Saturday, November 7, 2026

ਕਾਂਗਰਸ ਸੇਵਾ ਦਲ ਵੱਲੋਂ ਸਵ. ਰਾਜੀਵ ਗਾਂਧੀ ਦਾ ਜਨਮ ਦਿਹਾੜਾ ਮਨਾਇਆ ਗਿਆ

PPN2108201605
ਅੰਮ੍ਰਿਤਸਰ, 21 ਅਗਸਤ (ਜਗਦੀਪ ਸਿੰਘ ਸੱਗੂ)- ਹਰ ਸਾਲ ਦੀ ਤਰਾਂ ਇਸ ਸਾਲ ਵੀ ਕਾਂਗਰਸ ਸੇਵਾ ਦਲ ਦੇ ਜਿਲਾ ਚੀਫ ਆਰਗੇਨਾਈਜਰ ਦੀ ਅਗਵਾਈ ਵਿਚ ਸਵ: ਰਾਜੀਵ ਗਾਂਧੀ ਦੇ ਜਨਮ ਦਿਹਾੜੇ ‘ਤੇ ਸ਼ਰਧਾਂਜਲੀਆਂ ਦਿੱਤੀਆਂ ਗਈਆਂ।ਇਸ ਸਮੇਂ ਸੰਦੀਪ ਸਰੀਨ ਨੇ ਕਿਹਾ ਕਿ ਸਵ. ਰਾਜੀਵ ਗਾਂਧੀ ਨੇ ਪ੍ਰਧਾਨ ਮੰਤਰੀ ਬਣ ਕੇ ਦੇਸ਼ ਨੂੰ ਤਰੱਕੀ ਦੀ ਰਾਹ ਤੇ ਲੈ ਕੇ ਗਏ ਸਨ।ਉਨ੍ਹਾਂ ਕਿਹਾ ਕਿ ਅੱਜ ਦੀ ਨੌਜਵਾਨ ਪੀੜੀ ਨੂੰ ਸਵ.ਰਾਜੀਵ ਗਾਂਧੀ ਜੀ ਦੇ ਦੱਸੇ ਹੋਏ ਮਾਰਗ ਤੇ ਚੱਲਣ ਦੀ ਲੋੜ ਹੈ, ਤਾਂ ਜੋ ਸਾਡਾ ਦੇਸ਼ ਜੋ ਕਿ ਵਪਾਰ ਤੋਂ ਪਿਛੜਦਾ ਜਾ ਰਿਹਾ ਹੈ, ਨੂੰ ਤਰੱਕੀ ਦੀ ਰਾਹ ਤੇ ਲਿਜਾਇਆ ਜਾ ਸਕੇ।ਇਸ ਮੌਕੇ ਕਾਂਗਰਸ ਸੇਵਾ ਦਲ ਦੇ ਐਚ.ਐਸ ਮੱਤੇਵਾਲ, ਨਵਦੀਪ ਰਾਣਾ, ਰਵੀ ਕੁਮਾਰ, ਮਾਨ ਸਿੰਘ, ਰਜਿੰਦਰ ਕੁਮਾਰ ਪਪੂ, ਅਮਿਤ ਸ਼ਰਮਾ, ਕੁਲਵਿੰਦਰ ਸਿੰਘ, ਵਿਜੇ ਬਾਬਾ, ਬਲਕਾਰ ਸਿੰਘ ਮਰਵਾਹਾ, ਬਲਦੇਵ ਰਾਜ ਸ਼ਰਮਾ, ਦਰਸ਼ਨ ਸਿੰਘ, ਮਨੋਹਰ ਮੰਨਨ, ਇੰਦਰ ਖੰਨ੍ਹਾ, ਪਵਨ ਕੁਮਾਰ, ਗੁਰਸੇਵਕ ਸਿੰਘ ਆਦਿ ਹਾਜਰ ਸਨ।

Check Also

ਰੈਡ ਕਰਾਸ ਸੋਸਾਇਟੀ ਵਲੋਂ ਆਪਦਾ ਪ੍ਰਬੰਧਨ ਲਈ ਦੋ ਰੋਜਾ ਵਰਕਸ਼ਾਪ ਆਯੋਜਿਤ

ਅੰਮ੍ਰਿਤਸਰ, 5 ਨਵੰਬਰ (ਜਗਦੀਪ ਸਿੰਘ) – ਡਿਪਟੀ ਕਮਿਸ਼ਨਰ-ਕਮ-ਪ੍ਰਧਾਨ, ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਦਲਵਿੰਦਰਜੀਤ ਸਿੰਘ,ਅੰਮ੍ਰਿਤਸਰ ਦੀ …

Leave a Reply