤਿਕ ਕਾਨਫਰੰਸ ਦੇ ਵਿੱਚ ਸ਼ਮੂਲੀਅਤ ਕਰਨ ਆਏ ਪੰਥ ਦਰਦੀਆਂ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਪਾਰਟੀ ਦੇ ਜਨਰਲ ਸਕੱਤਰ ਜਰਨੈਲ ਸਿੰਘ ਸਖੀਰਾ ਨੇ ਕਿਹਾ ਕਿ ਪਹਿਲਾਂ ਦੀ ਤਰ੍ਹਾਂ ਇਸ ਵਾਰ ਵੀ ਸ਼੍ਰੋਮਣੀ ਅਕਾਲੀ ਦਲ (ਅ) ਦੀ ਸਲਾਨਾ ਰਾਜਨੀਤਿਕ ਕਾਨਫਰੰਸ ਬੇਮਿਸਾਲ ਹੋ ਨਿਬੜੀ।ਜਿਸ ਵਿੱਚ ਸ਼ਮੂਲੀਅਤ ਕਰਨ ਵਾਲੇ ਲੋਕਾਂ ਨੇ ਇਹ ਗੱਲ ਸਾਬਿਤ ਕਰ ਦਿੱਤੀ ਹੈ ਕਿ ਆਉਣ ਵਾਲੇ ਸਮੇਂ ਦੌਰਾਨ ਪੰਜਾਬ ਦੇ ਲੋਕਾਂ ਨੂੰ ਇੱਕ ਸਾਫ ਸਪੱਸ਼ਟ ਪ੍ਰਸ਼ਾਸਨ ਮੁਹੱਈਆ ਹੋਵੇਗਾ।ਉਨ੍ਹਾ ਕਿਹਾ ਕਿ ਪਾਰਟੀ ਪ੍ਰਧਾਨ ਸਾਬਕਾ ਐਮ.ਪੀ ਸਿਮਰਨਜੀਤ ਸਿੰਘ ਮਾਨ ਵੱਲੋਂ ਜੋ ਵਾਅਦੇ ਆਪਣੀ ਤਕਰੀਰ ਦੇ ਦੌਰਾਨ ਪੰਜਾਬ ਦੀ ਜਨਤਾ ਨਾਲ ਕੀਤੇ ਹਨ, ਉਹ ਪੰਥਕ ਸਰਕਾਰ ਬਣਨ ‘ਤੇ ਹੂ-ਬ-ਹੂ ਪੂਰੇ ਕੀਤੇ ਜਾਣਗੇ।
ਉਨ੍ਹਾਂ ਕਿਹਾ ਪੰਜਾਬ ਦੇ ਕਿਸਾਨਾਂ ਦੀ ਹਿਤੈਸ਼ੀ ਕਹਾਉਣ ਵਾਲੀ ਪੰਜਾਬ ਦੀ ਅਕਾਲੀ-ਭਾਜਪਾ ਸਰਕਾਰ ਤੇ ਕਾਂਗਰਸ ਪਾਰਟੀ ਨੇ ਪੰਜਾਬ ਦੀ ਜਨਤਾ ਨੂੰ ਲੁੱਟਿਆ ਤੇ ਕੁੱਟਿਆ ਜਦੋਂ ਕਿ ਪੰਥਕ ਸਰਕਾਰ ਆਉਣ ਤੇ ਹਰੇਕ ਵਰਗ ਦੇ ਹਰ ਤਰ੍ਹਾਂ ਦੇ ਕਰਜ਼ਿਆਂ ਤੇ ਕਾਂਟਾ ਮਾਰ ਕੇ ਰਾਹਤ ਪ੍ਰਦਾਨ ਕੀਤੀ ਜਾਵੇਗੀ।ਉਨ੍ਹਾਂ ਨੇ ਪੰਜਾਬ ਦੀ ਜਨਤਾ ਨੂੰ 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਥਕ ਸਰਕਾਰ ਬਣਾਉਣ ਲਈ ਅਪੀਲ ਕੀਤੀ।ਅੰਤ ਵਿੱਚ ਉਨ੍ਹਾਂ ਗਿਆਨੀ ਧਿਆਨ ਸਿੰਘ ਮੰਡ, ਭਾਈ ਅਮਰੀਕ ਸਿੰਘ ਅਜਨਾਲਾ, ਭਾਈ ਬਲਜੀਤ ਸਿੰਘ ਦਾਦੂਵਾਲ ਵੱਲੋਂ 10 ਨਵੰਬਰ 2016 ਨੂੰ ਗੁਰੂ ਦੀ ਪਾਵਨ ਪਵਿਤੱਰ ਨਗਰੀ ਦਮਦਮਾ ਸਾਹਿਬ ਸਾਬੋ ਕੀ ਤਲਵੰਡੀ ਜ਼ਿਲ੍ਹਾ ਬਠਿੰਡਾ ਵਿਖੇ ਬੁਲਾਏ ਸਰਬੱਤ ਖਾਲਸਾ ਸੰਮੇਲਨ ਵਿੱਚ ਵੱਡੀ ਗਿਣਤੀ ਵਿੱਚ ਹੁੰਮ ਹੁੰਮਾ ਕੇ ਪੁੱਜਣ ਤੇ ਲੋੜ ਪੈਣ ‘ਤੇ ਸਰਕਾਰੀ ਜਬਰ ਤੇ ਤਸ਼ੱਦਦ ਵਿਰੁੱਧ ਡੱਟਣ ਲਈ ਅਪੀਲ ਕੀਤੀ।

Check Also

ਰੈਡ ਕਰਾਸ ਸੋਸਾਇਟੀ ਵਲੋਂ ਆਪਦਾ ਪ੍ਰਬੰਧਨ ਲਈ ਦੋ ਰੋਜਾ ਵਰਕਸ਼ਾਪ ਆਯੋਜਿਤ

ਅੰਮ੍ਰਿਤਸਰ, 5 ਨਵੰਬਰ (ਜਗਦੀਪ ਸਿੰਘ) – ਡਿਪਟੀ ਕਮਿਸ਼ਨਰ-ਕਮ-ਪ੍ਰਧਾਨ, ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਦਲਵਿੰਦਰਜੀਤ ਸਿੰਘ,ਅੰਮ੍ਰਿਤਸਰ ਦੀ …

Leave a Reply