ਅੰਮ੍ਰਿਤਸਰ, 21 ਅਗਸਤ (ਜਗਦੀਪ ਸਿੰਘ ਸੱਗੂ)- ਭਾਰਤ ਚੋਣ ਕਮਿਸ਼ਨ ਵੱਲੋਂ ਯੋਗਤਾ ਮਿਤੀ 1.1.2017 ਦੇ ਆਧਾਰ ‘ਤੇ ਵੋਟਰ ਸੂਚੀਆਂ ਦੀ ਸਪੈਸ਼ਲ ਸਰਸਰੀ ਸੁਧਾਈ ਦਾ ਪ੍ਰੋਗਰਾਮ ਜਾਰੀ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਅੰਮ੍ਰਿਤਸਰ ਸ੍ਰੀ ਵਰੁਣ ਰੂਜਮ ਨੇ ਦੱਸਿਆ ਕਿ ਵੋਟਰ ਸੂਚੀਆਂ ਦੀ ਮੁਢਲੀ ਪ੍ਰਕਾਸ਼ਨਾ 7 ਸਤੰਬਰ 2016 ਨੂੰ ਹੋਵੇਗੀ ਅਤੇ ਵੋਟਰ ਸੂਚੀਆਂ ਸਬੰਧੀ ਦਾਅਵੇ ਅਤੇ ਇਤਰਾਜ ਦਾਖ਼ਲ ਕਰਨ ਦਾ ਸਮਾਂ 7 ਸਤੰਬਰ ਤੋਂ 7 ਅਕਤੂਬਰ 2016 ਤੱਕ ਦਾ ਹੋਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਗ੍ਰਾਮ ਸਭਾਵਾਂ/ਲੋਕਲ ਬਾਡੀਜ਼ ਅਤੇ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨਾਂ ਦੀਆਂ ਮੀਟਿੰਗਾਂ ਵਿਚ ਲੋਕਲ ਚੋਣ ਖੇਤਰ ਨਾਲ ਸਬੰਧਿਤ ਭਾਗ/ਸੈਕਸ਼ਨ ਦੀ ਫੋਟੋ ਵੋਟਰ ਸੂਚੀ 10 ਸਤੰਬਰ 2016 ਅਤੇ 24 ਸਤੰਬਰ 2016 ਨੂੰ ਪੜ੍ਹੀ ਜਾਵੇਗੀ।
ਜ਼ਿਲ੍ਹਾ ਚੋਣ ਅਫ਼ਸਰ ਨੇ ਅੱਗੇ ਦੱਸਿਆ ਕਿ ਬੂਥਾਂ ਵਿਖੇ ਰਾਜਨੀਤਿਕ ਪਾਰਟੀਆਂ ਦੇ ਬੂਥ ਲੈਵਲ ਏਜੰਟਾਂ ਦੇ ਨਾਲ ਦਾਅਵੇ ਅਤੇ ਇਤਰਾਜਾਂ ਦੇ ਫਾਰਮ ਪ੍ਰਾਪਤ ਕਰਨ ਲਈ 11 ਸਤੰਬਰ 2016 ਅਤੇ 25 ਸਤੰਬਰ 2016 ਨੂੰ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ ਦੁਆਰਾ ਦਾਅਵੇ ਅਤੇ ਇਤਰਾਜਾਂ ਦਾ ਨਿਪਟਾਰਾ 4 ਨਵੰਬਰ 2016 ਨੂੰ ਕੀਤਾ ਜਾਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਫੋਟੋ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ 2 ਜਨਵਰੀ 2017 ਨੂੰ ਕਰ ਦਿੱਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਦਾਅਵੇ ਅਤੇ ਇਤਰਾਜ ਆਦਿ ਦਾਖ਼ਲ ਕਰਨ ਲਈ ਫਾਰਮ 7 ਸਤੰਬਰ 2016 ਤੋਂ 7 ਅਕਤੂਬਰ ਤੱਕ ਸਬੰਧਤ ਖੇਤਰ ਦੇ ਬੀ. ਐਲ. ਓ ਕੋਲ ਜਾਂ ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਦੇ ਦਫ਼ਤਰ ਕੋਲ ਸਿੱਧੇ ਜਮ੍ਹਾਂ ਕਰਵਾ ਕੇ ਰਸੀਦ ਪ੍ਰਾਪਤ ਕੀਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਵੋਟਰ ਸੂਚੀ ਵਿਚ ਆਪਣਾ ਨਾਂਅ ਸ਼ਾਮਿਲ ਕਰਵਾਉਣ ਲਈ ਫਾਰਮ 6, ਦਰਜ ਇੰਦਰਾਜਾਂ ‘ਤੇ ਇਤਰਾਜ ਲਈ ਫਾਰਮ 7, ਦਰਜ ਵੇਰਵਿਆਂ ਦੀ ਦਰੁਸਤੀ ਲਈ ਫਾਰਮ 8 ਅਤੇ ਇਕ ਹੀ ਚੋਣ ਹਲਕੇ ਵਿਚ ਇਕ ਪੋਲਿੰਗ ਸਟੇਸ਼ਨ ਤੋਂ ਦੂਜੇ ਪੋਲਿੰਗ ਸਟੇਸ਼ਨਾਂ ਵਿਚ ਇੰਦਰਾਜ ਦੀ ਤਬਦੀਲੀ ਲਈ ਫਾਰਮ 8 ੳ ਦੀ ਵਰਤੋਂ ਕੀਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਇਹ ਫਾਰਮ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ, ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਅਤੇ ਬੂਥ ਲੈਵਲ ਅਫ਼ਸਰਾਂ ਪਾਸੋਂ ਮੁਫ਼ਤ ਪ੍ਰਾਪਤ ਕੀਤੇ ਜਾ ਸਕਦੇ ਹਨ। ਸ੍ਰੀ ਰੂਜਮ ਨੇ ਸਮੂਹ ਰਾਜਨੀਤਿਕ ਪਾਰਟੀਆਂ ਅਤੇ ਆਮ ਜਨਤਾ ਨੂੰ ਅਪੀਲ ਕੀਤੀ ਹੈ ਕਿ ਸਰਸਰੀ ਸੁਧਾਈ ਦੇ ਇਸ ਪ੍ਰੋਗਰਾਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੂਰਾ ਸਹਿਯੋਗ ਦਿੱਤਾ ਜਾਵੇ।
Check Also
ਰੈਡ ਕਰਾਸ ਸੋਸਾਇਟੀ ਵਲੋਂ ਆਪਦਾ ਪ੍ਰਬੰਧਨ ਲਈ ਦੋ ਰੋਜਾ ਵਰਕਸ਼ਾਪ ਆਯੋਜਿਤ
ਅੰਮ੍ਰਿਤਸਰ, 5 ਨਵੰਬਰ (ਜਗਦੀਪ ਸਿੰਘ) – ਡਿਪਟੀ ਕਮਿਸ਼ਨਰ-ਕਮ-ਪ੍ਰਧਾਨ, ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਦਲਵਿੰਦਰਜੀਤ ਸਿੰਘ,ਅੰਮ੍ਰਿਤਸਰ ਦੀ …
Punjab Post Daily Online Newspaper & Print Media